ETV Bharat / state

ਬਰਨਾਲਾ ਤੋਂ ਸ਼ੁਰੂ ਹੋਈ ਆਮ ਆਦਮੀ ਪਾਰਟੀ ਦੀਆਂ ਜੜ੍ਹਾਂ ਬਰਨਾਲਾ ਵਾਸੀ ਪੱਟਣਗੇ - ਪ੍ਰਤਾਪ ਬਾਜਵਾ

ਜ਼ਿਮਨੀ ਚੋਣਾਂ ਨੂੰ ਲੈਕੇ ਸਿਆਸੀ ਅਖਾੜਾ ਭਖਿਆ ਹੋਇਆ ਤੇ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਿਆ ਹੈ।

ਪ੍ਰਤਾਪ ਬਾਜਵਾ
ਪ੍ਰਤਾਪ ਬਾਜਵਾ (ETV BHARAT)
author img

By ETV Bharat Punjabi Team

Published : Oct 29, 2024, 10:39 PM IST

ਬਰਨਾਲਾ: ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਵੱਡੇ ਨੇਤਾ ਚੋਣ ਪ੍ਰਚਾਰ ਵਿੱਚ ਉਤਰ ਆਏ ਹਨ। ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਬਰਨਾਲਾ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਹਨਾਂ ਜਿੱਥੇ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ, ਉਥੇ ਪੰਜਾਬ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ਉਤੇ ਘੇਰਿਆ।

ਪ੍ਰਤਾਪ ਬਾਜਵਾ (ETV BHARAT)

ਪ੍ਰਧਾਨਗੀ ਨੀ CM ਕੁਰਸੀ ਛੱਡਣ ਦਾ ਆਇਆ ਸਮਾਂ

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਵਰਕਰਾਂ ਦੀ ਮੰਗ ਉਪਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ ਅਤੇ ਇਹਨਾਂ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ। ਪੰਜਾਬ ਵਿੱਚ ਢਾਈ ਸਾਲ ਦੀ ਸਰਕਾਰ ਹੋ ਚੁੱਕੀ ਹੈ। ਭਗਵੰਤ ਮਾਨ ਨੇ ਬੀਤੇ ਕੱਲ੍ਹ ਪਾਰਟੀ ਦੇ ਪ੍ਰਧਾਨਗੀ ਅਹੁਦੇ ਨੂੰ ਛੱਡਣ ਦਾ ਗੱਲ ਆਖੀ ਹੈ, ਪਰ ਹੁਣ ਤਾਂ ਉਹਨਾਂ ਦੀ ਮੁੱਖ ਮੰਤਰੀਸ਼ਿਪ ਛੱਡਣ ਦਾ ਸਮਾਂ ਆ ਗਿਆ ਹੈ, ਕਿਉਂਕਿ ਪੂਰੇ ਪੰਜਾਬ ਵਿੱਚ ਹੁਣ ਕਿਸੇ ਵਿਅਕਤੀ ਦੀ ਜਿੰਦਗੀ ਅਤੇ ਕਾਰੋਬਾਰ ਸੁਰੱਖਿਅਤ ਨਹੀਂ ਹੈ।

ਬਰਨਾਲਾ ਨੇ ਜੜ੍ਹਾਂ ਲਾਈਆਂ ਤਾਂ ਪੁੱਟਣਗੇ ਵੀ ਇਹ ਹੀ ਲੋਕ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਭਗਵੰਤ ਮਾਨ ਦੀ ਨਹੀਂ ਚੱਲ ਰਹੀ, ਬਲਕਿ ਗੈਂਗਸਟਰਾਂ ਦੀ ਸਰਕਾਰ ਚੱਲ ਰਹੀ ਹੈ। ਰੋਜ਼ਾਨਾ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਹਮਲੇ ਕੀਤੇ ਜਾ ਰਹੇ ਹਨ। ਬੀਤੇ ਕੱਲ੍ਹ ਮਾਨਸਾ ਵਿਖੇ ਹਮਲੇ ਦੀ ਘਟਨਾ ਵਾਪਰ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਦੇ ਹਾਲਾਤ ਆਮ ਆਦਮੀ ਪਾਰਟੀ ਨੇ ਬੀਜੇਪੀ ਨਾਲ ਮਿਲ ਕੇ ਬਣਾਏ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਬਰਨਾਲਾ ਤੋਂ ਹੀ ਹੋਇਆ ਅਤੇ ਇਹਨਾਂ ਦੀਆਂ ਜੜ੍ਹਾਂ ਵੀ ਇਸ ਜ਼ਿਲ੍ਹੇ ਤੋਂ ਹੀ ਪੁੱਟੀਆਂ ਜਾਣਗੀਆਂ।

ਮੁੱਖ ਮੰਤਰੀ ਦਾ ਨਸ਼ਾ ਨਹੀਂ ਛਡਵਾ ਸਕੇ ਕੇਜਰੀਵਾਲ

ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕੀਤਾ ਜਾਵੇਗਾ, ਪਰ ਕੇਜਰੀਵਾਲ ਆਪਣੇ ਮੁੱਖ ਮੰਤਰੀ ਦਾ ਨਸ਼ਾ ਨਹੀਂ ਛੁਡਵਾ ਸਕੇ, ਪੰਜਾਬ ਵਿੱਚੋਂ ਨਸ਼ਾ ਤਾਂ ਖ਼ਤਮ ਕਰਨਾ ਹੀ ਦੂਰ ਦੀ ਗੱਲ ਹੈ। ਉਹਨਾਂ ਕਿਹਾ ਕਿ ਹੁਣ ਸਮਾਂ ਆਮ ਆਦਮੀ ਪਾਰਟੀ ਦੀ ਵਾਅਦਾਖਿਲਾਫ਼ੀ ਦਾ ਮੂੰਹ ਤੋੜਵਾਂ ਜਵਾਬ ਦੇਣ ਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.