ਹੁਸ਼ਿਆਰਪੁਰ: ਬੀਤੇ ਦਿਨ ਹੁਸ਼ਿਆਰਪੁਰ ਦੇ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ 'ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਏ ਮੁਕਾਬਲੇ ਦੌਰਾਨ ਹੈੱਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਗੋਲੀ ਲੱਗਣ ਕਾਰਨ ਸ਼ਹਾਦਤ ਹੋ ਗਈ। ਬੀਤੇ ਦਿਨ ਜਦੋਂ ਸੀਆਈਏ ਸਟਾਫ ਹੁਸ਼ਿਆਰਪੁਰ ਦੀ ਟੀਮ ਨੇ ਰਾਣਾ ਮਨਸੂਰਪੁਰੀਆ ਦੇ ਘਰ ਛਾਪਾ ਮਾਰਿਆ ਤਾਂ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਕਾਂਸਟੇਬਲ ਅੰਮ੍ਰਿਤਪਾਲ ਨੂੰ ਵੱਜੀ ਅਤੇ ਉਸ ਦੀ ਸ਼ਹਾਦਤ ਹੋ ਗਈ।
ਜੱਦੀ ਪਿੰਡ ਵਿਖੇ ਸਸਕਾਰ: ਅੱਜ ਸ਼ਹੀਦ ਅੰਮ੍ਰਿਤਪਾਲ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਜੱਦੀ ਪਿੰਡ ਵਿਖੇ ਕਰ ਦਿੱਤਾ ਗਿਆ। ਸ਼ਹਾਦਤ ਮੌਕੇ ਪਹੁੰਚੇ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਪੰਜਾਬ ਸਰਕਾਰ ਅਤੇ ਇੱਕ ਕਰੋੜ ਰੁਪਏ ਦੀ ਮਦਦ ਪੰਜਾਬ ਪੁਲਿਸ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਇੱਕ ਜੀਅ ਨੂੰ ਸੂਬਾ ਸਰਕਾਰ ਵੱਲੋਂ ਨੌਕਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੌਕੇ ਉੱਤੇ ਪਹੁੰਚੇ ਆਪ ਆਗੂ ਰਾਜ ਕੁਮਾਰ ਚੱਬੇਵਾਲ ਨੇ ਵੀ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
- ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਦੇ ਕਬੂਲਨਾਮੇ ਤੋਂ ਬਾਅਦ ਜਥੇਦਾਰ ਨੇ ਚੁੱਕੇ ਸਰਕਾਰ ਉੱਤੇ ਸਵਾਲ, ਕਿਹਾ- ਰਾਮ ਰਹੀਮ ਅਤੇ ਹਨੀਪ੍ਰੀਤ ਉੱਤੇ ਕਿਉਂ ਨਹੀਂ ਹੋ ਰਹੀ ਕਾਰਵਾਈ
- ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਸਾਮ ਡਿਬਰੂਗੜ੍ਹ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਕੀਤੀ ਗਈ ਖਤਮ
- ਖੰਨਾ 'ਚ LPG ਸਿਲੰਡਰ ਨੂੰ ਲੱਗੀ ਅੱਗ, 3 ਬੱਚਿਆਂ ਸਮੇਤ 4 ਲੋਕ ਝੁਲਸੇ, ਖਾਣਾ ਬਣਾਉਂਦੇ ਸਮੇਂ ਵਾਪਰਿਆ ਹਾਦਸਾ
ਗੈਂਗਸਟਰ ਦੀ ਭਾਲ ਜਾਰੀ: ਦੱਸ ਦਈਏ ਬੀਤੇ ਦਿਨ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਵੀ ਜ਼ਖ਼ਮੀ ਹੋ ਗਿਆ ਹੈ ਜੋ ਕਿ ਮੌਕੇ ਤੋਂ ਫਰਾਰ ਹੈ। ਗੈਂਗਸਟਰ ਦੀ ਭਾਲ ਲਈ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਘਰਾਂ ਅਤੇ ਖੇਤਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਕਰੀਬ 10 ਚੱਲੇ ਹੋਏ ਖੋਲ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਵੱਖਰੀ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਜਿਸ ਵਿੱਚ ਆਈਪੀਸੀ ਦੀ ਧਾਰਾ 302 ਅਤੇ ਅਸਲਾ ਐਕਟ ਸਮੇਤ ਕਈ ਧਾਰਾਵਾਂ ਜੋੜੀਆਂ ਜਾ ਰਹੀਆਂ ਹਨ। ਪੁਲਿਸ ਅਨੁਸਾਰ ਇਸ ਗੈਂਗਸਟਰ ਖ਼ਿਲਾਫ਼ ਹੁਸ਼ਿਆਰਪੁਰ ਵਿੱਚ ਪਹਿਲਾਂ ਵੀ ਹਥਿਆਰਾਂ ਦੀ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ। ਗੈਂਗਸਟਰ ਰਾਣਾ ਮੂਲ ਰੂਪ ਤੋਂ ਮੁਕੇਰੀਆ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ। ਇਹ ਮੁਕਾਬਲਾ ਮਨਸੂਰਪੁਰ ਦੇ ਨਾਲ ਲੱਗਦੇ ਪਿੰਡ ਮਹਿਕਪੁਰ ਨੇੜੇ ਹੋਇਆ।