ਲੁਧਿਆਣਾ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਲੁਧਿਆਣਾ ਦੇ ਵਿੱਚ ਇੱਕ ਅਹਿਮ ਬੈਠਕ ਕੀਤੀ ਗਈ। ਜਿਸ ਵਿੱਚ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ 2 ਮਹੀਨਿਆਂ ਵਿੱਚ ਚੰਡੀਗੜ੍ਹ ਵਿਖੇ ਇੱਕ ਵੱਡਾ ਮੋਰਚਾ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਵਿੱਚ ਲਗਾਇਆ ਜਾਵੇਗਾ। ਜਿਸ ਵਿੱਚ ਮੁੱਖ ਤੌਰ ਉੱਤੇ ਪਾਣੀਆਂ ਅਤੇ ਕਰਜ਼ੇ ਦਾ ਮੁੱਦਾ ਚੁੱਕਿਆ ਜਾਵੇਗਾ।
ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ: ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅੱਜ ਇਹ ਲੁਧਿਆਣੇ ਦੇ ਵਿੱਚ ਅਹਿਮ ਬੈਠਕ ਹੋਈ ਹੈ। ਜਿਸ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ ਜਲਦ ਹੀ ਅਗਲੀ ਮੀਟਿੰਗ ਦੇ ਵਿੱਚ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਕਿ ਕਦੋਂ ਇਹ ਪ੍ਰਦਰਸ਼ਨ ਕੀਤਾ ਜਾਣਾ ਹੈ। ਕਿਸਾਨੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕਰਜ਼ੇ ਦਾ ਮੁੱਦਾ ਬਹੁਤ ਵੱਡਾ ਹੈ। ਉੱਥੇ ਹੀ ਦੂਜੇ ਪਾਸੇ ਪਾਣੀਆਂ ਦਾ ਮੁੱਦਾ ਜੋ ਕਿ ਰਾਜਸਥਾਨ ਨੂੰ ਮੁਫਤ ਵਿੱਚ ਦਿੱਤਾ ਜਾ ਰਿਹਾ ਹੈ। ਜਦੋਂ ਕਿ ਪੰਜਾਬ ਦੇ ਕੋਲ ਆਪਣੇ ਕੋਲ ਲੋੜਿੰਦਾ ਪਾਣੀ ਨਹੀਂ ਹੈ ਅਤੇ ਨਾ ਹੀ ਸਰਕਾਰ ਇਸ ਸਬੰਧੀ ਕੋਈ ਗੁਆਂਡੀ ਸੂਬਿਆਂ ਤੋਂ ਟੈਕਸ ਲੈ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਮੁੱਦਿਆਂ ਨੂੰ ਲੈ ਕੇ ਇੱਕ ਵੱਡਾ ਮੋਰਚਾ ਖੋਲ੍ਹਣ ਜਾ ਰਹੇ ਹਾਂ, ਜਿਸ ਵਿੱਚ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ।
- ਪੰਜਾਬ ਦੇ ਇਹਨਾਂ ਸ਼ਹਿਰਾਂ 'ਚ ਹੋਵੇਗੀ ਭਾਰੀ ਬਰਸਾਤ, ਮੌਸਮ ਵਗਿਆਨੀਆਂ ਨੇ ਕਿਸਾਨਾਂ ਨੂੰ ਦਿੱਤੀ ਇਹ ਸਲਾਹ - Weather Update Of punjab
- ਹਿਮਾਚਲ 'ਚ ਬੋਲੇ ਸਾਂਸਦ ਚੰਨੀ: ਕਿਹਾ- ਹਿਮਾਚਲ ਤੇ ਪੰਜਾਬ 'ਚ ਭਾਈਚਾਰੇ ਦਾ ਰਿਸ਼ਤਾ, ਸ਼ਰਾਬ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ, ਸੁਣੋ ਤਾਂ ਜਰਾ ਕੀ ਕਿਹਾ... - Himachal Punjab relation
- ਸਾਂਸਦ ਚਰਨਜੀਤ ਚੰਨੀ ਨੂੰ ਸਾਬਕਾ ਸਾਂਸਦ ਸੁਸ਼ੀਲ ਰਿੰਕੂ ਨੇ ਭੇਜਿਆ ਮਾਣਹਾਨੀ ਨੋਟਿਸ, ਕਿਹਾ- ਚੰਨੀ ਵੱਲੋਂ ਲੋਕਾਂ 'ਚ ਮੇਰਾ ਕੀਤਾ ਜਾ ਰਿਹਾ ਅਕਸ ਖ਼ਰਾਬ - defamation notice to Channi
ਮੋਰਚਾ ਚੰਡੀਗੜ੍ਹ 'ਚ ਹੀ ਲਗਾਇਆ ਜਾਵੇਗਾ: ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਪ੍ਰਦੂਸ਼ਣ ਦਾ ਵੀ ਇੱਕ ਵੱਡਾ ਮੁੱਦਾ ਹੈ, ਜਿਸ ਨੂੰ ਲੈ ਕੇ ਲਗਾਤਾਰ ਕਿਸਾਨਾਂ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਜਦੋਂ ਕਿ ਹੁਣ ਲਗਾਤਾਰ ਰਿਪੋਰਟਾਂ ਆ ਰਹੀਆਂ ਹਨ ਕੇਸ ਇਸ ਵਿੱਚ ਕਿਸਾਨਾਂ ਦਾ ਕੋਈ ਕਸੂਰ ਨਹੀਂ ਹੈ। ਉਹਨਾਂ ਕਿਹਾ ਕਿ ਇਹਨਾਂ ਮੁੱਖ ਮੁੱਦਿਆਂ ਸਬੰਧੀ ਹੀ ਅੱਜ ਬੈਠਕ ਹੋਈ ਹੈ ਅਤੇ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਦੇ ਆਗੂ ਇਸ ਬੈਠਕ ਦੇ ਵਿੱਚ ਮੌਜੂਦ ਰਹੇ ਹਨ। ਉਹਨਾਂ ਕਿਹਾ ਕਿ ਫਿਲਹਾਲ ਤਰੀਕਾ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਜਲਦ ਹੀ ਆਉਣ ਵਾਲੀ ਮੀਟਿੰਗ ਦੇ ਵਿੱਚ ਇਹ ਐਲਾਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਮੀਟਿੰਗ ਦੌਰਾਨ ਇਹ ਤੈਅ ਹੋ ਚੁੱਕਾ ਹੈ ਕਿ ਮੋਰਚਾ ਚੰਡੀਗੜ੍ਹ ਦੇ ਵਿੱਚ ਹੀ ਲਗਾਇਆ ਜਾਵੇਗਾ ਅਤੇ ਇਹ ਮੋਰਚਾ ਇਸ ਵਾਰ ਕੇਂਦਰ ਸਰਕਾਰ ਦੇ ਖਿਲਾਫ ਨਹੀਂ ਸਗੋਂ ਸੂਬਾ ਸਰਕਾਰ ਦੇ ਖਿਲਾਫ ਹੋਵੇਗਾ।