ਬਰਨਾਲਾ: ਬਰਨਾਲਾ ਦੇ ਪਿੰਡ ਚੁਹਾਣਕੇ ਕਲਾਂ ਵਿੱਚ ਇੱਕ ਨੌਜਵਾਨ ਨੇ ਹਮਲਾ ਕਰਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਅਤੇ ਭਰਾ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਬੀਤੀ ਰਾਤ ਉਸ ਸਮੇਂ ਵਾਪਰੀ, ਜਦੋਂ ਪੂਰਾ ਪਰਿਵਾਰ ਘਰ 'ਚ ਸੌਂ ਰਿਹਾ ਸੀ। ਦੋਸ਼ੀ ਨੌਜਵਾਨ ਮਾਨਸਿਕ ਤੌਰ 'ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਇੱਕ ਲੜਕਾ ਮਾਨਸਿਕ ਤੌਰ ’ਤੇ ਬਿਮਾਰ ਹੈ। ਬੀਤੀ ਰਾਤ ਕਰੀਬ 3 ਵਜੇ ਉਸ ਨੇ ਆਪਣੇ ਪਿਤਾ ਮੱਘਰ ਸਿੰਘ ਅਤੇ ਉਸ ਦੇ ਭਰਾ ਕੁਲਵੰਤ ਸਿੰਘ 'ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ।
ਇਸਤੋਂ ਬਾਅਦ ਦੋਵਾਂ ਨੂੰ ਫਰੀਦਕੋਟ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦੇ ਪਿਤਾ ਦੀ ਮੌਤ ਹੋ ਗਈ, ਜਦੋਂਕਿ ਉਸਦਾ ਭਰਾ ਗੰਭੀਰ ਜ਼ਖਮੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੌਜਵਾਨ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਉਹ ਬਹੁਤ ਹੀ ਨੇਕ ਮੁੰਡਾ ਹੈ। ਜਿੰਨਾ ਚਿਰ ਉਸਦੀ ਦਵਾਈ ਚੱਲਦੀ ਹੈ, ਉਹ ਠੀਕ ਰਹਿੰਦਾ ਹੈ। ਕਈ ਵਾਰ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਹੋ ਜਾਂਦਾ ਹੈ। ਇਸ ਕਾਰਨ ਇਹ ਘਟਨਾ ਵਾਪਰੀ ਹੈ।
- ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵਲੋਂ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ, ਜਾਣੋ ਕੀ ਦਿੱਤੀ ਚਿਤਾਵਨੀ
- ਜ਼ਰਾ ਬਚ ਕੇ ... ਹੁਣ ਦਬੋਚੇ ਜਾਣਗੇ ਬਿਜਲੀ ਚੋਰ; ਕੁੰਡੀਆਂ ਲਾਉਣ ਵਾਲਿਆਂ ਲਈ ਬਿਜਲੀ ਮੰਤਰੀ ਦੀ ਦੋ ਟੁੱਕ, ਜੇਕਰ ਨਹੀਂ ਸੁਧਰੇ, ਤਾਂ ਫਿਰ...
- ਪੰਜਾਬ ਭਰ 'ਚ ਡਾਕਟਰਾਂ ਦੀ ਹੜਤਾਲ; 3 ਦਿਨਾਂ ਲਈ 3 ਘੰਟੇ ਓਪੀਡੀ ਬੰਦ, ਡਾਕਟਰਾਂ ਤੋਂ ਸੁਣੋ ਹੜਤਾਲ ਦੀ ਵਜ੍ਹਾਂ
ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਾਨਸਿਕ ਤੌਰ ’ਤੇ ਪਰੇਸ਼ਾਨ ਹੈ ਅਤੇ ਲੰਮੇ ਸਮੇਂ ਤੋਂ ਦਵਾਈ ਚੱਲ ਰਹੀ ਹੈ। ਇਸ ਮਾਮਲੇ 'ਚ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।