ETV Bharat / state

ਭਾਜਪਾ ਆਗੂਆਂ ਦਾ ਵਿਰੋਧ ਜਾਰੀ, ਬਰਨਾਲਾ 'ਚ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਦੇ ਬਾਹਰ ਕੀਤਾ ਪੁਤਲਾ ਫੂਕ ਪ੍ਰਦਰਸ਼ਨ - protest against BJP ledaers

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਹਜ਼ਾਰਾਂ ਕਿਸਾਨਾਂ ਵੱਲੋਂ ਅੱਜ ਮਾਰਚ ਕਰਦਿਆਂ ਭਾਜਪਾ ਦੇ ਸੂਬਾਈ ਆਗੂ ਅਰਵਿੰਦ ਖੰਨਾ ਦੀ ਕੋਠੀ ਅੱਗੇ ਉਨ੍ਹਾਂ ਦਾ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ।

Barnala Farmers burnt effigies of BJP leaders and central government
ਭਾਜਪਾ ਆਗੂਆਂ ਦਾ ਵਿਰੋਧ ਜਾਰੀ, ਬਰਨਾਲਾ 'ਚ ਜਿਲ੍ਹਾ ਪ੍ਰਧਾਨ ਦੇ ਦਫ਼ਤਰ ਦੇ ਬਾਹਰ ਕੀਤਾ ਪੁਤਲਾ ਫੂਕ ਪ੍ਰਦਰਸ਼ਨ
author img

By ETV Bharat Punjabi Team

Published : Apr 16, 2024, 12:33 PM IST

ਭਾਜਪਾ ਆਗੂਆਂ ਦਾ ਵਿਰੋਧ ਜਾਰੀ, ਬਰਨਾਲਾ 'ਚ ਜਿਲ੍ਹਾ ਪ੍ਰਧਾਨ ਦੇ ਦਫ਼ਤਰ ਦੇ ਬਾਹਰ ਕੀਤਾ ਪੁਤਲਾ ਫੂਕ ਪ੍ਰਦਰਸ਼ਨ

ਬਰਨਾਲਾ: ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਲਈ ਮਾਹੌਲ ਸੁਖਾਵਾਂ ਬਣਦਾ ਦਿਖਾਈ ਨਹੀਂ ਦੇ ਰਿਹਾ। ਸੂਬੇ ਵਿੱਚ ਲਗਾਤਾਰ ਕਿਸਾਨਾਂ ਦੇ ਰੋਹ ਦਾ ਭਾਜਪਾ ਆਗੂਆਂ ਤੇ ਉਮੀਦਵਾਰਾਂ ਨੁੰ ਸਾਹਮਣਾ ਕਰਨਾ ਪੈ ਰਿਹਾ ਹੈ। ਜਿਥੇ ਫਰੀਦਕੋਟ ਵਿਖੇ ਹੰਸ ਰਾਜ ਹੰਸ ਦਾ ਵਿਰੋਧ ਲਗਾਤਾਰ ਜਾਰੀ ਹੈ ਉਥੇ ਹੀ ਹੁਣ ਬਰਨਾਲਾ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਦੇ ਦਫ਼ਤਰ ਬਾਹਰ ਭਾਜਪਾ ਆਗੂ ਅਰਵਿੰਦ ਖੰਨਾ ਦਾ ਪੁਤਲਾ ਸਾੜ ਕੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ ਜਿੰਨਾ ਵੱਲੋਂ ਭਾਜਪਾ ਆਗੂਆਂ ਦਾ ਪਿੱਟ ਸਿਆਪਾ ਕੀਤਾ ਗਿਆ।

ਭਾਜਪਾ ਨੇ ਕਰਵਾਇਆ ਕਿਸਾਨਾਂ 'ਤੇ ਲਾਠੀਚਾਰਜ : ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ ਅਤੇ ਬਲੌਰ ਸਿੰਘ ਨੇ ਕਿਹਾ ਕਿ ਬੀਤੇ ਕੱਲ੍ਹ ਮਲੇਰਕੋਟਲਾ ਵਿਖੇ ਭਾਜਪਾ ਆਗੂ ਅਰਵਿੰਦ ਖੰਨਾ ਆਪਣੀਆਂ ਚੋਣ ਮੀਟਿੰਗਾਂ ਕਰਨ ਪਹੁੰਚਿਆ ਸੀ। ਜਿਸਦਾ ਉਹਨਾ ਦੀ ਜੱਥੇਬੰਦੀ ਵਲੋਂ ਵਿਰੋਧ ਕੀਤਾ ਗਿਆ। ਪਰ ਭਾਜਪਾ ਆਗੂ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਜੱਥੇਬੰਦੀ ਆਗੂਆਂ ਉਪਰ ਲਾਠੀਚਾਰਜ ਕੀਤਾ ਗਿਆ ਅਤੇ ਉਹਨਾਂ ਨੂੰ ਵਹੀਕਲਾਂ ਸਮੇਤ ਥਾਣੇ ਬੰਦ ਕਰ ਦਿੱਤਾ ਗਿਆ। ਜਿਹਨਾਂ ਨੂੰ ਬਾਅਦ ਵਿੱਚ ਜੱਥੇਬੰਦੀ ਨੇ ਛੁਡਵਾ ਲਿਆ। ਉਹਨਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ। ਜਿਸਦੇ ਉਮੀਦਵਾਰ ਦਾ ਉਹ ਸੂਬੇ ਭਰ ਵਿੱਚ ਡਟ ਕੇ ਵਿਰੋਧ ਕਰ ਰਹੇ ਹਨ।

ਜਾਰੀ ਰਹੇਗਾ ਕਿਸਾਨਾਂ ਦਾ ਵਿਰੋਧ : ਉਹਨਾਂ ਕਿਹਾ ਕਿ ਭਾਜਪਾ ਦੇ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਚਿਹਰੇ ਨੂੰ ਲੋਕਾਂ ਵਿੱਚ ਨੰਗਾ ਕਰਾਂਗੇ। ਉਹਨਾਂ ਕਿਹਾ ਕਿ ਸੰਗਰੂਰ ਤੋਂ ਜਿਸ ਵੀ ਵਿਅਕਤੀ ਨੂੰ ਭਾਜਪਾ ਨੇ ਟਿਕਟ ਦਿੱਤੀ, ਉਸਦਾ ਪਿੰਡਾਂ ਵਿੱਚ ਆਉਣ 'ਤੇ ਘਿਰਾਉ ਕਰਕੇ ਹਰਿਆਣਾ ਦੇ ਬਾਰਡਰਾਂ ਅਤੇ ਦਿੱਲੀ ਬਾਰਡਰਾਂ ਉਪਰ ਕੀਤੇ ਅੱਤਿਆਚਾਰ ਦਾ ਜਵਾਬ ਮੰਗਿਆ ਜਾਵੇਗਾ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਪ੍ਰਤੀ ਰੋਸ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵੀ ਕਿਸਾਨਾਂ ਉਪਰ ਲਾਠੀਚਾਰਜ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਹਨਾਂ ਕਿਹਾ ਕਿ ਸਮੂਹ ਰਾਜਸੀ ਪਾਰਟੀਆਂ ਚੋਣਾਂ ਵਿੱਚ ਅਲੱਗ ਅਲੱਗ ਵਾਅਦੇ ਕਰਦੀਆਂ ਹਨ ਪ੍ਰੰਤੂ ਇਹਨਾਂ ਦੀ ਨੀਤੀ ਕਾਰਪੋਰੇਟ ਪੱਖੀ ਹੀ ਰਹੀ ਹੈ। ਮੌਜੂਦਾ ਪੰਜਾਬ ਅਤੇ ਕੇਂਦਰ ਸਰਕਾਰ ਨੇ ਹਮੇਸ਼ਾ ਕਿਸਾਨ ਵਿਰੋਧੀ ਰੋਲ ਅਦਾ ਕੀਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.