ETV Bharat / state

ਕੰਗਨਾ ਦੇ ਬਿਆਨ ‘ਤੇ ਦਾਦੂਵਾਲ ਦਾ ਪਲਟਵਾਰ, ‘ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਕੰਗਨਾ ਤੋਂ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ’ - Baljit Daduwal on Kangana

Baljit Daduwal on Kangana: ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਦਿੱਤੇ ਵਿਵਾਦਿਤ ਬਿਆਨ ਨੂੰ ਬਲਜੀਤ ਸਿੰਘ ਦਾਦੂਵਾਲ ਨੇ ਸਾਂਸਦ ਕੰਗਨਾ ਰਣੌਤ 'ਤੇ ਨਿਸ਼ਾਨਾ ਸਾਧਿਆ ਹੈ। ਦਾਦੂਵਾਲ ਨੇ ਕਿਹਾ ਐਮਪੀ ਕੰਗਨਾ ਰਣੌਤ ਇੱਕ ਮਿਸ਼ਨ ‘ਤੇ ਕੰਮ ਕਰ ਰਹੀ ਹੈ। ਪੜ੍ਹੋ ਪੂਰੀ ਖਬਰ...

ਕੰਗਨਾ ਦੇ ਬਿਆਨ ‘ਤੇ ਦਾਦੂਵਾਲ ਦਾ ਪਲਟਵਾਰ
ਕੰਗਨਾ ਦੇ ਬਿਆਨ ‘ਤੇ ਦਾਦੂਵਾਲ ਦਾ ਪਲਟਵਾਰ (ETV Bharat)
author img

By ETV Bharat Punjabi Team

Published : Sep 20, 2024, 3:00 PM IST

ਕੰਗਨਾ ਦੇ ਬਿਆਨ ‘ਤੇ ਦਾਦੂਵਾਲ ਦਾ ਪਲਟਵਾਰ (ETV Bharat)

ਬਠਿੰਡਾ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਕੰਗਨਾ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ 'ਤੇ ਦਿੱਤੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫੀ ਟ੍ਰੋਲ ਹੋ ਰਹੀ ਹੈ। ਇਸ ਦੇ ਨਾਲ ਹੀ ਕੰਗਨਾ ਦੀ ਸਿਆਸੀ ਡਰਾਮਾ ਫਿਲਮ 'ਐਮਰਜੈਂਸੀ' ਵੀ ਰਿਲੀਜ਼ ਹੋਣ ਜਾ ਰਹੀ ਹੈ, ਜੋ ਆਪਣੇ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਹੀ ਵਿਵਾਦਾਂ ਵਿੱਚ ਘਿਰੀ ਹੋਈ ਹੈ।

ਐਮਪੀ ਕੰਗਨਾ ਰਣੌਤ ਇੱਕ ਮਿਸ਼ਨ ‘ਤੇ ਕੰਮ ਕਰ ਰਹੀ ਹੈ

ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਦਿੱਤੇ ਵਿਵਾਦਿਤ ਬਿਆਨ ਨੂੰ ਬਲਜੀਤ ਸਿੰਘ ਦਾਦੂਵਾਲ ਨੇ ਸਾਂਸਦ ਕੰਗਨਾ ਰਣੌਤ 'ਤੇ ਨਿਸ਼ਾਨਾ ਸਾਧਿਆ ਹੈ। ਦਾਦੂਵਾਲ ਨੇ ਕਿਹਾ ਐਮਪੀ ਕੰਗਨਾ ਰਣੌਤ ਇੱਕ ਮਿਸ਼ਨ ‘ਤੇ ਕੰਮ ਕਰ ਰਹੀ ਹੈ। ਉਹ ਕਦੇ ਕਿਸਾਨਾਂ ਖਿਲਾਫ਼, ਕਦੇ ਪੰਥ ਦੇ ਖਿਲਾਫ਼ ਅਤੇ ਹੁਣ ਸੰਤਾਂ ਦੇ ਖਿਲਾਫ਼ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੀ ਹੈ।

ਕੰਗਨਾ ਦੇ ਬਿਆਨ ‘ਤੇ ਦਾਦੂਵਾਲ ਦਾ ਪਲਟਵਾਰ
ਕੰਗਨਾ ਦੇ ਬਿਆਨ ‘ਤੇ ਦਾਦੂਵਾਲ ਦਾ ਪਲਟਵਾਰ (ETV Bharat)

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਸ ਦਾ ਭਾਵੇਂ ਐਨਾ ਵਿਰੋਧ ਹੋ ਰਿਹਾ ਪਰ ਉਹ ਫਿਰ ਵੀ ਮਿਸ਼ਨ ‘ਤੇ ਚੱਲ ਰਹੀ ਹੈ। ਸਾਰੇ ਇਨਸਾਫ਼ਪਸੰਦ ਲੋਕਾਂ ਨੂੰ ਪਤਾ ਓਹਦਾ ਮਿਸ਼ਨ ਕੀ ਹੈ , ਉਹ ਕੀ ਚਾਹੁੰਦੀ ਹੈ। ਉਹਨਾਂ ਕਿਹਾ ਕਿ ਕੰਗਨਾ ਹਰ ਪੱਖ ਤੋਂ ਫੇਲ ਹੋ ਚੁੱਕੀ ਹੈ ਅਤੇ ਆਪਣਾ ਤੋਰੀ ਫੁਲਕਾ ਚਲਾਉਣ ਲਈ ਆਪਣੀ ਸਿਆਸਤ ਚਮਕਾਉਣਾ ਚਾਹੁੰਦੀ ਹੈ, ਜੋ ਬੜੀ ਮੰਦਭਾਗੀ ਗੱਲ ਹੈ।

ਉਹਨਾਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸਾਰੀ ਕੌਮ ਦੁਨੀਆ ਭਰ ‘ਚ ਸੰਤ ਮੰਨਦੀ ਹੈ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 20ਵੀਂ ਸਦੀ ਦੇ ਮਹਾਨ ਜਰਨੈਲ ਦਾ ਖਿਤਾਬ ਦਿੱਤਾ ਗਿਆ। ਕੰਗਨਾ ਨੂੰ ਕੋਈ ਨੀ ਕਹਿੰਦਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸੰਤ ਜਾਂ ਸ਼ਹੀਦ ਮੰਨੇ, ਉਸ ਦੀ ਆਪਣੀ ਵਿਚਾਰਧਾਰਾ ਹੈ। ਸੰਤ ਜਰਨੈਲ ਸਿੰਘ ਸਾਡੀ ਸਿੱਖ ਕੌਮ ਦੇ ਸ਼ਹੀਦ ਹਨ। ਉਨ੍ਹਾਂ ਨੇ ਸਿੱਖੀ ਸਿਧਾਂਤਾਂ ਲਈ ਸ਼ਹਾਦਤ ਦਾ ਜਾਮ ਪੀਤਾ। ਅਸੀਂ ਉਨ੍ਹਾਂ ਨੂੰ ਸੰਤ ਮੰਨਦੇ ਹਾਂ, ਹੋਰ ਕੋਈ ਮੰਨੇ ਨਾ ਮੰਨੇ ਸਾਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ।

ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਜੇ ਲੋਕਾਂ ਨੇ ਕੰਗਨਾ ਨੂੰ ਵੋਟਾਂ ਪਾ ਕੇ ਸੰਸਦ ਮੈਂਬਰ ਚੁਣਿਆ ਤਾਂ ਉਹ ਆਪਣੇ ਹਿਮਾਚਲ ਦੇ ਲੋਕਾਂ ਦੇ ਵਿਕਾਸ ਦੀ ਗੱਲ ਕਰੇ। ਉਸਨੂੰ ਪੰਥ ਬਾਰੇ, ਸ਼ਹੀਦਾਂ ਬਾਰੇ ਜਾਂ ਕਿਸਾਨਾਂ ਬਾਰੇ ਇਸ ਤਰ੍ਹਾਂ ਦੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ। ਇਸ ਦੀ ਮੈਂ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਾ ਹਾਂ। ਕੰਗਨਾ ਨੂੰ ਸਾਡੀ ਸਿੱਖ ਵਿਰਾਸਤ ਜਾਂ ਸਿੱਖ ਇਤਿਹਾਸ ਦਾ ਪਤਾ ਹੀ ਨਹੀਂ। ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਕੰਗਨਾ ਤੋਂ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ ਕਿ ਉਹ ਸੰਤ ਸੀ ਜਾਂ ਅੱਤਵਾਦੀ ਸੀ।

ਉਲੇਖਯੋਗ ਹੈ ਕਿ ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਨੌਤ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵਿਰੁਧ ਵਿਵਾਦਤ ਬਿਆਨ ਦਿੱਤਾ ਹੈ। ਇੱਕ ਟੀ.ਵੀ. ਚੈਨਲ ’ਤੇ ਇੰਟਰਵਿਊ ’ਚ ਉਨ੍ਹਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ‘ਅਤਿਵਾਦੀ’ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਫ਼ਿਲਮ ‘ਐਮਰਜੈਂਸੀ’ ’ਤੇ ਸਿਰਫ਼ ਕੁਝ ਲੋਕ ਇਤਰਾਜ਼ ਉਠਾ ਰਹੇ ਹਨ ਅਤੇ ਡਰਾ-ਧਮਕਾ ਰਹੇ ਹਨ।

ਫ਼ਿਲਮ ‘ਐਮਰਜੈਂਸੀ’ ਦਾ ਕਿਉਂ ਹੋ ਰਿਹਾ ਵਿਰੋਧ?

ਤੁਹਾਨੂੰ ਦੱਸ ਦੇਈਏ ਫਿਲਮ 'ਐਮਰਜੈਂਸੀ' ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਵਿਵਾਦਾਂ ਵਿੱਚ ਘਿਰੀ ਹੋਈ ਹੈ। ਸਿੱਖ ਭਾਈਚਾਰਾ ਕੰਗਨਾ 'ਤੇ ਆਪਣੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲਗਾ ਰਿਹਾ ਹੈ। ਇਸ ਸੰਦਰਭ ਵਿੱਚ ਤੇਲੰਗਾਨਾ ਸਰਕਾਰ ਅਤੇ ਸਿੱਖ ਭਾਈਚਾਰੇ ਦਰਮਿਆਨ ਇੱਕ ਉੱਚ ਪੱਧਰੀ ਮੀਟਿੰਗ ਹੋਈ ਹੈ, ਜਿਸ ਵਿੱਚ ਫਿਲਮ ਨੂੰ ਬੈਨ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.