ਚੰਡੀਗੜ੍ਹ: ਪਿਛਲੇ ਲੰਮੇਂ ਸਮੇਂ ਤੋਂ ਸਿਆਸਤ ਅਤੇ ਹਰ ਪਾਸੇ ਚਰਚਾ ਦਾ ਵਿਸ਼ੇ ਬਣੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਹੱਲ ਕਰਨ ਲਈ ਸਰਕਾਰਾਂ ਯਤਨਸ਼ੀਲ ਨਜ਼ਰ ਨਹੀਂ ਆ ਰਹੀਆਂ ਪਰ ਹੁਣ ਕੌਮੀ ਇਨਸਾਫ ਮੋਰਚਾ ਨੇ ਇਸ ਮੁੱਦੇ ਨੂੰ ਲੈਕੇ ਵੱਡਾ ਸੰਘਰਸ਼ ਉਲੀਕਣ ਲਈ ਕਾਰਵਾਈ ਵਿੱਢਣ ਦਾ ਐਲਾਨ ਕਰ ਦਿੱਤਾ ਹੈ। ਬੀਤੇ ਦਿਨ ਕੌਮੀ ਇਨਸਾਫ ਮੋਰਚਾ ਦੇ ਕਾਰਕੂਨਾਂ ਨੇ ਐਲਾਨ ਕੀਤਾ ਸੀ ਕਿ ਅੱਜ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਦਾ ਰੋਹ ਸੜਕਾਂ ਉੱਤੇ ਦਿਖਾਈ ਦੇਵੇਗਾ।
ਪੰਜਾਬ ਦੇ ਟੋਲ ਪਲਾਜ਼ਾ ਮੁਫਤ: ਕੌਮੀ ਇਨਸਾਫ ਮੋਰਚੇ ਦੇ ਐਲਾਨ ਮੁਤਾਬਿਕ ਅੱਜ ਸੂਬਾ ਪੱਧਰੀ ਪ੍ਰਦਰਸ਼ਨ ਟੋਲ ਪਲਾਜ਼ਾਿਆਂ ਉੱਤੇ ਕੀਤਾ ਜਾਵੇਗਾ ਅਤੇ ਇਸ ਪ੍ਰਦਰਸ਼ਨ ਦੌਰਾਨ ਪੂਰੇ ਪੰਜਾਬ ਦੇ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਮੁਫਤ ਰਹਿਣਗੇ। ਕੌਮੀ ਇਨਸਾਫ ਮਾਰਚ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਟੋਲ ਵਾਹਨ ਲਈ ਮੁਫਤ ਰੱਖੇਗਾ।
ਇਨ੍ਹਾਂ 13 ਟੋਲ ਪਲਾਜ਼ਿਆਂ ਉੱਤੇ ਰਹੇਗਾ ਧਰਨਾ
ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ
ਤਾਰਾਪੁਰ ਟੋਲ ਪਲਾਜ਼ਾ
ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ
ਭਾਗੋਮਾਜਰਾ ਟੋਲ ਪਲਾਜ਼ਾ
ਸੋਲਖੀਆਂ ਟੋਲ ਪਲਾਜ਼ਾ
ਬੜੌਦੀ ਟੋਲ ਪਲਾਜ਼ਾ
ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ
ਜਲੰਧਰ ਦਾ ਬੰਨੀਵਾਲ ਟੋਲ ਪਲਾਜ਼ਾ
ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ
ਘੱਲਾਲ ਟੋਲ ਪਲਾਜ਼ਾ
ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ
ਤਲਵੰਡੀ ਭਾਈ ਟੋਲ ਪਲਾਜ਼ਾ
ਨਵਾਂਸ਼ਹਿਰ ਦਾ ਟੋਲ ਪਲਾਜ਼ਾ
- ਅਯੁੱਧਿਆ ਰਾਮ ਮੰਦਿਰ ਤੋਂ ਸਾਹਮਣੇ ਆਈ ਰਾਮਲੱਲਾ ਦੀ ਮੂਰਤੀ ਦੀ ਪਹਿਲੀ ਤਸਵੀਰ, ਕਰੋ ਦਰਸ਼ਨ
- ਵੈੱਬਸਾਈਟ 'ਤੇ ਸ਼੍ਰੀ ਰਾਮ ਮੰਦਰ ਦਾ ਪ੍ਰਸਾਦ ਦੱਸ ਕੇ ਵੇਚੇ ਜਾ ਰਹੇ ਨੇ ਲੱਡੂ, VHP ਨੇ ਕੀਤਾ ਲੋਕਾਂ ਨੂੰ ਸੁਚੇਤ
- ਲੁਧਿਆਣਾ 'ਚ ਅਲੌਕਿਕ ਰਾਮ ਸੇਤੂ ਪੱਥਰ; ਪਾਣੀ 'ਚ ਨਹੀਂ ਡੁੱਬਦਾ ਇਹ ਪੱਥਰ, ਸਨਾਤਨ ਧਰਮ ਦੇ ਇਤਿਹਾਸ ਦਾ ਅਟੁੱਟ ਅੰਗ
ਐੱਸਜੀਪੀਸੀ ਵੱਲੋਂ ਵੀ ਯਤਨ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਦਾ ਮੁਲਾਂਕਣ ਕਰਦਿਆਂ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਕਾਰਜ ਸਹਿਜ ਅਤੇ ਗੰਭੀਰਤਾ ਨਾਲ ਕੀਤਾ ਜਾਣ ਵਾਲਾ ਹੈ, ਜਿਸ ਵਿਚ ਕੁਝ ਸਮਾਂ ਲੱਗ ਸਕਦਾ ਹੈ। ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 27 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਪਰ ਇਸ ਨੂੰ ਸਰਕਾਰ ਨਾਲ ਗੱਲਬਾਤ ਰਾਹੀਂ ਸਕਾਰਾਤਮਕ ਅੰਜਾਮ ਤੱਕ ਪਹੁੰਚਾਉਣ ਲਈ ਹੋਰ ਯਤਨ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਯੁੱਧਿਆ ਵਿਖੇ 22 ਜਨਵਰੀ ਦੇ ਸਮਾਗਮ ਦੇ ਮੱਦੇਨਜ਼ਰ ਇਸ ਤੋਂ ਮਗਰੋਂ ਹੀ ਗੱਲਬਾਤ ਅੱਗੇ ਵਧਣ ਦੀ ਸੰਭਾਵਨਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜ ਮੈਂਬਰੀ ਕਮੇਟੀ ਇਸ ਸਬੰਧ ਵਿਚ ਇੱਕਸੁਰ ਹੈ ਕਿ ਇਹ ਮਾਮਲਾ ਸਰਕਾਰ ਨਾਲ ਸੁਖਾਵੇਂ ਮਾਹੌਲ ਵਿਚ ਹੀ ਅੱਗੇ ਵਧਾਉਣ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਕੇਂਦਰ ਸਰਕਾਰ ਦਾ 2019 ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣਾ ਮੁੱਖ ਪਹਿਲ ਹੈ, ਜਦਕਿ ਇਸ ਦੇ ਨਾਲ ਹੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦਾ ਮਾਮਲਾ ਵੀ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਦੀ ਚੱਲ ਰਹੀ ਕਾਰਵਾਈ ਅਤੇ ਭਾਵਨਾ ਬਾਰੇ ਜਲਦ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਜਾਣੂ ਕਰਵਾਇਆ ਜਾਵੇਗਾ।