ਅੰਮ੍ਰਿਤਸਰ/ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਸੁਰੱਖਿਆ ਫੋਰਸ ਵਲੋਂ ਸਖ਼ਤੀ ਨਾਲ ਇਹਤਿਆਤੀ ਵਰਤੀ ਜਾ ਰਹੀ ਹੈ ਜਿਸ ਦੇ ਚੱਲਦੇ ਰੋਜ਼ਾਨਾ ਪੁਲਿਸ ਵਲੋਂ ਡਰੱਗਜ਼ ਜਾਂ ਹਥਿਆਰਾਂ ਦੀ ਰਿਕਵਰੀ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਮੁੜ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦਾ ਹਿੱਸਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੇ ਐਕਸ ਉੱਤੇ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ।
In an intelligence-based operation, Punjab Police averts possible target killings with the arrest of a member of Babbar Khalsa International (BKI)-backed terror module
— DGP Punjab Police (@DGPPunjabPolice) July 18, 2024
The State Special Operation Cell (#SSOC), Amritsar has apprehended an operative of #USA-based terrorist… pic.twitter.com/CVpG6KDRVV
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਟਵੀਟ:-
ਇੱਕ ਖੁਫੀਆ-ਅਧਾਰਤ ਆਪ੍ਰੇਸ਼ਨ ਵਿੱਚ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਅਸਫ਼ਲ ਕੀਤਾ ਗਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC), ਅੰਮ੍ਰਿਤਸਰ ਨੇ #ਅਮਰੀਕਾ ਅਧਾਰਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਅਤੇ #ਇਟਲੀ ਅਧਾਰਤ ਸਾਥੀ ਰੇਸ਼ਮ ਸਿੰਘ ਨੂੰ #ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਆਕਾਵਾਂ ਦੀਆਂ ਹਦਾਇਤਾਂ ’ਤੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।
ਰਿਕਵਰੀ: 1 ਪਿਸਤੌਲ, 2 ਮੈਗਜ਼ੀਨ, 9 ਜਿੰਦਾ ਗੋਲੀਆਂ ਅਤੇ 1 ਖਾਲੀ ਗੋਲੀ ਦਾ ਖੋਲ।
ਖੁਫੀਆ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਇਸ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ, ਜੋ ਅਪਰਾਧ ਕਰਨ ਤੋਂ ਪਹਿਲਾਂ ਹੀ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਇਸ ਤੋਂ ਪਹਿਲਾਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਭੀਖੀ (ਮਾਨਸਾ), ਮਨਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸਾਬੋ (ਬਠਿੰਡਾ) ਅਤੇ ਹਰਚਰਨਜੀਤ ਸਿੰਘ ਵਾਸੀ ਪਿੰਡ ਬੀੜ ਖੁਰਦ (ਮਾਨਸਾ) ਵਜੋਂ ਹੋਈ ਹੈ।
ਉਨ੍ਹਾਂ ਮੁਤਾਬਕ ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ ।