ETV Bharat / state

ਬਲਵਿੰਦਰ ਸਿੰਘ ਭੂੰਦੜ ਦਾ ਬਿਆਨ : ਬੋਲੇ- ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੇ ਲਈ ਹਰ ਤਰ੍ਹਾਂ ਦੇ ਕੀਤੇ ਜਾਣਗੇ ਯਤਨ - Balwinder Singh Bhunder - BALWINDER SINGH BHUNDER

Efforts to strengthen SAD : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਉੱਤੇ ਬਲਵਿੰਦਰ ਸਿੰਘ ਭੂੰਦੜ ਨੇ ਅਨੰਦਪੁਰ ਸਾਹਿਬ ਲਈ ਰਵਾਨਾ ਹੋ ਹੋਣ ਤੋਂ ਪਹਿਲਾ ਕਿਹਾ ਕਿ ਅਕਾਲੀ ਦਲ ਨੂੰ ਇੱਕ ਮੰਚ ਉੱਤੇ ਇਕੱਠਾ ਕਰਨ ਲਈ ਯਤਨ ਕੀਤੇ ਜਾਣਗੇ। ਪੜ੍ਹੋ ਪੂਰੀ ਖਬਰ...

Efforts to strengthen SAD
ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦੇ ਯਤਨ (ETV Bharat (ਪੱਤਰਕਾਰ, ਮਾਨਸਾ))
author img

By ETV Bharat Punjabi Team

Published : Aug 30, 2024, 1:25 PM IST

ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦੇ ਯਤਨ (ETV Bharat (ਪੱਤਰਕਾਰ, ਮਾਨਸਾ))

ਮਾਨਸਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ 'ਤੇ ਬਲਵਿੰਦਰ ਸਿੰਘ ਭੂੰਦੜ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਇੱਕ ਮੰਚ 'ਤੇ ਇਕੱਠਾ ਕਰਨ ਦੇ ਲਈ ਯਤਨ ਕੀਤੇ ਜਾਣਗੇ ਬੁਲਾ ਕੇ ਕਿਉਂਕਿ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੇ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀਆਂ ਹਨ।

'ਸਿੱਖ ਕੌਮ ਦੀ ਪੰਥ ਦੀ ਸੇਵਾ ਹੈ ਜਿਹੜੀ ਕਿ ਬਹੁਤ ਹੀ ਮੁਸ਼ਕਿਲ' : ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਹੁਤ ਹੀ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਜਿਸ ਨੂੰ ਨਿਭਾਉਣ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਜਿੰਮੇਵਾਰੀ ਨੂੰ ਨਾਂ ਕੋਈ ਆਹੁਦਾ ਸਮਝਦੇ ਹਨ ਨਾਂ ਹੀ ਕੋਈ ਪ੍ਰਧਾਨਗੀ ਉਨ੍ਹਾਂ ਲਈ ਇਹ ਇੱਕ ਜਿੰਮੇਵਾਰੀ ਹੈ। ਉਨ੍ਹਾਂ ਲਈ ਇਹ ਸਿੱਖ ਕੌਮ ਦੀ ਪੰਥ ਦੀ ਸੇਵਾ ਹੈ ਜਿਹੜੀ ਕਿ ਬਹੁਤ ਹੀ ਮੁਸ਼ਕਿਲ ਹੈ।

'ਗੁਰੂ ਸਾਡੇ ਸਿਰ ਤੇ ਹੱਥ ਰੱਖੇ, ਕੋਈ ਗਲਤੀ ਨਾ ਕਰਾਵੇ' : ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਹੁਣ ਅਸੀਂ ਗੁਰੂ ਦਾ ਆਸ਼ੀਰਵਾਦ ਲੈਣ ਅਨੰਦਪੁਰ ਸਾਹਿਬ ਲਈ ਰਵਾਨਾ ਹੋ ਰਹੇ ਹਾਂ। ਉੱਥੇ ਪਹੁੰਚ ਕਿ ਜੱਥੇਦਾਰਾਂ ਨਾਲ ਮੀਟਿੰਗ ਕਰਕੇ ਅੱਗੇ ਪ੍ਰੋਗਰਾਮ ਕਰਾਂਗੇ। ਕਿਹਾ ਕਿ ਗੁਰੂ ਸਾਡੇ ਸਿਰ ਤੇ ਹੱਥ ਰੱਖੇ, ਕੋਈ ਗਲਤੀ ਨਾ ਕਰਾਵੇ ਨਾਲ ਹੀ ਇਹ ਕਿਹਾ ਕਿ ਸਾਡਾ ਇਕ ਹੀ ਨਿਸ਼ਾਨ ਹੈ ਕੌਮ ਦੀ ਸੇਵਾ ਕਰਨੀ।

'ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾਵਾਂਗੇ' : ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਤੋਂ ਬਾਗੀ ਹੋਏ ਵਿਅਕਤੀਆਂ ਨੂੰ ਵੀ ਪਾਰਟੀ ਦੇ ਨਾਲ ਚੱਲਣ ਲਈ ਅਤੇ ਇੱਕ ਮੰਚ ਉੱਤੇ ਆਉਣ ਦਾ ਵੀ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਉਤੇ ਬੋਲਦੇ ਹੋਏ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਿਰ ਮੱਥੇ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਬਹੁਤ ਸਾਰੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ 'ਤੇ ਇਲਜ਼ਾਮ ਲਗਾ ਕੇ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਰ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾਵਾਂਗੇ ਤਾਂ ਕਿ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦੀ ਰਹੇ।

ਪੰਜਾਬ ਦੇ ਹੱਕਾਂ ਦੀ ਗੱਲ: ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਕੋਈ ਵੀ ਵਿਅਕਤੀ ਹੈ ਹੋਵੇ ਉਨ੍ਹਾਂ ਸਾਰਿਆਂ ਨੂੰ ਪਾਰਟੀ ਦੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਆਉਣ ਦਾ ਸੱਦਾ ਦੇਵਾਂਗੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਕਿ ਪੰਜਾਬ ਦੇ ਹੱਕਾਂ ਦੀ ਗੱਲ ਕਰੇਗੀ। ਉਨ੍ਹਾਂ ਨੇ ਕਿਹਾ ਕਿ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਬੁਲਾਵਾਂਗੇ, ਜਿਸ ਵਿੱਚ ਵਿਚਾਰ ਚਰਚਾ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.