ETV Bharat / state

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਮੰਤਰੀ ਰਾਜਨਾਥ ਸਿੰਘ ਨੇ ਹਵਾਈ ਸੈਨਾ ਦੀ ਤਰਫੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਹੈ।

MP Sanjeev Arora met Defense Minister Rajnath Singh
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ (PRESS NOTE (ਆਮ ਆਦਮੀ ਪਾਰਟੀ))
author img

By ETV Bharat Punjabi Team

Published : Nov 30, 2024, 10:02 PM IST

ਚੰਡੀਗੜ੍ਹ: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਹਵਾਈ ਪੱਟੀ ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਹਵਾਈ ਅੱਡੇ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਅਤੇ ਸ਼ਹਿਰੀ ਹਵਾਬਾਜ਼ੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਹੈ।

ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਅੱਗੇ ਦੱਸਿਆ ਕਿ ਉਹ ਇਸ ਪ੍ਰਾਜੈਕਟ ਦੀ ਪ੍ਰਗਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਏਅਰਪੋਰਟ ਡਾਇਰੈਕਟਰ, ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਦੇ ਨੁਮਾਇੰਦਿਆਂ, ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ, ਪੰਜਾਬ ਪਬਲਿਕ ਵਰਕਸ ਡਿਪਾਰਟਮੈਂਟ (ਪੀ.ਡਬਲਿਊ.ਡੀ) ਅਤੇ ਹੋਰ ਸਬੰਧਿਤ ਏਜੰਸੀਆਂ ਨਾਲ ਨਿਯਮਤ ਤੌਰ 'ਤੇ ਸਾਈਟ ਦਾ ਦੌਰਾ ਅਤੇ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ, "ਸਾਡੇ ਸਮੂਹਿਕ ਯਤਨਾਂ ਦੇ ਬਾਵਜੂਦ, ਭਾਰਤੀ ਹਵਾਈ ਸੈਨਾ ਦੀ ਤਰਫੋਂ ਕੁਝ ਕੰਮ, ਪ੍ਰਵਾਨਗੀਆਂ ਅਤੇ ਰਸਮੀ ਕਾਰਵਾਈਆਂ ਲੰਬਿਤ ਹਨ, ਜਿਸ ਕਾਰਨ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਦੇਰੀ ਹੋ ਰਹੀ ਹੈ।" ਹਵਾਈ ਅੱਡੇ ਦੇ ਸਿਵਲ ਹਿੱਸੇ ਦਾ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਹਲਵਾਰਾ ਹਵਾਈ ਅੱਡਾ ਭਾਰਤੀ ਹਵਾਈ ਸੈਨਾ ਵੱਲੋਂ ਲੰਬਿਤ ਕੰਮ ਪੂਰਾ ਹੋਣ ਤੋਂ ਬਾਅਦ ਕੰਮ ਕਰਨਾ ਸ਼ੁਰੂ ਕਰ ਦੇਵੇਗਾ।

ਅਰੋੜਾ ਨੇ ਰੱਖਿਆ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਭਾਰਤੀ ਹਵਾਈ ਸੈਨਾ ਦੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਰਸਮਾਂ ਨੂੰ ਜਲਦੀ ਪੂਰਾ ਕਰਨ ਲਈ ਨਿਰਦੇਸ਼ ਦੇਣ, ਇਸ ਨਾਲ ਇਹ ਯਕੀਨੀ ਬਣੇਗਾ ਕਿ ਹਲਵਾਰਾ ਹਵਾਈ ਅੱਡੇ 'ਤੇ ਸਿਵਲ ਆਪਰੇਸ਼ਨ ਜਲਦੀ ਤੋਂ ਜਲਦੀ ਸ਼ੁਰੂ ਹੋ ਸਕਣ, ਜਿਸ ਨਾਲ ਖੇਤਰ ਦੇ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਲਾਭ ਹੋਵੇਗਾ। ਰੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਅਰੋੜਾ ਨੇ ਇਸ ਸਾਲ ਅਗਸਤ ਵਿੱਚ ਟਾਟਾ ਸੰਨਜ਼ (ਟਾਟਾ ਸਮੂਹ ਦੀਆਂ ਸਾਰੀਆਂ ਕੰਪਨੀਆਂ ਦੀ ਹੋਲਡਿੰਗ ਕੰਪਨੀ ਅਤੇ ਪ੍ਰਮੋਟਰ) ਦੇ ਚੇਅਰਮੈਨ ਐਨ ਚੰਦਰਸ਼ੇਖਰਨ ਵੱਲੋਂ ਭੇਜੀ ਇੱਕ ਉੱਚ ਪੱਧਰੀ ਟੀਮ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਨੇੜ ਭਵਿੱਖ ਵਿੱਚ ਹਵਾਈ ਅੱਡੇ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ, ਹਲਵਾਰਾ ਵਿਖੇ ਨਿਰਮਾਣ ਅਧੀਨ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ।

ਇਸ ਦੌਰਾਨ ਅਰੋੜਾ ਨੇ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਦੀ ਇੱਕ ਸਮੇਂ ਵਿੱਚ 300 ਯਾਤਰੀਆਂ ਨੂੰ ਅਡਜਸਟ ਕਰਨ ਦੀ ਸਮਰੱਥਾ ਹੈ। ਭਵਿੱਖ ਵਿੱਚ ਹਵਾਈ ਅੱਡੇ ਦੇ ਵਿਸਤਾਰ ਦੀ ਵਿਵਸਥਾ ਹੈ। ਇੱਕ ਸਮੇਂ ਵਿੱਚ ਦੋ ਵੱਡੇ ਆਕਾਰ ਦੇ ਜਹਾਜ਼ ਪਾਰਕ ਕੀਤੇ ਜਾ ਸਕਦੇ ਹਨ। ਅਰੋੜਾ ਨੇ ਇਹ ਵੀ ਦੁਹਰਾਇਆ ਕਿ ਹਵਾਈ ਅੱਡਾ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ "ਸੁਪਨਮਈ ਪ੍ਰੋਜੈਕਟ" ਹੈ, ਜਿਨ੍ਹਾਂ ਨੇ ਇਸ ਲਈ ਫੰਡ ਮਨਜ਼ੂਰ ਕੀਤੇ ਹਨ। ਹਵਾਈ ਅੱਡਾ 161.28 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਖੇਤਰ ਵਿੱਚ ਬਿਲਟ ਅੱਪ ਟਰਮੀਨਲ ਖੇਤਰ 2,000 ਵਰਗ ਮੀਟਰ ਹੈ। ਜ਼ਮੀਨ ਨੂੰ ਛੱਡ ਕੇ ਸਿਵਲ ਟਰਮੀਨਲ ਦੀ ਕੁੱਲ ਲਾਗਤ ਲਗਭਗ 70 ਕਰੋੜ ਰੁਪਏ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.