ਬਠਿੰਡਾ: ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ। ਇਸ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ, ਵਧੀਕ ਜ਼ਿਲ੍ਹਾ ਚੋਣ ਅਫਸਰ ਲਤੀਫ ਅਹਿਮਦ, ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਰਾਹੁਲ ਆਦਿ ਹਾਜ਼ਰ ਸਨ।
ਵੋਟਰਾਂ ਦੀ ਗਿਣਤੀ: ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਵਿੱਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਹਨ। ਇਸ ਤੋਂ ਇਲਾਵਾ ਵੋਟਰਾਂ ਦੀ ਗਿਣਤੀ 16 ਲੱਖ 48 ਹਜ਼ਾਰ 169 ਹੈ। ਇਨ੍ਹਾਂ ਵਿਚ 8 ਲੱਖ 68 ਹਜ਼ਾਰ 635 ਮਰਦ ਵੋਟਰ, 7 ਲੱਖ 79 ਹਜ਼ਾਰ 500 ਔਰਤ ਵੋਟਰ ਹਨ। ਇਸ ਤੋਂ ਇਲਾਵਾ 34 ਟਰਾਂਸਜੈਂਡਰ ਵੋਟਰ ਹਨ। ਇਸ ਵਾਰ 18-19 ਸਾਲ ਵਰਗ ਦੇ 38339 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ: ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਕ ਸਭਾ ਲਈ ਚੋਣਾਂ 1 ਮਈ 2024 ਨੂੰ ਹੋਣਗੀਆਂ, ਜਿਸ ਦਾ ਨਤੀਜਾ 4 ਮਈ 2024 ਨੂੰ ਐਲਾਨਿਆ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆਂ 7 ਮਈ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ ਹੈ ਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ 17 ਮਈ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆਂ 7 ਮਈ 2024 ਤੋਂ ਸਵੇਰੇ 11 ਤੋਂ ਦੁਪਿਹਰ 3 ਵਜੇ ਤੱਕ ਕੋਰਟ ਰੂਮ ਵਿਖੇ ਭਰੀਆਂ ਜਾਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਦਫਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਨਾਮਜ਼ਦਗੀਆਂ ਛੁੱਟੀ ਵਾਲੇ ਦਿਨਾਂ (11 ਤੇ 12 ਮਈ) ਨੂੰ ਨਹੀਂ ਲਈਆਂ ਜਾਣਗੀਆਂ।
- ਭਰਾ ਭਰਜਾਈ ਤੋਂ ਤੰਗ ਹਾਕੀ ਖਿਡਾਰਨ ਨੇ ਕੀਤੀ ਖ਼ੁਦਕੁਸ਼ੀ, ਭਰਾ ਗ੍ਰਿਫਤਾਰ, ਭਾਬੀ ਫਰਾਰ - Hockey player committed suicide
- ਕਰਜ਼ਾ ਚੁੱਕ ਕੇ ਇੰਗਲੈਂਡ ਗਏ ਨੌਜਵਾਨ ਦੀ ਮੌਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼, ਪਰਿਵਾਰ ਦਾ ਰੋ ਰੋ ਬੁਰਾ ਹਾਲ - death of a punjabi youth
- LG ਨੇ CM ਕੇਜਰੀਵਾਲ ਖਿਲਾਫ NIA ਜਾਂਚ ਦੀ ਕੀਤੀ ਸਿਫਾਰਿਸ਼, ਅੱਤਵਾਦੀ ਸੰਗਠਨ 'ਸਿੱਖ ਫਾਰ ਜਸਟਿਸ' ਤੋਂ ਪੈਸੇ ਲੈਣ ਦੇ ਇਲਜ਼ਾਮ - NIA investigation against Kejriwal
ਕੈਸ਼ ਬਰਾਮਦ: ਉਨ੍ਹਾਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਜਾਬਤਾ ਲੱਗਣ ਉਪਰੰਤ 5 ਮਈ 2024 ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 142 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 139 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 3 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਸ ਦੌਰਾਨ ਉਨ੍ਹਾਂ ਮੀਡੀਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਚੋਣ ਜ਼ਾਬਤੇ ਤੋਂ ਲੈ ਕੇ 4 ਮਈ 2024 ਤੱਕ 4 ਕਰੋੜ 33 ਲੱਖ 35 ਹਜ਼ਾਰ 595 ਰੁਪਏ ਦੀਆਂ ਗੈਰ ਕਾਨੂੰਨੀ ਵਸਤਾਂ ਪ੍ਰਾਪਤ ਕੀਤੀਆਂ ਗਈਆਂ ਹਨ। ਜਿਸ ਚ 1 ਕਰੋੜ 12 ਲੱਖ 43 ਹਜ਼ਾਰ 950 ਰੁਪਏ ਕੈਸ਼ ਬਰਾਮਦ ਕੀਤਾ ਗਿਆ ਹੈ।