ETV Bharat / state

ਸ਼ੰਭੂ ਬਾਰਡਰ 'ਤੇ ਕਿਸਾਨੀ ਅੰਦੋਲਨ 'ਚ ਪਹੁੰਚਣਗੇ ਬਜਰੰਗ ਪੁਨੀਆ, ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਦੇਣਗੇ ਸ਼ਰਧਾਂਜਲੀ - Martyrdom Day Haryana Punjab border - MARTYRDOM DAY HARYANA PUNJAB BORDER

ਅੱਜ ਸ਼ੰਭੂ ਬਾਰਡਰ ਉਤੇ ਕਿਸਾਨਾਂ ਵੱਲੋਂ ਸ਼ਹੀਦੀ ਸਮਾਗਮ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪਹਿਲਵਾਨ ਬਜਰੰਗ ਪੁਨੀਆ ਵੀ ਪਹੁੰਚਣਗੇ।ਜਿਨਾਂ ਵੱਲੋਂ ਅੰਦੋਲਨ ਦੇ ਸ਼ਹੀਦਾਂ ਦੇ ਨਾਲ ਨਾਲ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਨੁੰ ਸ਼ਹਰਧਾਂਜਲੀ ਦਿੱਤੀ ਜਾਵੇਗੀ।

http://10.10.50.70:6060//finalout1/punjab-nle/thumbnail/21-January-2024/20558690_617_20558690_1705811251961.png
ਸ਼ੰਭੁ ਬਾਰਡਰ 'ਤੇ ਕਿਸਾਨੀ ਅੰਦੋਲਨ 'ਚ ਪਹੁੰਚਣਗੇ ਬਜਰੰਗ ਪੁਨੀਆ, ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਦੇਣਗੇ ਸ਼ਰਧਾਂਜਲੀ
author img

By ETV Bharat Punjabi Team

Published : Mar 23, 2024, 10:52 AM IST

Updated : Mar 23, 2024, 11:59 AM IST

ਚੰਡੀਗੜ੍ਹ: ਅੱਜ ਸ਼ਹੀਦ-ਏ ਆਜ਼ਮ ਸਰਦਾਰ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਹੈ। ਇਸ ਦਿਨ ਹਰ ਕੋਈ ਯੋਧਿਆਂ ਦੀ ਸ਼ਹਾਦਤ ਨੂੰ ਸਿਜਦਾ ਕਰ ਰਹੇ ਹਨ। ਉਥੇ ਹੀ ਅੱਜ 23 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 40ਵਾਂ ਦਿਨ ਵੀ ਸ਼ੁਰੂ ਹੋ ਗਿਆ ਹੈ। ਅੱਜ (ਸ਼ਨੀਵਾਰ) ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਕਿਸਾਨ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਸਮਾਗਮ 'ਚ ਅੰਤਰਰਾਸ਼ਟਰੀ ਪਹਿਲਵਾਨ ਬਜਰੰਗ ਪੁਨੀਆ ਅਤੇ ਹੋਰ ਕਿਸਾਨ ਆਗੂ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।

ਅਸਥੀ ਕਲਸ਼ ਯਾਤਰਾ: ਦੱਸਣਯੋਗ ਹੈ ਕਿ ਪਛਿਲੇ ਕਈ ਦਿਨਾਂ ਤੋਂ ਕਿਸਾਨ ਆਗੂਆਂ ਵੱਲੋਂ ਅਸਥੀ ਕਲਸ਼ ਯਾਤਰਾ ਕੱਡੀ ਜਾ ਰਹੀ ਸੀ ਜੋ ਕਿ ਬੀਤੇ ਦਿਨ ਯਾਨੀ ਕਿ 22 ਮਾਰਚ ਨੂੰ ਹਿਸਾਰ ਵਿੱਚ ਪਹੁੰਚੇ, ਜਿਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਈ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਇੱਥੇ ਕਿਸਾਨ ਆਗੂਆਂ ਨੇ ਕਿਹਾ ਕਿ ਸ਼ੁਭਕਰਨ ਸਿੰਘ ਨੇ ਸਮੁੱਚੇ ਦੇਸ਼ ਦੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ, ਸਮੁੱਚੇ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕਰਵਾਉਣ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਕੁਰਬਾਨੀਆਂ ਦਿੱਤੀਆਂ ਹਨ।

ਕਿਸਾਨਾਂ ਵੱਲੋਂ ਕਰਵਾਇਆ ਜਾਵੇਗਾ ਸ਼ਹੀਦੀ ਜੋੜ ਮੇਲਾ: ਕਿਸਾਨ ਆਗੁਆਂ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀਆਂ 12 ਮੰਗਾਂ ਪੂਰੀਆਂ ਕਰਕੇ ਸ਼ੁਭਕਰਨ ਸਿੰਘ ਨੂੰ ਸੱਚੀ ਸ਼ਰਧਾਂਜਲੀ ਦੇਣ। 27 ਮਾਰਚ ਨੂੰ ਰਾਜਸਥਾਨ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹੜਾ ਅਨਾਜ ਮੰਡੀ ਵਿੱਚ ਸ਼ਹੀਦੀ ਜੋੜ ਮੇਲਾ ਵੀ ਹੋਣਾ ਹੈ।

ਹੁਣ ਤੱਕ 14 ਮੌਤਾਂ, 4 ਦੌਰ ਦੀ ਗੱਲਬਾਤ ਅਸਫਲ ਰਹੀ: ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। 17 ਅਤੇ 18 ਮਾਰਚ ਨੂੰ ਵੀ ਕਿਸਾਨ ਅੰਦੋਲਨ ਨਾਲ ਜੁੜੇ ਤਿੰਨ ਕਿਸਾਨਾਂ ਦੀ ਵੱਖ-ਵੱਖ ਕਾਰਨਾਂ ਕਰਕੇ ਮੌਤ ਹੋ ਗਈ ਸੀ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਸਰਕਾਰ ਨਾਲ ਹੁਣ ਤੱਕ 4 ਦੌਰ ਦੀ ਗੱਲਬਾਤ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਹੜਤਾਲ 'ਤੇ ਰਹਿਣਗੇ।

Last Updated : Mar 23, 2024, 11:59 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.