ਬਰਨਾਲਾ: ਬਰਨਾਲਾ ਪੁਲਿਸ ਨੇ ਨਸ਼ੇ ਦੇ ਮਾਮਲੇ ਵਿੱਚ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਪੁਲਿਸ ਵਲੋਂ ਇੱਕ ਅੰਤਰ-ਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ ਕੀਤਾ ਗਿਆ ਹੈ। ਪੰਜਾਬ ਵਿੱਚ ਨਸ਼ਾ ਸਪਲਾਈ ਕਰਨ ਵਾਲੇ 4 ਨਸ਼ਾ ਤਸਕਰਾਂ ਨੂੰ ਯੂਪੀ ਤੋਂ ਬਰਨਾਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਿਹਨਾਂ ਤੋਂ ਪੁਲਿਸ ਨੇ 4 ਲੱਖ 25 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਇੱਕ ਕਾਰ ਬਰਾਮਦ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਅੱਜ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਵੱਡੀ ਮਾਤਰਾ ਵਿੱਚ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਬਰਨਾਲਾ ਪੁਲਿਸ ਨੇ ਸਿਵ ਰਾਜ ਵਾਸੀ ਪਟਿਆਲਾ ਨੂੰ 1 ਲੱਖ 37 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਸੀ। ਇਸ ਮਾਮਲੇ ਦੀ ਅੱਗੇ ਜਾਂਚ ਆਰੰਭ ਕਰਕੇ ਪੁਲਿਸ ਨੇ ਇੱਕ ਪੂਰੇ ਗਿਰੋਹ ਨੂੰ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਇਹ ਗਿਰੋਹ ਯੂਪੀ ਤੋਂ ਪੰਜਾਬ ਵਿੱਚ ਨਸ਼ੇ ਦੀਆਂ ਗੋਲੀਆਂ ਸਪਲਾਈ ਕਰਦਾ ਸੀ।
- ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਚੱਲਿਆ ਝਾੜੂ, ਮੰਤਰੀ ਕੁਲਦੀਪ ਧਾਲੀਵਾਲ ਦੇ ਪਰਿਵਾਰ ਨੇ ਵੰਡੇ ਲੱਡੂ - Aam Adami Party Celebrate victory
- ਅੰਮ੍ਰਿਤਸਰ ਦੇ ਪਿੰਡ ਬੋਹਲੀਆਂ ਦੀ ਦਲਜੀਤ ਕੌਰ ਨੇ ਆਪਣੇ ਘਰ ਨੂੰ ਬਣਾਇਆ ਅਜਿਹਾ ਕਿ ਹਰ ਵਾਤਾਵਰਨ ਪ੍ਰੇਮੀ ਦਾ ਮੋਹ ਲਿਆ ਮੰਨ - environment of the house
- ਸਾਊਦੀ ਅਰਬ 'ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ, ਪਿੰਡ 'ਚ ਛਾਇਆ ਮਾਤਮ - Death of Saudi Arabian youth
ਬਰਨਾਲਾ ਦੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਅਤੇ ਥਾਣਾ ਧਨੌਲਾ ਦੇ ਮੁਖੀ ਲਖਵਿੰੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਇਸ ਗਿਰੋਹ ਨੂੰ ਯੂਪੀ ਤੋਂ ਹੀ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਵਿੱਚ ਮੁਹੰਮਦ ਆਲਮ, ਫ਼ਰਮਾਨ ਅਲੀ, ਆਸ਼ੂ ਅਤੇ ਅਭਿਸ਼ੇਕ ਵਾਸੀ ਯੂਪੀ ਨੂੰ 4 ਲੱਖ 25 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਗਿਰੋਹ ਤੋਂ ਇੱਕ ਕਾਰ ਵੀ ਬਰਾਮਦ ਹੋਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਸ ਗਿਰੋਹ ਨਾਲ ਅੱਗੇ ਬਰਨਾਲਾ ਵਾਸੀ ਜਾਂ ਹੋਰ ਲੋਕ ਜੁੜੇ ਹੋਏ ਹਨ ਜਾਂ ਨਹੀਂ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਸਾਰੇ ਦੋਸ਼ੀਆਂ ਵਿਰੁੱਧ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਐਸਐਸਪੀ ਨੇ ਕਿਹਾ ਕਿ ਨਸ਼ੇ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਬਹੁਤ ਚੰਗਾ ਕੰਮ ਕਰ ਰਹੀ ਹੈ। ਰੋਜ਼ਾਨਾ ਨਸ਼ਾ ਵੇਚਣ ਵਾਲਿਆਂ ਦੇ ਪਰਦੇਫ਼ਾਸ ਕਰਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।