ETV Bharat / state

ਬਰਨਾਲਾ ਦੇ ਸਿਵਲ ਸਰਜਨ ਅਤੇ ਸੀਨੀਅਰ ਸਹਾਇਕ ਰਿਸ਼ਵਤ ਦੇ ਇਲਜ਼ਾਮਾਂ ਵਿੱਚ ਮੁਅੱਤਲ - bribery charges

author img

By ETV Bharat Punjabi Team

Published : Sep 18, 2024, 1:46 PM IST

Updated : Sep 18, 2024, 3:41 PM IST

Bribery Charges On Civil Surgeon : ਭਗਵੰਤ ਮਾਨ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਅਤੇ ਸੀਨੀਅਰ ਸਹਾਇਕ ਅਸ਼ਵਨੀ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਨ੍ਹਾਂ ਦੇ ਹੈੱਡਕੁਆਰਟਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਚੰਡੀਗੜ੍ਹ ਨੂੰ ਹੁਕਮ ਜਾਰੀ ਕੀਤੇ ਹਨ।

bribery charges
ਸੀਨਿਅਰ ਸਹਾਇਕ ਰਿਸ਼ਵਤ ਦੇ ਇਲਜ਼ਾਮਾਂ ਵਿੱਚ ਮੁਅੱਤਲ (Etv Bharat)

ਬਰਨਾਲਾ: ਜ਼ਿਲ੍ਹੇ ਦੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਤੇ ਉਨ੍ਹਾਂ ਦੇ ਸੀਨੀਅਰ ਸਹਾਇਕ ਅਸ਼ਵਨੀ ਕੁਮਾਰ ਨੂੰ ਮੁਅੱਤਲ ਕਰ ਦਿੱਤਾ। ਸਿਹਤ ਵਿਭਾਗ ਪੰਜਾਬ ਵਲੋਂ ਦੋਵਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ। ਦੋਵਾਂ ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਚੰਡੀਗੜ੍ਹ ਦੇ ਮੁੱਖ ਦਫ਼ਤਰ ਵਿਖੇ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਸਿਵਲ ਸਰਜਨ ਨੇ ਮੰਨੇ ਆਪਣੇ ਉੱਤੇ ਲੱਗੇ ਇਲਜ਼ਾਮ

ਡਾਕਟਰਾਂ ਦੀ ਜੱਥੇਬੰਦੀ ਪੀਸੀਐਮਐਸ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਨੇ ਸਿਵਲ ਸਰਜਨ ਬਰਨਾਲਾ ’ਤੇ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਸਨ ਕਿ ਉਹ ਆਪਣੇ ਰੁਟੀਨ ਕੰਮ ਲਈ ਵੀ ਰਿਸ਼ਵਤ ਦੇਣ ਲਈ ਮਜਬੂਰ ਹਨ। ਜਿਸ 'ਤੇ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਡਾਇਰੈਕਟਰ ਅਨਿਲ ਗੋਇਲ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ, ਜਿਨ੍ਹਾਂ ਨੇ 27 ਅਗਸਤ ਨੂੰ ਬਰਨਾਲਾ ਵਿਖੇ ਆ ਕੇ ਤਫ਼ਤੀਸ਼ ਕੀਤੀ, ਜਿਸ ਵਿਚ ਉਨ੍ਹਾਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੂੰ ਲੰਬੀ ਛੁੱਟੀ, ਤਰੱਕੀ, ਪਲੇਸਮੈਂਟ ਅਤੇ ਪੈਨਸ਼ਨ ਕੇਸ ਸਬੰਧੀ ਰਿਕਾਰਡ ਲਿਆਉਣ ਦੀ ਹਦਾਇਤ ਵੀ ਕੀਤੀ ਸੀ। ਇਸ ਉਪਰੰਤ ਸੂਤਰਾਂ ਅਨੁਸਾਰ ਸਿਵਲ ਸਰਜਨ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਮੰਨ ਲਿਆ, ਜਿਸ ਤੋਂ ਬਾਅਦ ਦੋਵਾਂ ਉਪਰ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਕਿਸ ਨੂੰ ਮਿਲਿਆ ਸਿਵਲ ਸਰਜਨ ਦਾ ਵਾਧੂ ਚਾਰਜ

ਪੰਜਾਬ ਸਰਕਾਰ ਨੇ ਸਿਵਲ ਸਰਜਨ ਡਾ.ਹਰਿੰਦਰ ਕੁਮਾਰ ਦੀ ਮੁਅੱਤਲੀ ਤੋਂ ਬਾਅਦ ਜ਼ਿਲ੍ਹਾ ਸਿਹਤ ਅਧਿਕਾਰੀ ਡਾ.ਜਸਪ੍ਰੀਤ ਸਿੰਘ ਨੂੰ ਸਿਵਲ ਸਰਜਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਦਕਿ ਇਸਤੋਂ ਪਹਿਲਾਂ ਜਦੋਂ ਵੀ ਸਿਵਲ ਸਰਜਨ ਦੀ ਪੋਸਟ ਖਾਲੀ ਹੁੰਦੀ ਸੀ ਤਾਂ ਉਸਦਾ ਚਾਰਜ ਕਿਸੇ ਹੋਰ ਸੀਨੀਅਰ ਅਧਿਕਾਰੀ ਨੂੰ ਦਿੱਤਾ ਜਾਂਦਾ ਸੀ ਜਾਂ ਐਸਐਮਐਸ ਬਰਨਾਲਾ ਇਹ ਕੰਮ ਦੇਖਦੇ ਸਨ।

ਸਿਵਲ ਸਰਜਨ ਵਿਰੁੱਧ ਕੀਤੀ ਕਾਰਵਾਈ ਤੋਂ ਜਾਪਦਾ ਹੈ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਖਤਮ ਕਰਨ ਲਈ ਸਖ਼ਤੀ ਵਿੱਢੀ ਦਿੱਤੀ ਹੈ। ਭ੍ਰਿਸ਼ਟਾਚਾਰ ਦੇ ਇਸ ਮਾਮਲੇ ਵਿਚ ਇਹ ਕਾਰਵਾਈ ਸਿਰਫ ਸਿਵਲ ਸਰਜਨ ਹੀ ਨਹੀਂ, ਬਲਕਿ ਇਸ ਦਫ਼ਤਰ ਦੇ ਹੋਰ ਅਧਿਕਾਰੀ ਵੀ ਵਿਭਾਗ ਦੇ ਰਾਡਾਰ ਉਪਰ ਦੱਸੇ ਜਾ ਰਹੇ ਹਨ।

Last Updated : Sep 18, 2024, 3:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.