ETV Bharat / state

ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ: ਝੋਨੇ ਦੇ ਮਾੜੇ ਹਾਲਾਤ ਅਤੇ ਬਗਾਵਤ ਨੇ ਆਮ ਆਦਮੀ ਪਾਰਟੀ ਬੈਕਫੁੱਟ 'ਤੇ ਧੱਕੀ

ਜ਼ਿਮਨੀ ਚੋਣਾਂ ਦੌਰਾਨ ਬਰਨਾਲਾ ਵਿਧਾਨਸਭਾ ਸੀਟ 'ਤੇ ਝੋਨੇ ਦੇ ਮਾੜੇ ਹਾਲਾਤ ਅਤੇ ਬਗਾਵਤ ਨੇ AAP ਨੂੰ ਬੈਕਫੁੱਟ 'ਤੇ ਕਰ ਦਿੱਤਾ। ਪੜ੍ਹੋ ਖ਼ਬਰ...

ਗੁਰਦੀਪ ਬਾਠ ਤੇ ਹਰਿੰਦਰ ਧਾਲੀਵਾਲ
ਗੁਰਦੀਪ ਬਾਠ ਤੇ ਹਰਿੰਦਰ ਧਾਲੀਵਾਲ (ETV BHARAT)
author img

By ETV Bharat Punjabi Team

Published : Nov 1, 2024, 12:54 PM IST

ਬਰਨਾਲਾ: ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਾਰੀਆਂ ਪਾਰਟੀਆਂ ਦੇ ਉਮੀਦਵਾਰ ਆਪਣਾ ਚੋਣ ਪ੍ਰਚਾਰ ਜ਼ੋਰ ਸ਼ੋਰ ਨਾਲ ਕਰਨ ਵਿੱਚ ਲੱਗੇ ਹੋਏ ਹਨ। ‌ ਉਥੇ ਆਮ ਆਦਮੀ ਪਾਰਟੀ ਇਸ ਚੋਣ ਦੇਸ਼ ਸ਼ੁਰੂਆਤੀ ਰੁਝਾਣ ਵਿੱਚ ਪੱਛੜਦੀ ਹੋਈ ਦਿਖਾਈ ਦੇ ਰਹੀ ਹੈ। ‌ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਆਦਮੀ ਪਾਰਟੀ ਦਾ ਪਹਿਲਾਂ ਵਰਗਾ ਮਾਹੌਲ ਦੇਖਣ ਨੂੰ ਨਹੀਂ ਮਿਲ ਰਿਹਾ। ਇਸ ਦਾ ਵੱਡਾ ਕਾਰਨ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੇ ਹਾਲਾਤ ਹਨ। ਜਦਕਿ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਬਗਾਵਤ ਨੇ ਵੀ ਆਮ ਆਦਮੀ ਪਾਰਟੀ ਨੂੰ ਵੱਡਾ ਧੱਕਾ ਮਾਰਿਆ ਹੈ। ਪਾਰਟੀ ਦੇ ਉਮੀਦਵਾਰ ਹਰਿੰਦਰ ਧਾਲੀਵਾਲ ਆਪਣਾ ਕੋਈ ਖਾਸ ਪ੍ਰਭਾਵ ਛੱਡਣ ਵਿੱਚ ਕਾਮਯਾਬ ਹੁੰਦੇ ਦਿਖਾਈ ਨਹੀਂ ਦੇ ਰਹੇ। ਸੰਸਦ ਮੈਂਬਰ ਮੀਤ ਹੇਅਰ ਦੀ ਗੈਰ ਹਾਜ਼ਰੀ ਵੀ ਚੋਣ ਮੁਹਿੰਮ ਨੂੰ ਨੁਕਸਾਨ ਕਰ ਰਹੀ ਹੈ।

ਝੋਨੇ ਦੀ ਖਰੀਦ ਨਾ ਹੋਣ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ
ਝੋਨੇ ਦੀ ਖਰੀਦ ਨਾ ਹੋਣ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ (ETV BHARAT)

ਝੋਨੇ ਕਾਰਨ ਕਿਸਾਨੀ ਵੋਟ ਬੈਂਕ 'ਆਪ' ਤੋਂ ਖਿਸਕਣ ਦੀ ਸੰਭਾਵਨਾ

ਪੰਜਾਬ ਵਿੱਚ ਇਸ ਵੇਲੇ ਝੋਨੇ ਦਾ ਸੀਜਨ ਜੋਰਾਂ ਉੱਪਰ ਹੈ। ਉਥੇ ਬਰਨਾਲਾ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਮੰਡੀਆਂ ਵਿੱਚ ਕਈ-ਕਈ ਦਿਨਾਂ ਤੋਂ ਆਪਣੀਆਂ ਫਸਲਾਂ ਵੇਚਣ ਲਈ ਰੁਲ ਰਹੇ ਹਨ। ਨਮੀਂ ਦੀ ਸਮੱਸਿਆ ਕਾਰਨ ਕਿਸਾਨਾਂ ਦੀ ਫਸਲ ਵਿਕਣ ਵਿੱਚ ਦੇਰੀ ਹੋ ਰਹੀ ਹੈ। ਦਿਵਾਲੀ ਦਾ ਤਿਉਹਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਹੀ ਮਨਾਉਣਾ ਪੈ ਰਿਹਾ ਹੈ। ਜਿਸ ਕਰਕੇ ਇਸ ਵਾਰ ਕਿਸਾਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਿੰਮੇਵਾਰ ਠਹਿਰਾ ਰਹੇ ਹਨ। ਉਥੇ ਨਾਲ ਹੀ ਡੀਏਪੀ ਦੀ ਘਾਟ ਅਤੇ ਪਰਾਲੀ ਦਾ ਮੁੱਦਾ ਵੀ ਪੰਜਾਬ ਸਰਕਾਰ ਲਈ ਸਿਰਦਰਦੀ ਬਣ ਚੁੱਕਿਆ ਹੈ। ਅਜਿਹੇ ਹਾਲਾਤਾਂ ਵਿੱਚ ਆਮ ਆਦਮੀ ਪਾਰਟੀ ਲਈ ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਜਿੱਤਣਾ ਅਤੇ ਕਿਸਾਨੀ ਵੋਟ ਬੈਂਕ ਨੂੰ ਆਪਣੇ ਹੱਕ ਵਿੱਚ ਕਰਨਾ ਸੌਖਾ ਨਹੀਂ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੰਸਦ ਮੈਂਬਰ ਮੀਤ ਹੇਅਰ ਦੇ ਬਰਨਾਲਾ ਰਿਹਾਇਸ਼ ਅੱਗੇ ਲਗਾਤਾਰ ਕਈ ਦਿਨਾਂ ਤੋਂ ਧਰਨਾ ਚੱਲ ਰਿਹਾ ਹੈ ਜੋ ਸਰਕਾਰ ਦੀ ਚੋਣ ਮੁਹਿੰਮ ਨੂੰ ਵੱਡੀ ਢਾਹ ਲਗਾ ਰਿਹਾ ਹੈ।

ਸ਼ਹਿਰ ਅਤੇ ਪਿੰਡਾਂ ਵਿੱਚ 'ਆਪ' ਦੇ ਬਾਗੀ ਗੁਰਦੀਪ ਬਾਠ ਨੂੰ ਵੱਡਾ ਹੁੰਗਾਰਾ

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦਾ ਵਿਰੋਧ ਕਰਨ ਵਾਲੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਆਜ਼ਾਦ ਚੋਣ ਲੜ ਕੇ 'ਆਪ' ਦਾ ਵੱਡਾ ਨੁਕਸਾਨ ਕਰ ਰਹੇ ਹਨ। ਗੁਰਦੀਪ ਸਿੰਘ ਬਾਠ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਸਭ ਤੋਂ ਮਜਬੂਤ ਦਾਅਵੇਦਾਰ ਸਨ ਅਤੇ ਆਮ ਆਦਮੀ ਪਾਰਟੀ ਦਾ ਵਲੰਟੀਅਰ ਕੇਡਰ ਗੁਰਦੀਪ ਬਾਠ ਨੂੰ ਟਿਕਟ ਦੇਣ ਦੀ ਹਾਮੀ ਭਰਦਾ ਰਿਹਾ ਹੈ। ਪ੍ਰੰਤੂ ਗੁਰਦੀਪ ਬਾਠ ਨੂੰ ਟਿਕਟ ਨਾ ਦਿੱਤੇ ਜਾਣ ਕਾਰਨ ਪਾਰਟੀ ਦੇ ਵਲੰਟੀਆਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗੁਰਦੀਪ ਬਾਠ ਦੇ ਆਜ਼ਾਦ ਚੋਣ ਲੜਨ ਕਾਰਨ ਆਮ ਆਦਮੀ ਪਾਰਟੀ ਦਾ ਵਲੰਟੀਅਰ ਕੇਡਰ ਵੱਡੇ ਪੱਧਰ 'ਤੇ ਪਿੰਡਾਂ ਅਤੇ ਸ਼ਹਿਰ ਵਿੱਚ ਪਾਰਟੀ ਤੋਂ ਕਿਨਾਰਾ ਕਰ ਚੁੱਕਿਆ ਹੈ। ਪਾਰਟੀ ਦੇ ਟਕਸਾਲੀ ਵਲੰਟੀਅਰ ਅਤੇ ਆਗੂ ਗੁਰਦੀਪ ਬਾਠ ਦੀ ਚੋਣ ਕੰਪੇਨ ਕਰ ਰਹੇ ਹਨ। ਪਿੰਡਾਂ ਅਤੇ ਸ਼ਹਿਰਾਂ ਵਿੱਚ ਬਾਠ ਦੀ ਚੋਣ ਮੁਹਿੰਮ ਵਿੱਚ ਵੱਡੇ ਇਕੱਠ ਹੋ ਰਹੇ ਹਨ, ਜਿਸ ਤੋਂ ਅੰਦਾਜਾ ਲੱਗ ਰਿਹਾ ਹੈ ਕਿ ਇਹ ਨੁਕਸਾਨ ਆਮ ਆਦਮੀ ਪਾਰਟੀ ਦਾ ਹੀ ਹੋਵੇਗਾ। ‌ ਬਰਨਾਲਾ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਵਿੱਚ ਗੁਰਦੀਪ ਬਾਠ ਨਾਲ ਹਮਦਰਦੀ ਦੇ ਤੌਰ 'ਤੇ ਵੀ ਵੱਡੇ ਪੱਧਰ 'ਤੇ ਲੋਕ ਜੁੜਦੇ ਦਿਖਾਈ ਦੇ ਰਹੇ ਹਨ।

ਗੁਰਦੀਪ ਬਾਠ ਦੀ ਚੋਣ ਮੁਹਿੰਮ ਦੇ ਵੱਡੇ ਇਕੱਠ ਦੇ ਦ੍ਰਿਸ਼
ਗੁਰਦੀਪ ਬਾਠ ਦੀ ਚੋਣ ਮੁਹਿੰਮ ਦੇ ਵੱਡੇ ਇਕੱਠ ਦੇ ਦ੍ਰਿਸ਼ (ETV BHARAT)

ਰਾਜਧਾਨੀ ਵਿੱਚ ਵਿਗੜੀ 'ਆਪ' ਦੀ ਸਿਆਸੀ ਕਹਾਣੀ

ਬਰਨਾਲਾ ਜ਼ਿਲ੍ਹੇ ਨੂੰ ਆਮ ਆਦਮੀ ਪਾਰਟੀ ਦੀ ਸਿਆਸੀ ਰਾਜਧਾਨੀ ਕਿਹਾ ਜਾਂਦਾ ਹੈ। 2014 ਵਿੱਚ ਭਗਵੰਤ ਮਾਨ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਬਣਨ ਵਿੱਚ ਬਰਨਾਲਾ ਜ਼ਿਲ੍ਹੇ ਦਾ ਪੂਰਾ ਯੋਗਦਾਨ ਰਿਹਾ। ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਨੂੰ ਲੀਡ ਮਿਲੀ ਹੈ। ਉੱਥੇ ਵਿਧਾਨ ਸਭਾ 2017 ਦੀਆਂ ਚੋਣਾਂ ਵਿੱਚ ਜ਼ਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਭਦੌੜ, ਮਹਿਲ ਕਲਾਂ ਤੇ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਅਤੇ ਐਮਐਲਏ ਬਣੇ। ਇਸ ਤੋਂ ਬਾਅਦ 2019 ਤੇ 2042 ਲੋਕ ਸਭਾ ਅਤੇ 2022 ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਉੱਪਰ ਝੰਡੀ ਰਹੀ। ਲਗਾਤਾਰ 10 ਸਾਲਾਂ ਤੋਂ ਆਮ ਆਦਮੀ ਪਾਰਟੀ ਬਰਨਾਲਾ ਵਿਧਾਨ ਸਭਾ ਹਲਕੇ ਉੱਪਰ ਦਬਦਬਾ ਬਣਾ ਕੇ ਰੱਖਣ ਵਿੱਚ ਕਾਮਯਾਬ ਰਹੀ ਹੈ। ਪਰੰਤੂ ਇਸ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਧਾਲੀਵਾਲ ਸ਼ੁਰੂਆਤੀ ਦੌਰ ਵਿੱਚ ਕੋਈ ਖਾਸ ਪ੍ਰਭਾਵ ਛੱਡਣ ਵਿੱਚ ਕਾਮਯਾਬ ਨਹੀਂ ਹੋਏ। ਸਾਬਕਾ ਵਿਧਾਇਕ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪਿਛਲੇ ਕਈ ਦਿਨਾਂ ਤੋਂ ਡੇਂਗੂ ਦੀ ਬਿਮਾਰੀ ਕਾਰਨ ਰੈਸਟ ਉੱਪਰ ਹਨ। ਮੀਤ ਹੇਅਰ ਦੇ ਚੋਣ ਮੁਹਿੰਮ ਵਿੱਚ ਨਾ ਹੋਣ ਕਾਰਨ ਵੀ ਆਮ ਆਦਮੀ ਪਾਰਟੀ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਵਿਧਾਨ ਸਭਾ ਹਲਕੇ ਦਾ ਨਤੀਜਾ ਕੀ ਹੋਵੇਗਾ ਇਹ ਭਵਿੱਖ ਨੇ ਤੈਅ ਕਰਨਾ ਹੈ, ਪਰੰਤੂ ਸ਼ੁਰੂਆਤੀ ਦੌਰ ਆਮ ਆਦਮੀ ਪਾਰਟੀ ਲਈ ਚੰਗੇ ਸੰਕੇਤ ਨਹੀਂ ਦੇ ਰਿਹਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.