ਬਠਿੰਡਾ: ਪੰਜਾਬ 'ਚ ਆਏ ਦਿਨ ਸੜਕ ਹਾਦਸੇ ਵੱਧ ਰਹੇ ਹਨ। ਅਜਿਹਾ ਹੀ ਸੜਕ ਹਾਦਸਾ ਬਠਿੰਡਾ ਦੇ 100 ਫੁੱਟੀ ਰੋਡ 'ਤੇ ਉਸ ਵੇਲੇ ਵਾਪਰਿਆ ਜਦੋਂ ਇੱਕ ਕਾਰ ਨੇ ਬੱਚਿਆਂ ਨਾਲ ਭਰੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਵਿੱਚ ਇੱਕ ਦਰਜਨ ਸਕੂਲੀ ਬੱਚੇ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀ ਬੱਚਿਆਂ ਨੂੰ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੁਆਰਾ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਸ ਟੱਕਰ ਵਿੱਚ ਸਕੂਲ ਦੇ 12 ਵਿਦਿਆਰਥੀਆਂ ਦਾ ਇਲਾਜ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ। ਇਹ ਸਾਰੇ ਬੱਚੇ ਪ੍ਰਿਆਸ ਇੰਟਰਨੈਸ਼ਨਲ ਸਕੂਲ ਦੇ ਸਨ।ਘਟਨਾ ਬਾਰੇ ਜਿਵੇਂ ਹੀ ਬੱਚਿਆਂ ਦੇ ਮਾਪਿਆਂ ਨੂੰ ਪਤਾ ਲੱਗਾ ਤਾਂ ਉਹ ਸਾਰੇ ਸਿਵਲ ਹਸਪਤਾਲ ਪੁੱਜੇ।
ਡਾਕਟਰ ਦਾ ਬਿਆਨ
ਜ਼ਖਮੀ ਵਿਦਿਆਰਥੀਆਂ ਦਾ ਇਲਾਜ ਕਰ ਰਹੇ ਡਾਕਟਰ ਅਰਸ਼ਦ ਗੋਇਲ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕਰੀਬ ਇੱਕ ਦਰਜਨ ਬੱਚੇ ਇਲਾਜ ਲਈ ਸਮਾਜ ਸੇਵੀ ਸੰਸਥਾ ਲੈ ਕੇ ਆਈ ਹੈ। ਉਨ੍ਹਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਇੱਕ ਬੱਚੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਦੇ ਪੱਟ ਤੇ ਗੰਭੀਰ ਸੱਟ ਲੱਗੀ ਹੋ ਸਕਦੀ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਹੁਣ ਵੇਖਣਾ ਅਹਿਮ ਰਹੇਗਾ ਕਿ ਜਾਂਚ 'ਚ ਕੀ ਨਿਕਲ ਕੇ ਸਾਹਮਣੇ ਆਵੇਗਾ।ਇਸ ਦੇ ਨਾਲ ਹੀ ਸਕੂਲ ਪ੍ਰਸ਼ਾਸ਼ਨ 'ਤੇ ਵੀ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਜਿਸ ਤੋਂ ਬਾਅਦ ਉਮਦੀ ਕੀਤੀ ਜਾ ਰਹੀ ਹੈ ਕਿ ਸਕੂਲ ਹੁਣ ਇਸ ਗੱਲ ਵੱਲ ਧਿਆਨ ਦੇਣਗੇ ਕਿ ਜਿਸ ਵੀ ਬੱਸ ਜਾਂ ਆਟੋ 'ਤੇ ਬੱਚੇ ਸਕੂਲ ਆ ਰਹੇ ਹਨ ਉਹ ਨਿਯਮਾਂ ਦੀ ਪਾਲਣਾਂ ਕਰਦੇ ਨੇ ਜਾਂ ਨਹੀਂ।
- ਸੀਐੱਮ ਦੀ ਕੋਠੀ ਅੱਗੇ ਅਧਿਆਪਕਾਂ 'ਤੇ ਅਧਿਆਪਕ ਦਿਹਾੜੇ 'ਤੇ ਹੀ ਵਰੀਆਂ ਡਾਂਗਾਂ, ਲੱਥੀਆਂ ਪੱਗਾਂ, ਦੇਖੋ ਤਾਂ ਜਰਾ ਵੀਡੀਓ - Teachers protest in Sangrur
- ਪੰਜਾਬੀਆਂ ਨੂੰ ਸਰਕਾਰ ਵੱਲੋਂ ਵੱਡਾ ਝਟਕਾ, ਮਹਿੰਗੀ ਹੋਈ ਬਿਜਲੀ, ਕਿਸ ਨੂੰ ਕਿੰਨਾਂ ਆਵੇਗਾ ਬਿੱਲ, ਜਾਣਨ ਲਈ ਪੜ੍ਹੋ ਪੂਰੀ ਖ਼ਬਰ - ELECTRICITY EXPENSIVE
- 'ਗਣੇਸ਼ ਉਤਸਵ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਬਣਾਉਣ ਵਾਲਿਆਂ 'ਤੇ ਹੋਵੇਗੀ ਕਾਰਵਾਈ' - Model of Darbar Sahib in Pune