ETV Bharat / state

ਬਰਗਾੜੀ ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ: ‘ਹਨੀਪ੍ਰੀਤ ਤੇ ਗੁਰਮੀਤ ਰਾਮ ਰਹੀਮ ਦੇ ਕਹਿਣ 'ਤੇ ਹੋਈ ਸੀ ਬੇਅਦਬੀ’ - Bargari Beadbi Case

Bargari Beadbi Case: 2015 ਦੇ ਬਰਗਾੜੀ ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਬੇਅਦਬੀ ਮਾਮਲਿਆਂ ਦੇ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਸੌਦਾ ਸਾਧ ਤੇ ਹਨੀਪ੍ਰੀਤ ਨੂੰ 2015 ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ।

Bargari Beadbi Case
Bargari Beadbi Case
author img

By ETV Bharat Punjabi Team

Published : Mar 16, 2024, 12:42 PM IST

ਚੰਡੀਗੜ੍ਹ: 2015 ਦੇ ਬਰਗਾੜੀ ਬੇਅਦਬੀ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਗ੍ਰਿਫ਼ਤਾਰ ਕੀਤੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੇ ਇਸ ਮਾਮਲੇ ਵਿੱਚ ਜੇਐਮਆਈਸੀ ਚੰਡੀਗੜ੍ਹ ਦੀ ਅਦਾਲਤ ਵਿੱਚ ਧਾਰਾ 164 ਤਹਿਤ ਆਪਣਾ ਬਿਆਨ ਦਰਜ ਕਰਵਾਇਆ ਹੈ। ਦੋਸ਼ੀ ਪ੍ਰਦੀਪ ਕਲੇਰ ਨੇ ਮੈਜਿਸਟ੍ਰੇਟ ਨੂੰ ਦਿੱਤੇ ਆਪਣੇ ਬਿਆਨ 'ਚ ਸਨਸਨੀਖੇਜ਼ ਖੁਲਾਸੇ ਕੀਤੇ ਹਨ। ਪ੍ਰਦੀਪ ਕਲੇਰ ਨੇ ਕਿਹਾ ਕਿ 2015 'ਚ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਕਹਿਣ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਇਹ ਸਾਰੀ ਸਾਜ਼ਿਸ਼ ਰਾਮ ਰਹੀਮ ਦੀ ਫੋਟੋ ਵਾਲਾ ਲਾਕੇਟ ਇੱਕ ਧਰਮ ਪ੍ਰਚਾਰਕ ਦੀ ਕਥਾ ਤੋਂ ਬਾਅਦ ਜ਼ਮੀਨ 'ਤੇ ਸੁੱਟੇ ਜਾਣ ਦੀ ਘਟਨਾ ਤੋਂ ਬਾਅਦ ਰਚੀ ਗਈ ਸੀ।

ਦੋਸ਼ੀ ਪ੍ਰਦੀਪ ਕਲੇਰ ਨੇ ਕੀਤੇ ਵੱਡੇ ਖੁਲਾਸੇ: ਪ੍ਰਦੀਪ ਕਲੇਰ ਨੇ ਆਪਣੇ ਬਿਆਨ 'ਚ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਦੀ ਘਟਨਾ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਇਸ਼ਾਰੇ 'ਤੇ ਅੰਜਾਮ ਦਿੱਤਾ ਗਿਆ ਸੀ। ਪ੍ਰਦੀਪ ਕਲੇਰ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਚੰਡੀਗੜ੍ਹ ਨੂੰ ਧਾਰਾ 164 ਤਹਿਤ ਦਰਜ ਕਰਵਾਏ ਬਿਆਨ ਵਿੱਚ ਇਹ ਵੀ ਕਿਹਾ ਕਿ ਨਾਭਾ ਜੇਲ੍ਹ ਵਿੱਚ ਕਤਲ ਕੀਤਾ ਗਿਆ ਮਹਿੰਦਰਪਾਲ ਬਿੱਟੂ ਬੇਅਦਬੀ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲਿਆਂ ਦੀ ਅਗਵਾਈ ਕਰ ਰਿਹਾ ਸੀ।

ਪ੍ਰਦੀਪ ਕਲੇਰ ਦਾ ਬਿਆਨ: ਪ੍ਰਦੀਪ ਕਲੇਰ ਦੇ ਬਿਆਨ ਅਨੁਸਾਰ ਉਹ 1987 ਤੋਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਡੇਰਾ ਮੁਖੀ ਨੇ ਉਸ ਨੂੰ ਡੇਰੇ ਦੇ ਸਿਆਸੀ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਸੀ। ਉਸ ਦਾ ਕੰਮ ਸਿਆਸਤਦਾਨਾਂ ਨੂੰ ਮਿਲਣਾ ਸੀ। ਉਸ ਨੇ ਮਾਰਚ ਜਾਂ ਅਪ੍ਰੈਲ 2015 ਵਿੱਚ ਕਿਸੇ ਕੰਮ ਲਈ ਦਿੱਲੀ ਜਾਣਾ ਸੀ। ਇਸ ਦੌਰਾਨ ਡੇਰੇ ਦੇ ਮੁਖੀ ਨੇ ਉਸ ਨੂੰ ਬੁਲਾਇਆ। ਰਾਮ ਰਹੀਮ, ਹਨੀਪ੍ਰੀਤ, ਰਾਕੇਸ਼ ਕੁਮਾਰ ਉਰਫ ਰਾਕੇਸ਼ ਦਿੜਬਾ, ਸੰਦੀਪ ਬਰੇਟਾ, ਹਰਸ਼ ਧੂਰੀ, ਮਹਿੰਦਰਪਾਲ ਬਿੱਟੂ ਕੋਟਕਪੂਰਾ, ਗੁਲਾਬ ਉਰਫ ਗੁਲਾਬੂ, ਗੁਰਲੀਨ ਉਰਫ ਰਾਕੇਸ਼ ਕੁਮਾਰ ਹਾਜ਼ਰ ਸਨ।

ਉੱਥੇ ਬਿੱਟੂ ਨੇ ਰਾਮ ਰਹੀਮ ਦੇ ਧਿਆਨ ਵਿੱਚ ਲਿਆਂਦਾ ਕਿ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਇੱਕ ਸਿੱਖ ਪ੍ਰਚਾਰਕ ਵੱਲੋਂ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਵਿੱਚ ਧਰਮ ਪ੍ਰਚਾਰਕ ਤੋਂ ਪ੍ਰੇਰਿਤ ਹੋ ਕੇ ਕੁਝ ਪ੍ਰੇਮੀਆਂ ਨੇ ਡੇਰੇ ਵੱਲੋਂ ਰਾਮ ਰਹੀਮ ਦੀ ਤਸਵੀਰ ਵਾਲਾ ਲਾਕੇਟ ਉਨ੍ਹਾਂ ਦੇ ਪੈਰਾਂ ਵਿੱਚ ਸੁੱਟ ਦਿੱਤਾ ਸੀ। ਇਹ ਸੁਣ ਕੇ ਹਨੀਪ੍ਰੀਤ ਨੂੰ ਗੁੱਸਾ ਆ ਗਿਆ ਅਤੇ ਕਿਹਾ ਕਿ ਜਦੋਂ ਉਨ੍ਹਾਂ ਨੇ ਲਾਕੇਟ ਸੁੱਟੇ ਤਾਂ ਤੁਸੀਂ ਕੁਝ ਕਿਉਂ ਨਹੀਂ ਕੀਤਾ। ਜਿਸ ਤੋਂ ਬਾਅਦ ਰਾਮ ਰਹੀਮ ਅਤੇ ਹਨੀਪ੍ਰੀਤ ਨੇ ਇੱਟ ਦਾ ਜਵਾਬ ਪੱਥਰ ਨਾਲ ਦੇਣ ਦੀ ਗੱਲ ਕਹੀ। ਇਸ ਤੋਂ ਬਾਅਦ ਬੇਅਦਬੀ ਦੀ ਯੋਜਨਾ ਬਣਾਈ ਗਈ ਅਤੇ ਇਸ ਦੀ ਜ਼ਿੰਮੇਵਾਰੀ ਡੇਰੇ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਸੌਂਪੀ ਗਈ।

ਕਲੇਰ ਨੇ ਕਿਹਾ ਮੇਰਾ ਜਾਨ ਨੂੰ ਹੈ ਖਤਰਾ: ਪ੍ਰਦੀਪ ਕਲੇਰ ਨੇ ਡੇਰਾ ਮੁਖੀ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ ਨੂੰ ਖਤਰਾ ਦੱਸਦਿਆਂ ਕਿਹਾ ਹੈ ਕਿ ਹੁਣ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ। ਰਾਮ ਰਹੀਮ, ਹਨੀਪ੍ਰੀਤ ਅਤੇ ਰਾਕੇਸ਼ ਦਿੜਬਾ ਉਸ ਨੂੰ ਮਾਰਨਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਵੀ ਮਹਿੰਦਰਪਾਲ ਬਿੱਟੂ ਨੂੰ ਨਾਭਾ ਦੇ ਹਾਈ ਸਕਿਓਰਿਟੀ ਸੈੱਲ ਵਿੱਚ ਕਤਲ ਕਰ ਦਿੱਤਾ ਸੀ।

ਰਾਮ ਰਹੀਮ ਦੇ ਨਾਲ ਹਨੀਪ੍ਰੀਤ ਨੂੰ ਬੇਅਦਬੀ ਕਾਂਡ ਦੇ ਮਾਸਟਰਮਾਈਂਡ ਵਜੋਂ ਨਾਮਜ਼ਦ ਕਰਨ ਦੀ ਤਿਆਰੀ: ਪ੍ਰਦੀਪ ਕਲੇਰ ਦੇ ਇਨ੍ਹਾਂ ਬਿਆਨਾਂ ਤੋਂ ਬਾਅਦ ਹੁਣ ਪੰਜਾਬ ਪੁਲਿਸ ਦੀ ਐਸਆਈਟੀ ਰਾਮ ਰਹੀਮ ਦੇ ਨਾਲ-ਨਾਲ ਹਨੀਪ੍ਰੀਤ ਨੂੰ ਬੇਅਦਬੀ ਕਾਂਡ ਦੇ ਮਾਸਟਰਮਾਈਂਡ ਵਜੋਂ ਨਾਮਜ਼ਦ ਕਰਨ ਦੀ ਤਿਆਰੀ ਕਰ ਰਹੀ ਹੈ। ਦੋਸ਼ੀ ਪ੍ਰਦੀਪ ਕਲੇਰ, ਜੋ ਕਿ ਜੁਲਾਈ 2020 ਤੋਂ ਫਰਾਰ ਸੀ, ਨੂੰ SIT ਨੇ 9 ਫਰਵਰੀ 2024 ਨੂੰ ਗੁਰੂਗ੍ਰਾਮ ਤੋਂ ਫੜ ਲਿਆ ਸੀ। ਹੁਣ ਉਸ ਦੇ ਬਿਆਨ ਚੰਡੀਗੜ੍ਹ ਦੀ ਅਦਾਲਤ ਵਿੱਚ ਦਰਜ ਕਰਵਾਏ ਗਏ ਹਨ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਹਾਲ ਹੀ 'ਚ ਰਾਮ ਰਹੀਮ ਦੇ ਕੇਸ ਦੀ ਕਾਰਵਾਈ 'ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਅਜਿਹੇ 'ਚ ਡੇਰਾ ਮੁਖੀ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਸਕਦੀਆਂ ਹਨ।

ਅਕਤੂਬਰ 2015 ਵਿੱਚ ਹੋਈ ਸੀ ਬੇਅਦਬੀ: 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਇਸ ਮਾਮਲੇ ਵਿੱਚ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰ ਜਿਨ੍ਹਾਂ ਵਿੱਚ ਡੇਰਾ ਸੱਚਾ ਸੌਦਾ ਮੁਖੀ, ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਨਾਮ ਸ਼ਾਮਲ ਹਨ, ਉਕਤ ਤਿੰਨੇ ਮੈਂਬਰ ਉਦੋਂ ਤੋਂ ਹੀ ਭਗੌੜੇ ਸਨ, ਪਰ 9 ਫਰਵਰੀ ਨੂੰ ਐਸਆਈਟੀ ਅਤੇ ਪੰਜਾਬ ਪੁਲਿਸ ਨੇ ਪ੍ਰਦੀਪ ਕਲੇਰ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕਰ ਲਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.