ਗੁਰਦਾਸਪੁਰ: ਹਾਦਸੇ ਤਾਂ ਰੋਜ਼ ਹੁੰਦੇ ਨੇ ਪਰ ਜੋ ਅੱਜ ਗੁਰਦਾਸਪੁਰ ਦੇ ਬਟਾਲਾ-ਕਾਦੀਆਂ 'ਚ ਹੋਇਆ ਉਸ ਨੇ ਸਭ ਦੇ ਦਿਲ ਦਹਿਲਾ ਕੇ ਰੱਖ ਦਿੱਤੇ ਹਨ। ਇਹ ਹਾਦਸਾ ਅੱਜ ਦੁਪਹਿਰ ਨੂੰ ਵਾਪਰਿਆ ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਇਹ ਹਾਦਸਾ ਇੱਕ ਬਾਈਕ ਸਵਾਰ ਨੂੰ ਬਚਾਉਣ ਦੌਰਾਨ ਵਾਪਰਿਆ। ਕਾਬਲੇਜ਼ਿਕਰ ਕਿ ਇਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ, ਇਸੇ ਦੌਰਾਨ ਇਹ ਬੱਸ ਜਿਵੇਂ ਹੀ ਪਿੰਡ ਸ਼ਾਹਬਾਦ ਤੋਂ ਲੰਘਣ ਲੱਗੀ ਤਾਂ ਬਾਈਕ ਸਵਾਰ ਨੂੰ ਬਚਾਉਂਦੇ ਹੋਏ ਉੱਥੇ ਬਣੇ ਇਕ ਬੱਸ ਅੱਡੇ ਦੀ ਇਮਾਰਤ ਵਿੱਚ ਜਾ ਵੱਜੀ।
ਹਾਦਸੇ ਨੇ ਕੰਬਾਈ ਰੂਹ
ਦੱਸ ਦਈਏ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਹੀ ਬੱਸ ਵਿਚ ਜਾ ਵੜਿਆ, ਜਿਸ ਕਾਰਨ ਬੱਸ ਵਿਚ ਬੈਠੇ ਕੁਝ ਲੋਕਾਂ ਦੀ ਮੌਤ ਹੋਈ ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਹ ਸਾਰੇ ਲੋਕ ਨੇੜੇ ਦੇ ਪਿੰਡਾਂ ਦੇ ਦੱਸੇ ਜਾ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਬੱਸ 'ਚ 40 ਲੋਕ ਸਵਾਰ ਸਨ। ਜਿੰਨ੍ਹਾਂ 'ਚੋਂ 6 ਲੋਕਾਂ ਦੀ ਹਾਲ ਗੰਭੀਰ ਦੱਸੀ ਜਾ ਰਹੀ ਹੈ।
ਵੱਖ-ਵੱਖ ਹਾਸਪਤਾਲ 'ਚ ਦਾਖਲ ਮਰੀਜ਼
ਹਾਦਸੇ ਤੋਂ ਬਾਅਦ ਕੁਝ ਐਂਬੂਲੈਂਸਾਂ ਨੂੰ ਮੌਕੇ ਉਤੇ ਭੇਜਿਆ ਗਿਆ ਹੈ। ਉਥੇ ਹੀ ਇਸ ਹਾਦਸੇ ਬਾਰੇ ਐੱਸ. ਐੱਸ. ਪੀ. ਨੇ ਦੱਸਿਆ ਕਿ "ਬਾਈਕ ਸਵਾਰ ਨੂੰ ਬਚਾਉਂਦੇ ਸਮੇਂ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਦਰਦਨਾਕ ਹਾਦਸਾ ਵਿਚ 3 ਲੋਕ ਮਾਰੇ ਗਏ ਹਨ, ਜਦਕਿ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ"। ਹੁਣ ਵੇਖਣਾ ਹੋਵੇਗਾ ਕਿ ਇਸ ਮਾਮਲੇ 'ਚ ਅੱਗੇ ਕੀ ਨਿਕਲ ਕੇ ਸਾਹਮਣੇ ਆਵੇਗਾ।
ਮੁੱਖ ਮੰਤਰੀ ਨੇ ਜਤਾਇਆ ਦੁੱਖ
ਬਟਾਲਾ-ਕਾਦੀਆਂ ਰੋਡ 'ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ...
— Bhagwant Mann (@BhagwantMann) September 30, 2024
ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ 'ਤੇ ਨੇ...ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ...ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ..
"ਬਟਾਲਾ-ਕਾਦੀਆਂ ਰੋਡ 'ਤੇ ਇੱਕ ਬੱਸ ਹਾਦਸਾਗ੍ਰਸਤ ਹੋਈ ਹੈ ਜਿਸ ਵਿੱਚ ਕੁੱਝ ਲੋਕਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲ ਰਹੀ ਹੈ ਤੇ ਕੁੱਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਨੇ... ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤੇ ਅਫਸਰ ਮੌਕੇ 'ਤੇ ਨੇ...ਪੀੜਤ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ...ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ.."- ਭਗਵੰਤ ਮਾਨ, ਮੁੱਖ ਮੰਤਰੀ
- ਪਿਤਾ ਨੇ ਮਾਸੂਮ ਧੀ ਦਾ ਕਰ ਦਿੱਤਾ ਕਤਲ, ਵਜ੍ਹਾ ਜਾਣ ਕੇ ਸਭ ਹੋ ਜਾਓਗੇ ਹੈਰਾਨ - Stepfather Killed His Daughter
- ਸ਼ਰਾਰਤੀ ਅਨਸਰਾਂ ਦੀ ਘਿਨੌਣੀ ਕਰਤੂਤ, ਗਊਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਗਾਂ ਦੀਆਂ ਕੱਢੀਆਂ ਆਂਤੜੀਆਂ, ਇੱਕ ਦੀ ਹੋਈ ਮੌਤ - Attack on cows with sharp weapons
- ਮੈਹਰ 'ਚ ਭਿਆਨਕ ਸੜਕ ਹਾਦਸਾ, ਕਾਲ ਬਣ ਕੇ ਆਈ ਬੱਸ ਦੀ ਰਫ਼ਤਾਰ, 9 ਯਾਤਰੀਆਂ ਦੀ ਮੌਤ ਤੇ 23 ਜ਼ਖਮੀ - Maihar Road Accident