ਬਰਨਾਲਾ: ਪੰਜਾਬ ਵਿੱਚ ਵਿੱਚ 1 ਅਗਸਤ ਤੋਂ ਨਵੇਂ ਟ੍ਰੈਫਿਕ ਨਿਯਮ ਲਾਗੂ ਹੋ ਰਹੇ ਹਨ। ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਵਾਹਨ ਚਲਾਉਣ ਉੱਪਰ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਨਵੇਂ ਕਾਨੂੰਨਾਂ ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚੇ ਦੇ ਡਰਾਇਵਿੰਗ ਕਰਨ 'ਤੇ ਉਸਦੇ ਮਾਪਿਆਂ ਨੂੰ ਭਾਰੀ ਜ਼ੁਰਮਾਨਾ ਅਤੇ ਸਜ਼ਾ ਦਾ ਪ੍ਰਵਧਾਨ ਰੱਖਿਆ ਗਿਆ ਹੈ। ਬਰਨਾਲਾ ਦੀ ਟ੍ਰੈਫਿਕ ਪੁਲਿਸ ਨਵੇਂ ਕਾਨੂੰਨਾਂ ਨੂੰ ਲੈ ਕੇ ਸਰਗਰਮ ਹੋ ਗਈ ਹੈ। ਜਿਸ ਤਹਿਤ ਬੱਚਿਆਂ, ਨੌਜਵਾਨਾਂ ਅਤੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਬੱਚੇ ਵੀ ਨਵੇਂ ਕਾਨੂੰਨ ਦੀ ਪਾਲਣਾ ਕਰਨ : ਉੱਥੇ ਨਾਕਾਬੰਦੀ ਕਰਕੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਟ੍ਰੈਫਿਕ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਵੀ ਨਵੇਂ ਟ੍ਰੈਫਿਕ ਕਾਨੂੰਨਾਂ ਦਾ ਉਲੰਘਣ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਉੱਥੇ ਆਮ ਲੋਕਾਂ ਵੱਲੋਂ ਇਸਦਾ ਸਵਾਗਤ ਕੀਤਾ ਜਾ ਰਿਹਾ ਹੈ, ਜਦੋਂ ਕਿ ਬੱਚੇ ਵੀ ਨਵੇਂ ਕਾਨੂੰਨ ਦੀ ਪਾਲਣਾ ਕਰਨ ਦੀ ਗੱਲ ਕਹਿ ਰਹੇ ਹਨ।
ਕੀ ਹੈ ਨਵਾਂ ਕਾਨੂੰਨ: ਇਸ ਸਬੰਧ ਵਿੱਚ ਗੱਲਬਾਤ ਕਰਦਿਆਂ ਡੀਐਸਪੀ ਟ੍ਰੈਫਿਕ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਨਵੇਂ ਮੋਟਰ ਵਾਹਨ ਐਕਟ ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚੇ ਮੋਟਰਸਾਈਕਲ ਜਾਂ ਹੋਰ ਵਾਹਨ ਨਹੀਂ ਚਲਾ ਸਕਦੇ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਬੱਚੇ ਦੇ ਮਾਪਿਆਂ ਵਿਰੁੱਧ ਭਾਰੀ ਜ਼ੁਰਮਾਨਾ ਅਤੇ ਤਿੰਨ ਸਾਲ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਛੋਟੇ ਬੱਚੇ 50 ਸੀਸੀ ਤੋਂ ਹੇਠਲੇ ਵਾਹਨ ਚਲਾ ਸਕਦੇ ਹਨ। ਇਸਦੇ ਲਈ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਜਿਸ ਤਹਿਤ ਉਹ ਹੈਲਮੈਟ ਦੀ ਵਰਤੋਂ ਕਰਨ ਅਤੇ ਮੋਬਾਇਲ ਫ਼ੋਨ ਦੀ ਵਰਤੋਂ ਨਾ ਕਰਨ।
ਪੁਲਿਸ ਦੀ ਜਾਗਰੂਕਤਾ ਮੁਹਿੰਮ : ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਬਰਨਾਲਾ ਸ਼ਹਿਰ ਦੇ ਵੱਖ ਵੱਖ ਸਕੂਲਾਂ-ਕਾਲਜਾਂ ਵਿੱਚ ਜਾ ਕੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਨੂੰ ਇਨ੍ਹਾਂ ਨਵੇਂ ਕਾਨੂੰਨਾਂ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ। ਉਨ੍ਹਾਂ ਕਿਹਾ ਕਿ ਅੱਜ ਪੁਲਿਸ ਨੇ ਨਾਕੇਬੰਦੀ ਕਰਕੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇਨ੍ਹਾਂ ਨਵੇਂ ਕਾਨੂੰਨਾਂ ਸਬੰਧੀ ਜਾਗਰੂਕ ਕੀਤਾ ਹੈ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਲਈ 20 ਦਿਨ ਦਾ ਹੋਰ ਸਮਾਂ ਸਰਕਾਰ ਨੇ ਦਿੱਤਾ ਹੈ ਤਾਂ ਕਿ ਲੋਕਾਂ ਨੂੰ ਜਾਗਰੂਕਤਾ ਲਈ ਹੋਰ ਸਮਾਂ ਮਿਲ ਸਕੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਲਗਾਤਾਰ ਚੈਕਿੰਗ ਕਰ ਰਹੀ ਹੈ, ਜਿੱਥੇ ਵੀ ਕੁੱਝ ਗਲਤ ਹੋਵੇਗਾ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਨਵੇਂ ਕਾਨੂੰਨ ਲਾਗੂ ਹੋਣ ਨਾਲ ਘੱਟਣਗੇ ਸੜਕ ਹਾਦਸੇ : ਇਸ ਮੌਕੇ ਮੁਲਾਜ਼ਮ ਆਗੂ ਰਾਜੀਵ ਕੁਮਾਰ ਦਾ ਕਹਿਣਾ ਹੈ ਕਿ ਸਾਡੇ ਦੇਸ਼ ਵਿੱਚ ਸੜਕੀ ਹਾਦਸਿਆਂ ਕਾਰਨ ਬਹੁਤ ਲੋਕਾਂ ਦੀਆਂ ਮੌਤਾਂ ਹੁੰਦੀਆਂ ਹਨ। ਜਿਸ ਲਈ ਵਧੇਰੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। ਜਿਸ ਤਹਿਤ ਟ੍ਰੈਫਿਕ ਸਬੰਧੀ ਨਵੇਂ 1 ਅਗਸਤ ਤੋਂ ਲਾਗੂ ਹੋ ਰਹੇ ਹਨ। ਇਸ ਨਾਲ ਬੱਚਿਆਂ ਦੇ ਗਲਤ ਡਰਾਇਵਿੰਗ ਦੇ ਮਾਮਲੇ ਘੱਟਣਗੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਅਜਿਹਾ ਨਾ ਕਰਨ 'ਤੇ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਹਰੇਕ 18 ਸਾਲ ਤੋਂ ਉੱਪਰ ਦੇ ਬੱਚੇ ਦਾ ਡਰਾਇਵਿੰਗ ਲਾਇਸੰਸ ਬਣਿਆ ਹੋਵੇ। ਮਾਪਿਆਂ ਨੂੰ ਇਸ ਸਬੰਧੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਪੁਲਿਸ ਪ੍ਰਸ਼ਾਸ਼ਨ ਤੋਂ ਕੁੱਝ ਰਿਆਇਤ ਦੀ ਮੰਗ ਕੀਤੀ: ਬਰਨਾਲਾ ਸ਼ਹਿਰ ਦੇ ਵਸਨੀਕ ਗੁਰਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ 11ਵੀਂ ਅਤੇ 12ਵੀਂ ਵਿੱਚ ਪੜ੍ਹਦੇ ਹਨ। ਬੱਚੇ ਟਿਊਸ਼ਨ ਵਗੈਰਾ 'ਤੇ ਪੜ੍ਹਦੇ ਹਨ। ਅਸੀਂ 16 ਸਾਲ ਦੇ ਬੱਚੇ ਨੂੰ ਲਰਨਿੰਗ ਲਾਇਸੰਸ ਬਣਾ ਕੇ ਦਿੰਦੇ ਹਾਂ। ਉਨ੍ਹਾਂ ਨਵੇਂ ਕਾਨੂੰਨਾਂ ਸਬੰਧੀ ਕਿਹਾ ਕਿ ਅਸੀਂ ਟ੍ਰੈਫਿਕ ਨਿਯਮਾਂ ਸਬੰਧੀ ਸਰਕਾਰ ਅਤੇ ਪੁਲਿਸ ਦੇ ਨਾਲ ਹਨ। ਪਰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਕੁੱਝ ਰਿਆਇਤ ਦੀ ਮੰਗ ਕੀਤੀ ਹੈ। ਜਿਸ ਲਈ ਪੁਲਿਸ ਅਧਿਕਾਰੀਆਂ ਨੇ ਕਾਨੂੰਨ ਅਤੇ ਨਿਯਮਾਂ ਅਧੀਨ ਰਹਿ ਕੇ ਛੋਟੇ ਦੇਣ ਦੀ ਗੱਲ ਕੀਤੀ ਹੈ।
ਨਵੇਂ ਕਾਨੂੰਨ ਸਾਡੀ ਸੁਸਾਇਟੀ ਅਤੇ ਬੱਚਿਆਂ ਲਈ ਬੇਹੱਦ ਫ਼ਾਇਦੇਮੰਦ: ਉੱਥੇ ਇਸ ਮੌਕੇ ਪੁਲਿਸ ਵੱਲੋਂ ਰੋਕੇ ਗਏ ਨੌਜਵਾਨ ਆਰਿਆ ਨੇ ਕਿਹਾ ਕਿ ਉਸਨੂੰ ਅੱਜ ਪੁਲਿਸ ਨੇ ਰੋਕਿਆ ਹੈ ਅਤੇ ਪੁਲਿਸ ਨੇ ਨਵੇਂ ਕਾਨੂੰਨਾਂ ਬਾਰੇ ਦੱਸਿਆ ਹੈ। ਉੁਨ੍ਹਾਂ ਕਿਹਾ ਕਿ ਨਵੇਂ ਕਾਨੂੰਨਾਂ ਦੀ ਉਹ ਪਾਲਣਾ ਕਰਨਗੇ। ਇਹ ਨਵੇਂ ਕਾਨੂੰਨ ਸਾਡੀ ਸੁਸਾਇਟੀ ਅਤੇ ਬੱਚਿਆਂ ਲਈ ਬੇਹੱਦ ਫ਼ਾਇਦੇਮੰਦ ਹਨ।
- ਦਿੱਲੀ ਬੇਸਮੈਂਟ ਵਿੱਚ ਹੋਏ ਹਾਦਸੇ ਤੋਂ ਬਾਅਦ ਜਾਗਿਆ ਲੁਧਿਆਣਾ ਪ੍ਰਸ਼ਾਸਨ, ਕਾਰਵਾਈ ਦੇ ਆਦੇਸ਼ ਕੀਤੇ ਜਾਰੀ - Ludhiana administration
- ਲੱਖਾਂ ਰੁਪਏ ਖਰਚ ਕੇ ਪ੍ਰੇਮਿਕਾ ਨੂੰ ਭੇਜਿਆ ਇੰਗਲੈਂਡ, ਏਅਰਪੋਰਟ 'ਤੇ ਪਹੁੰਚਦੇ ਹੀ ਕੁੜੀ ਨੇ ਬਦਲੇ ਤੇਵਰ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ - Youth committed suicide in Patiala
- ਤੇਜ਼ ਬਰਸਾਤ 'ਚ ਵੀ ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ 15 ਅਗਸਤ ਦੀ ਦਿੱਤੀ ਇਹ ਵੱਡੀ ਚੇਤਾਵਨੀ - Protest against central government