ETV Bharat / state

ਨਿਹੰਗ ਬਾਣੇ 'ਚ ਆਏ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ’ਚ ਚੱਲੀਆਂ ਕਿਰਪਾਨਾਂ - Nihang singh attack on Sgpc sewadar

Attack Shiromani Committee employees: ਲੰਘੀ 16 ਜੁਲਾਈ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿਚ ਨਿਹੰਗ ਬਾਣੇ ਵਿਚ ਆਏ 5 ਵਿਅਕਤੀਆਂ ਨੇ ਲੰਗਰ ਵਰਤਾ ਰਹੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਖੰਡੇ ਅਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਤਿੰਨ ਸ਼੍ਰੋਮਣੀ ਕਮੇਟੀ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

NIHANG SINGH ATTACK ON SGPC SEWADAR
ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਹਮਲਾ (ETV Bharat Sri Anandpur Sahib)
author img

By ETV Bharat Punjabi Team

Published : Jul 17, 2024, 9:46 PM IST

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਹਮਲਾ (ETV Bharat Sri Anandpur Sahib)

ਸ੍ਰੀ ਅਨੰਦਪੁਰ ਸਾਹਿਬ: ਬੀਤੀ ਕੱਲ 16 ਜੁਲਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿੱਚ ਨਿਹੰਗ ਬਾਣੇ ਵਿੱਚ ਆਏ 5 ਵਿਅਕਤੀਆਂ ਨੇ ਲੰਗਰ ਵਰਤਾ ਰਹੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ "ਕਰ ਦਿੱਤਾ। ਇਸ ਹਮਲੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਿਵਲ 'ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਲੰਗਰ ਹਾਲ ਵਿੱਚ ਕੁਝ ਵਿਅਕਤੀ "ਨਿਹੰਗ ਬਾਣੇ ਵਿੱਚ ਆਏ ਅਤੇ ਸੇਵਾਦਾਰ ਨਾਲ ਬਹਿਸਣ ਲੱਗੇ। ਸੇਵਾਦਾਰ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਤਖ਼ਤ ਸਾਹਿਬ ਦਾ ਲੰਗਰ ਹਾਲ ਹੈ,ਇਥੇ ਅਰਾਮ ਨਾਲ ਗੱਲ ਕਰੋ।

ਇਸ ਦੌਰਾਨ ਉਨ੍ਹਾਂ ਖੰਡੇ ਅਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਨ੍ਹਾਂ ਨੂੰ ਹੋਰ ਮੁਲਾਜ਼ਮ ਛੁਡਾਉਣ ਲੱਗੇ ਤਾਂ ਹਮਲਾਵਰਾਂ ਨੇ ਉਨ੍ਹਾਂ 'ਤੇ ਵੀ ਹਮਲਾ ਕਰ ਦਿੱਤਾ। ਹਮਲੇ ਵਿੱਚ ਤਿੰਨ ਸ਼੍ਰੋਮਣੀ ਕਮੇਟੀ ਮੁਲਾਜ਼ਮ ਮੱਖਣ ਸਿੰਘ, ਰਤਨ ਸਿੰਘ ਅਤੇ ਭਗਵੰਤ ਸਿੰਘ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਮੱਖਣ ਸਿੰਘ ਦੀ ਬਾਂਹ 'ਤੇ ਡੂੰਘਾ ਫੱਟ ਲੱਗਿਆ ਹੈ, ਜਿਸ ਨੂੰ ਟਾਂਕੇ ਲਗਾ ਕੇ ਇਲਾਜ ਅਰੰਭਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਥਾਨਕ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਹੈ।

ਇਸ ਸੰਬੰਧੀ ਐਸ ਐਚ ਓ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਦਲੀਪ ਸਿੰਘ ਵਾਸੀ ਅੰਮ੍ਰਿਤਸਰ, ਅਮਨਦੀਪ ਸਿੰਘ ਵਾਸੀ ਗੁਰਦਾਸਪੁਰ, ਹਰਮਨਦੀਪ ਸਿੰਘ ਨੇੜੇ ਪਿਪਲੀ ਸਾਹਿਬ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਸਣੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ

ਦੇਖਿਆ ਗਿਆ ਹੈ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਨਿਹੰਗ ਸਿੰਘ ਬਾਣੇ ਵਿੱਚ ਆਏ ਨਿਹੰਗਾ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਪ੍ਰਕਾਰ ਦੀਆਂ ਦੁਰਘਟਨਾਵਾਂ ਨੂੰ ਦੋਹਰਾਇਆ ਗਿਆ ਹੈ। ਚਾਹੇ ਤੁਸੀਂ ਦੇਖਿਆ ਜਿਵੇਂ ਪੰਜਾਬ ਵਿੱਚ ਹਿੰਦੂ ਸੰਗਠਨਾਂ ਦੇ ਨੇਤਾਵਾਂ ਉੱਪਰ ਵੀ ਨਿਹੰਗ ਸਿੰਘ ਬਾਣੇ ਵਿੱਚ ਆਏ ਨੌਜਵਾਨਾਂ ਵੱਲੋਂ ਹਮਲੇ ਕੀਤੇ ਗਏ ਅਤੇ ਕਈ ਥਾਵਾਂ ਤੇ ਨੌ ਸਿੱਖ ਸ਼ਰਧਾਲੂਆਂ 'ਤੇ ਵੀ ਹਮਲੇ ਕੀਤੇ ਗਏ ਅਤੇ ਕਈ ਥਾਵਾਂ ਤੇ ਬੀੜੀ ਸਿਗਰਟ ਪੀਂਦੇ ਹੋਏ ਵਿਅਕਤੀਆਂ ਉੱਪਰ ਵੀ ਤੇਜ਼ਤਾਰ ਹਥਿਆਰਾਂ ਨਾਲ ਹਮਲੇ ਕੀਤੇ ਗਏ ਹਨ। ਦੇਖਿਆ ਜਾਵੇ ਤਾਂ ਇਹ ਹਮਲੇ ਨਿਹੰਗ ਸਿੰਘ ਬਣੇ ਵਿੱਚ ਪਾਏ ਨੌਜਵਾਨਾਂ ਵੱਲੋਂ ਦਿਨ ਪਰ ਦਿਨ ਵੱਧਦੇ ਜਾ ਰਹੇ ਹਨ। ਜਿਸ ਲਈ ਐਸਜੀਪੀਸੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਸ ਬਾਰੇ ਸੋਚਣ ਦੀ ਜਰੂਰਤ ਜਾਪਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.