ਮਾਨਸਾ:- ਸਕੂਲ ਵਿੱਚ ਪੇਪਰ ਦੇ ਕੇ ਘਰ ਵਾਪਸ ਆ ਰਹੇ ਇੱਕ ਨੌਜਵਾਨ ਤੇ ਅਣਪਛਾਤੇ ਵਿਅਕਤੀਆਂ ਵੱਲੋ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਹਮਲਾਵਰਾਂ ਨੇ ਨੌਜਵਾਨ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੈ। ਜ਼ਖਮੀ ਨੌਜਵਾਨ ਦੀ ਪਛਾਣ ਅਰਮਾਨਦੀਪ ਸਿੰਘ ਪਿੰਡ ਮਾਖਾ ਚਹਿਲਾਂ ਦਾ ਰਹਿਣ ਵਾਲਾ ਹੈ।
ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ: ਜਦੋਂ ਅਰਮਾਨਦੀਪ ਸਰਕਾਰੀ ਸਕੂਲ ਜੋਗਾ ਵਿਖੇ ਆਪਣਾ ਪੇਪਰ ਦੇ ਕੇ ਵਾਪਸ ਆ ਰਿਹਾ ਸੀ, ਪਰ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਉਸ ਤੇ ਅਚਾਨਕ ਹੀ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਕੋਲ ਕਿਰਪਾਨ, ਬੇਸਬਾਲ ਅਤੇ ਲੋਹੇ ਦੀਆਂ ਰਾੜਾਂ ਸਨ, ਜਿਨ੍ਹਾਂ ਨਾਲ ਅਰਮਾਨਦੀਪ ਉੱਤੇ ਹਮਲਾ ਕੀਤਾ ਗਿਆ ਸੀ।
ਪੀੜਤ ਦਾ ਬਿਆਨ: ਜੋਗਾ ਪੁਲਿਸ ਨੂੰ ਉਨ੍ਹਾਂ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਦੇ ਨਾਲ ਜਸਪ੍ਰੀਤ ਸਿੰਘ ਨਾਮ ਦਾ ਇੱਕ ਨੌਜਵਾਨ ਵੀ ਸ਼ਾਮਿਲ ਸੀ ਜਿਸ ਨੂੰ ਅਰਮਾਨਦੀਪ ਸਿੰਘ ਜਾਣਦਾ ਹੈ ਅਤੇ ਇਨ੍ਹਾਂ ਵਿਅਕਤੀਆਂ ਨੇ ਮੈਨੂੰ ਜਾਨੋ ਮਾਰਨ ਦੀ ਨੀਅਤ ਨਾਲ ਹੀ ਤੇਜ਼ਧਾਰਾਂ ਹਥਿਆਰਾਂ ਨਾਲ ਹਮਲਾ ਕੀਤਾ ਹੈ। ਜਿਸ ਦੇ ਦੌਰਾਨ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਜਦੋਂ ਅਰਮਾਨਦੀਪ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ।
ਥਾਣੇਦਾਰ ਮੁਖਿੰਦਰ ਸਿੰਘ ਦਾ ਬਿਆਨ: ਸਹਾਇਕ ਥਾਣੇਦਾਰ ਮੁਖਿੰਦਰ ਸਿੰਘ ਨੇ ਦੱਸਿਆ ਕਿ ਅਰਮਾਨਦੀਪ ਸਿੰਘ ਤੇ ਹਮਲਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ਼ ਪੁਲਿਸ ਵੱਲੋਂ ਜਸਪ੍ਰੀਤ ਸਿੰਘ ਵਾਸੀ ਅਤਲਾ ਖੁਰਦ ਸਮੇਤ ਨਾਲ ਹੋਰ ਹਮਲਾਵਰਾਂ ਖਿਲਾਫ਼ ਅਪਰਾਧਿਕ ਧਾਰਾ 307 323 148 149 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।