ਚੰਡੀਗੜ੍ਹ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਨਾਲ ਸਬੰਧਤ ਫਾਜ਼ਿਲਕਾ ਸਥਿਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ 'ਚ ਬਾਬਾ ਸਿੱਦੀਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਫਾਜ਼ਿਲਕਾ ਤੋਂ ਆਕਾਸ਼ ਗਿੱਲ ਦੀ ਗ੍ਰਿਫ਼ਤਾਰੀ
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫਾਜ਼ਿਲਕਾ ਦੇ ਪੱਕਾ ਚਿਸ਼ਤੀ ਦੇ ਵਸਨੀਕ ਆਕਾਸ਼ ਗਿੱਲ ਵਜੋਂ ਹੋਈ ਹੈ।
In a major breakthrough, Anti Gangster Task Force, Punjab (#AGTF), in a joint operation with #Maharashtra Police has apprehended one person, Akash Gill resident of #Fazilka in connection with the Murder of Baba Siddiqui at #Mumbai.
— DGP Punjab Police (@DGPPunjabPolice) November 16, 2024
Preliminary investigation reveals the arrested… pic.twitter.com/FgZTfN4C19
ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਮੁਲਜ਼ਮ
ਡੀਜੀਪੀ ਪੰਜਾਬ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁਲਜ਼ਮ ਦੀ ਭੂਮਿਕਾ
ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ, ਬਾਬਾ ਸਿੱਦੀਕੀ ਕਤਲ ਕੇਸ ਵਿੱਚ ਮੁੰਬਈ ਪੁਲਿਸ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਹੀਆਂ ਹਨ ਅਤੇ ਚੱਲ ਰਹੀ ਜਾਂਚ ਦੌਰਾਨ ਇਸ ਕੇਸ ਵਿੱਚ ਮੁਲਜ਼ਮ ਆਕਾਸ਼ ਗਿੱਲ ਦੀ ਭੂਮਿਕਾ ਸਾਹਮਣੇ ਆਈ ਸੀ।
ਫਾਜ਼ਿਲਕਾ ਦੇ ਸੁਲੇਮਾਨਕੀ ਰੋਡ ਤੋਂ ਗ੍ਰਿਫਤਾਰ
ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁੰਬਈ ਕ੍ਰਾਈਮ ਬ੍ਰਾਂਚ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਫਾਜ਼ਿਲਕਾ ਦੇ ਸੁਲੇਮਾਨਕੀ ਰੋਡ ਤੋਂ ਗ੍ਰਿਫਤਾਰ ਕਰ ਲਿਆ।