ਬਰਨਾਲਾ: ਬਰਨਾਲਾ ਪੁਲਿਸ ਨੇ ਕਤਲ ਮਾਮਲੇ ਦੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 10 ਦਿਨ ਪਹਿਲਾਂ ਬਰਨਾਲਾ ਦੇ ਪਿੰਡ ਕਾਲੇਕੇ ਵਿਖੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਦੋ ਧਿਰਾਂ ਦੀ ਆਪਸੀ ਲੜਾਈ ਦੌਰਾਨ ਘਟਨਾ ਵਾਪਰੀ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਪਿਸਤੌਲ, ਗੰਡਾਸਾ ਅਤੇ ਕਿਰਪਾਨ ਵੀ ਬਰਾਮਦ ਕੀਤੀ ਹੈ। ਐਸ.ਪੀ. ਬਰਨਾਲਾ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ
15 ਮੁਲਜ਼ਮਾਂ ਵਿਰੁੱਧ ਕਤਲ ਕੇਸ ਦਰਜ਼ : ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਪੀ. ਸੰਦੀਪ ਸਿੰਘ ਮੰਡ ਨੇ ਦੱਸਿਆ ਕਿ 26 ਮਈ ਨੂੰ ਬਰਨਾਲਾ ਦੇ ਪਿੰਡ ਕਾਲੇਕੇ ਵਿਖੇ ਦੋ ਧੜਿਆਂ ਵਿੱਚ ਲੜਾਈ ਹੋਈ ਸੀ। ਜਿਸ ਵਿੱਚ ਰੁਪਿੰਦਰ ਸ਼ਰਮਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਚਾਚਾ ਹਰਵਿੰਦਰ ਸਿੰਘ ਦੇ ਬਿਆਨ ਉੱਪਰ 15 ਮੁਲਜ਼ਮਾਂ ਵਿਰੁੱਧ ਕਤਲ ਕੇਸ ਦਰਜ਼ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁੱਖ 8 ਮੁਲਜ਼ਮਾਂ ਪਰਗਟ ਸਿੰਘ, ਸੁਰਜੀਤ ਸਿੰਘ, ਨਵਨੀਤ ਸ਼ਰਮਾ, ਸਿਮਰਜੀਤ ਸਿੰਘ, ਨਵਜੋਤ ਸਿੰਘ, ਯਾਦਵਿੰਦਰ ਸਿੰਘ, ਜਗਦੀਪ ਸਿੰਘ ਅਤੇ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹਨਾਂ ਮੁਲਜ਼ਮਾਂ ਤੋਂ ਇੱਕ ਗੰਡਾਸਾ, ਕਿਰਪਾਨ, 32 ਬੋਰ ਪਿਸਤੌਲ ਬਰਾਮਦ ਹੋਇਆ ਹੈ।
ਲੰਮੇ ਸਮੇਂ ਤੋਂ ਚਲ ਰਿਹਾ ਸੀ ਲੜਾਈ-ਝਗੜਾ: ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਗਗਨਦੀਪ ਸਿੰਘ ਵਿਰੁੱਧ ਪਹਿਲਾਂ ਵੀ ਇੱਕ ਮਾਮਲਾ ਦਰਜ਼ ਹੈ। ਜਦੋਂ ਕਿ ਮੁੱਖ ਮੁਲਜ਼ਮ ਪਰਗਟ ਸਿੰਘ ਉੱਪਰ ਵੀ ਇੱਕ ਕੇਸ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਧਿਰਾਂ ਦੀ ਆਪਸ ਵਿੱਚ ਲੰਮੇ ਸਮੇਂ ਤੋਂ ਲੜਾਈ-ਝਗੜਾ ਚੱਲ ਰਿਹਾ ਸੀ। ਜਿਸ ਕਰਕੇ ਇਹ ਲੜਾਈ ਇੰਨੀ ਵਧ ਗਈ ਕਿ ਕਤਲ ਤੱਕ ਗੱਲ ਜਾ ਪਹੁੰਚੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਬਰਨਾਲਾ ਸਤਵੀਰ ਸਿੰਘ ਅਤੇ ਹੋਰ ਪੁਲਿਸ ਪਾਰਟੀ ਹਾਜ਼ਰ ਸਨ।
- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਹਾਰਨ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਰਬਾਰ ਸਾਹਿਬ ਹੋਏ ਨਤਮਸਤਕ - Punjab Elections Result 2024
- ਪੰਜਾਬ ਵਿੱਚ 'ਯੈਲੋ ਅਲਰਟ' ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੇ ਹਾਲਾਤ - Weather Update
- ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਜਿੱਤ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ - Gurjit Singh Aujla winner