ਬਰਨਾਲਾ: ਬਰਨਾਲਾ ’ਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਦੁਕਾਨਾਂ ਦੇ ਤਾਲੇ ਤੋੜ ਕੇ ਕਬਜ਼ਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਦੁਕਾਨਦਾਰਾਂ ਦੀਆਂ ਦੁਕਾਨਾਂ ਖੁੱਲ੍ਹਵਾਈਆਂ ਗਈਆਂ ਤਾਂ ਉਨ੍ਹਾਂ ਸੜਕ ਤੋਂ ਧਰਨਾ ਚੁੱਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਦੋਵੇਂ ਧਿਰਾਂ ਦੇ ਕਰੀਬ ਪੰਜ-ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਕੱਲ੍ਹ ਸਵੇਰ ਤੋਂ ਹੀ ਇਸ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਝਗੜਾ ਚੱਲ ਰਿਹਾ ਸੀ, ਜਿਸ ਨੂੰ ਪੁਲਿਸ ਨੇ ਸ਼ਾਂਤ ਕਰਨ ਦਾ ਦਾਅਵਾ ਕੀਤਾ ਹੈ।
ਦੁਕਾਨਾਂ ਉੱਪਰ ਕਬਜ਼ੇ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ
ਉੱਥੇ ਪੁਲਿਸ ਨੇ ਦੋਵੇਂ ਧਿਰਾਂ ਦੇ ਕਰੀਬ ਪੰਜ ਪੰਜ ਵਿਅਕਤੀ ਹਿਰਾਸਤ ਵਿੱਚ ਲੈ ਲਏ ਹਨ। ਇਸ ਮਾਮਲੇ ਵਿੱਚ ਸਵੇਰ ਤੋਂ ਲੈ ਕੇ ਦੋਵੇਂ ਧਿਰਾਂ ਦਰਮਿਆਨ ਵਿਵਾਦ ਚੱਲ ਰਿਹਾ ਸੀ, ਜਿਸ ਨੂੰ ਪੁਲਿਸ ਨੇ ਸ਼ਾਂਤ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵੇਂ ਧਿਰਾਂ ਦੇ ਵਿਰੁੱਧ ਮਾਮਲੇ ਦਰਜ ਕੀਤੇ ਹਨ। ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਦੁਕਾਨਾਂ ਉੱਪਰ ਕਬਜ਼ੇ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ, ਜਦਕਿ ਦੂਜੀ ਧਿਰ ਦੇ ਵਿਅਕਤੀਆਂ ਵਿਰੁੱਧ ਰਸਤਾ ਰੋਕ ਕੇ ਲੋਕਾਂ ਨੂੰ ਪਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਕਰੀਬ ਪੰਜ ਮੁਲਾਜ਼ਮ ਹਿਰਾਸਤ
ਪੁਲਿਸ ਨੇ ਦੋਵੇਂ ਧਿਰਾਂ ਦੇ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਇਸ ਮਾਮਲੇ ਦੀ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਫਿਲਹਾਲ ਪੁਲਿਸ ਨੇ ਮਾਮਲੇ ਨੂੰ ਸ਼ਾਂਤ ਕਰ ਲਿਆ ਹੈ ਅਤੇ ਧਰਨਾ ਖਤਮ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਰੀਬ ਪੰਜ ਮੁਲਾਜ਼ਮ ਹਿਰਾਸਤ ਵਿੱਚ ਲਏ ਗਏ, ਜਦ ਕਿ ਦੂਜੀ ਧਿਰ ਦੇ ਵੀ ਪੰਜ ਤੋਂ ਛੇ ਵਿਅਕਤੀ ਹਿਰਾਸਤ ਵਿੱਚ ਲੈ ਗਏ ਹਨ।
- ਕੰਪਨੀ ਮਾਲਕਾਂ ਤੋਂ ਪਰੇਸ਼ਾਨ ਮਾਪਿਆਂ ਦੇ ਇਕਲੌਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ - AMRITSAR YOUTH COMMIT SUICIDE
- ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 24 ਘੰਟੇ ਤੋਂ ਪਹਿਲਾਂ ਹੀ ਸੋਨਾ ਲੁੱਟਣ ਵਾਲੇ ਲੁਟੇਰਿਆਂ ਨੂੰ ਕੀਤਾ ਕਾਬੂ - AMRITSAR POLICE SOLVE ROBBERY
- ਸ੍ਰੀ ਦਰਬਾਰ ਸਾਹਿਬ ਹੈਰੀਟੇਜ ਸਟ੍ਰੀਟ 'ਤੇ ਘੁੰਮ ਰਹੇ ਫੋਟੋਗ੍ਰਾਫਰਾਂ 'ਤੇ ਨਿਹੰਗ ਸਿੰਘਾਂ ਦਾ ਐਕਸ਼ਨ, ਖੋਹ ਲਏ ਕੈਮਰੇ ਤੇ ਦਿੱਤੀ ਇਹ ਚਿਤਾਵਨੀ - Warning from Nihang organizations
ਜ਼ਿਕਰਯੋਗ ਹੈ ਕਿ ਅੱਜ ਸਵੇਰ ਸਮੇਂ ਬਰਨਾਲਾ ਦੇ ਬੱਸ ਸਟੈਂਡ ਨਜ਼ਦੀਕ ਬਣੀਆਂ ਦੁਕਾਨਾਂ ਦੇ ਕਿਰਾਏ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਦੁਕਾਨਦਾਰ ਆਮੋ ਸਾਹਮਣੇ ਹੋ ਗਏ ਸਨ। ਇਹਨਾਂ ਦੁਕਾਨਾਂ ਦੀ ਮਾਲਕੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਡੇਰਾ ਬਾਬਾ ਗਾਂਧਾ ਸਿੰਘ ਦਾ ਲੰਬੇ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਹੈ। ਦੁਕਾਨਦਾਰਾਂ ਵੱਲੋਂ ਪਿਛਲੇ ਦਿਨਾਂ ਤੋਂ ਦੁਕਾਨਾਂ ਦਾ ਕਿਰਾਇਆ ਐਸਜੀਪੀਸੀ ਨੂੰ ਦੇਣ ਦੀ ਥਾਂ ਤੇ ਡੇਰਾ ਬਾਬਾ ਗਾਂਧਾ ਸਿੰਘ ਨੂੰ ਦੇਣਾ ਸ਼ੁਰੂ ਕਰ ਦਿੱਤਾ ਸੀ ਜਿਸ ਦੇ ਵਿਰੋਧ ਵਿੱਚ ਸ਼੍ਰੋਮਣੀ ਕਮੇਟੀ ਨੇ ਅੱਜ ਕਾਰਵਾਈ ਕਰਦਿਆਂ ਕੁਝ ਦੁਕਾਨਾਂ ਨੂੰ ਜਿੰਦੇ ਲਗਾ ਦਿੱਤੇ।ਜਿਸ ਦੇ ਵਿਰੋਧ ਵਿੱਚ ਅੱਜ ਸਵੇਰ ਤੋਂ ਦੁਕਾਨਦਾਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।