ETV Bharat / state

ਅੰਮ੍ਰਿਤਸਰ 'ਚ ਪਾਣੀ ਦੀ ਨਿਕਾਸੀ ਦਾ ਮਾੜਾ ਹਾਲ, ਤੇਜ ਮੀਂਹ ਕਾਰਨ ਪਾਣੀ ਡੁੱਬੀ ਹੈਰੀਟੇਜ ਸਟਰੀਟ - Poor condition of water drainage

author img

By ETV Bharat Punjabi Team

Published : Aug 22, 2024, 9:35 AM IST

Poor Condition of Water Drainage: ਅੰਮ੍ਰਿਤਸਰ ਵਿੱਚ ਭਾਰੀ ਮੀਂਹ ਪੈਣ ਕਾਰਨ ਅੰਮ੍ਰਿਤਸਰ ਦਾ ਹੈਰੀਟੇਜ ਸਟਰੀਟ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਇਸ ਤੋਂ ਨਜ਼ਰ ਆ ਰਿਹਾ ਹੈ ਕਿ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਠੀਕ ਨਹੀਂ ਹਨ। ਪੜ੍ਹੋ ਪੂਰੀ ਖ਼ਬਰ...

Poor condition of water drainage
ਅੰਮ੍ਰਿਤਸਰ 'ਚ ਪਾਣੀ ਦੀ ਨਿਕਾਸੀ ਦਾ ਮਾੜਾ ਹਾਲ (Etv Bharat (ਅੰਮ੍ਰਿਤਸਰ, ਪੱਤਰਕਾਰ))

ਅੰਮ੍ਰਿਤਸਰ: ਬੀਤੇ ਦਿਨ ਸਵੇਰ ਤੋਂ ਹੋ ਪਏ ਮੀਂਹ ਕਾਰਨ ਅੰਮ੍ਰਿਤਸਰ ਦਾ ਹੈਰੀਟੇਜ ਸਟਰੀਟ ਪੂਰੀ ਤਰਾਂ ਪਾਣੀ ਵਿੱਚ ਡੁੱਬੀ ਨਜ਼ਰ ਆਈ। ਕਰੋੜਾਂ ਦੀ ਲਾਗਤ ਨਾਲ ਬਣੇ ਅੰਮ੍ਰਿਤਸਰ ਦੇ ਹਾਰਟ ਹੈਰੀਟੇਜ ਸਟਰੀਟ 'ਚ ਪਾਣੀ ਦੀ ਨਿਕਾਸੀ ਦਾ ਮਾੜਾ ਹਾਲ ਹੋਇਆ ਪਇਆ ਹੈ।

ਅੰਮ੍ਰਿਤਸਰ ਪ੍ਰਸ਼ਾਸਨ ਉੱਤੇ ਸਵਾਲੀਆ ਨਿਸ਼ਾਨ ਪੈਦਾ: ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵਕ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਅੱਜ ਹੋਈ ਬਾਰਿਸ਼ ਨੇ ਅੰਮ੍ਰਿਤਸਰ ਪ੍ਰਸ਼ਾਸਨ ਦੇ ਮਾੜੇ ਇੰਤਜ਼ਾਮ ਦੀ ਪੋਲ ਖੋਲ੍ਹਦਾ ਨਜ਼ਰ ਆਇਆ। ਬਾਹਰੋਂ ਤੋਂ ਆਉਣ ਵਾਲਿਆਂ ਸੰਗਤਾਂ, ਕਈ ਰਾਜਨੀਤਿਕ ਹਸਤੀਆਂ ਅਤੇ ਮਹਾਨ ਸ਼ਖ਼ਸੀਅਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਇਸ ਰਸਤੇ ਤੋਂ ਪਹੁੰਚਦਿਆਂ ਹਨ। ਜਿਸ ਦਾ ਕਿ ਕੁਝ ਕੁ ਸਮੇਂ ਦੀ ਬਾਰਿਸ਼ ਨਾਲ ਜਲਥਲ ਹੋਣਾ ਅੰਮ੍ਰਿਤਸਰ ਪ੍ਰਸ਼ਾਸਨ ਤੇ ਸਵਾਲੀਆ ਨਿਸ਼ਾਨ ਪੈਦਾ ਕਰਦਾ ਹੈ।

ਪ੍ਰਸ਼ਾਸਨ ਦੀ ਅਣਗਹਿਲੀ : ਇੰਨਾ ਹੀ ਨਹੀਂ, ਇਸ ਤੋਂ ਇਲਾਵਾ ਸ਼ਹੀਦਾਂ ਦੇ ਯਾਦਗਾਰੀ ਸਮਾਰਕ ਜਲ੍ਹਿਆਂਵਾਲਾ ਬਾਗ ਨੂੰ ਜਾਣ ਲਈ ਗੌਰਤਲਬ ਹੈ ਕਿ ਅੰਮ੍ਰਿਤਸਰ ਵੀ ਯਾਤਰੀ ਇਸ ਰਸਤੇ ਤੋਂ ਹੋ ਕੇ ਜਾਂਦੇ ਗੁਰੂਨਗਰੀ ਵਿਖੇ ਸ੍ਰੀ ਹਰਿਮੰਦਰ ਸਾਹਿਬ ਹੋ ਕੇ ਜਾਂਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਸਤੇ ਹੈਰੀਟੇਜ ਸਟਰੀਟ ਹੀ ਇਹ ਮੇਨ ਰਸਤਾ ਹੈ ਹੁਣ ਪ੍ਰਸ਼ਾਸਨ ਇਸ ਵੱਲ ਕਦੋਂ ਧਿਆਨ ਮਾਰਦਾ ਹੈ, ਜਿਥੋਂ ਕਿ ਦੇਸਾਂ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਦਾ ਪ੍ਰਸ਼ਾਸਨ ਦੀ ਅਣਗਹਿਲੀ ਵੱਲ ਧਿਆਨ ਜਾਵੇਗਾ।

ਸ਼ਰਧਾਲੂਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ: ਉੱਥੇ ਹੀ ਤੜਕਸਾਰ ਹੋਈ ਇਸ ਬਰਸਾਤ ਨਾਲ ਮੌਸਮ ਜ਼ਰੂਰ ਸੁਹਾਵਨਾ ਹੋਇਆ ਹੈ। ਲੋਕਾਂ ਨੂੰ ਗਰਮੀ ਤੋਂ ਵੀ ਨਿਜਾਤ ਮਿਲੀ, ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ, ਤਾਂ ਜੋ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਉੱਤੇ ਇਸ ਦਾ ਮਾੜਾ ਅਸਰ ਨਜ਼ਰ ਨਾ ਆਵੇ। ਇਸ ਦੀ ਵਧੀਆ ਦਿੱਖ ਨਜ਼ਰ ਆਵੇ, ਕਈ ਸਰਕਾਰਾਂ ਆਈਆਂ ਅਤੇ ਕਈ ਗਈਆਂ, ਪਰ ਇਸ ਹੈਰੀਟੇਜ ਸਟਰੀਟ ਵੱਲ ਕਿਸੇ ਨੇ ਵੀ ਕੋਈ ਧਿਆਨ ਨਹੀਂ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.