ETV Bharat / state

ਬਠਿੰਡਾ 'ਚ ਬਦਲਿਆ ਮੌਸਮ ਦਾ ਮਿਜਾਜ, ਚੱਲੀਆਂ ਤੇਜ਼ ਹਵਾਵਾਂ ਤੇ ਅਸਮਾਨੋਂ ਹੋਈ ਗੜਿਆ ਦੀ ਬਰਸਾਤ, ਫਸਲਾਂ ਦਾ ਹੋਇਆ ਭਾਰੀ ਨੁਕਸਾਨ - heavy rain and damage crops

ਕੁਦਰਤੀ ਕਰੋਪੀ ਦਾ ਸਾਹਮਣਾ ਇੱਕ ਵਾਰ ਫੇਰ ਤੋਂ ਕਿਸਾਨਾਂ ਨੂੰ ਕਰਨਾ ਪਿਆ ਹੈ। ਅੱਜ ਪਏ ਤੇਜ਼ ਮੀਂਹ, ਹਨੇ੍ਹਰੇ ਅਤੇ ਗੜੇਮਾਰੀ ਕਾਰਨ ਕਿਸਾਨਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ।

Bathinda in heavy rain and damage crops
ਬਠਿੰਡਾ ਵਿੱਚ ਗੜੇਮਾਰੀ ਨੇ ਫਸਲਾਂ ਦਾ ਕੀਤਾ ਭਾਰੀ ਨੁਕਸਾਨ
author img

By ETV Bharat Punjabi Team

Published : Mar 2, 2024, 9:41 PM IST

ਬਠਿੰਡਾ: ਮੌਸਮ ਵਿਭਾਗ ਵੱਲੋਂ ਮੀਂਹ ਅਤੇ ਗੜੇਮਾਰੀ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਸੀ। ਇਸੇ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਅੱਜ ਪੰਜਾਬ ਦੇ ਕਈ ਖੇਤਰਾਂ 'ਚ ਜ਼ੋਰਦਾਰ ਮੀਂਹ ਅਤੇ ਗੜੇਮਾਰੀ ਹੋਈ। ਉੱਥੇ ਹੀ ਕੁਦਰਤ ਦੀ ਕਰੋਪੀ ਦਾ ਕਹਿਰ ਬਠਿੰਡਾ 'ਚ ਵੇਖਣ ਨੂੰ ਮਿਲਿਆ।

ਫਸਲਾਂ ਦੀ ਤਬਾਹੀ: ਮੌਸਮ 'ਚ ਬਦਲਾਅ ਨਾਲ ਜਿੱਥੇ ਠੰਡ 'ਚ ਵਾਧਾ ਹੋਇਆ ਹੈ ਅਤੇ ਉੱਥੇ ਹੀ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਕਸਬਾ ਸੰਗਤ ਭਗਤਾ, ਰਾਮਪੁਰਾ ਫੂਲ, ਗੋਨਿਆਣਾ ਇਲਾਕੇ ਵਿੱਚ ਭਾਰੀ ਗੜੇਮਾਰੀ ਹੋਣ ਕਾਰਨ ਕਣਕ ਅਤੇ ਸਰੋਂ ਦੀ ਫਸਲ ਬਰਬਾਦ ਹੋ ਗਈ। ਕਿਸਾਨਾਂ ਦਾ ਕਹਿਣਾ ਕਿ ਕੁਦਰਤੀ ਕਰੋਪੀ ਕਾਰਨ 50 ਤੋਂ 60 ਪ੍ਰਤੀਸ਼ਤ ਕਣਕ, ਸਰੋਂ ਅਤੇ ਸਬਜ਼ੀਆਂ ਬਰਬਾਦ ਹੋ ਗਈਆਂ ਹਨ ਕਿਉਂਕਿ ਤੇਜ਼ ਗੜੇਮਾਰੀ ਦੇ ਨਾਲ-ਨਾਲ ਤੇਜ਼ ਹਵਾਵਾਂ ਨੇ ਫਸਲਾਂ ਦਾ ਬੁਰਾ ਹਾਲ ਕਰ ਦਿੱਤਾ ਹੈ।

ਮੁਆਵਜ਼ੇ ਦੀ ਮੰਗ: ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਗਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ। ਇੱਥੇ ਦੱਸਣ ਯੋਗ ਹੈ ਕਿ ਭਗਤਾ ਭਾਈ ਵਿੱਚ ਮੀਂਹ, ਝੱਖੜ ਅਤੇ ਗੜੇਮਾਰੀ ਨੇ ਭਾਰੀ ਨੁਕਸਾਨ ਕੀਤਾ ਹੈ ਅਤੇ ਡੇਰਾ ਬਿਆਸ ਵਿੱਚ ਗੱਡੀਆਂ ਦਾ ਭਾਰੀ ਨੁਕਸਾਨ ਹੋਇਆ ਹੈ । ਇਸ ਤੋਂ ਇਲਾਵਾ ਡੇਰਾ ਬਿਆਸ ਦਾ ਸ਼ੈਡ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਹੁਣ ਵੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਕਦੋਂ ਕਿਸਾਨਾਂ ਦੀ ਸਾਰ ਲੈਂਦੇ ਹੋਏ ਮੁਆਵਜ਼ੇ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਕਦੋਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਹੋਏ ਇਸ ਨੁਕਸਾਨ ਦੀ ਭਰਪਾਈ ਹੋਵੇਗੀ। ਕਿਸਾਨਾਂ ਨੇ ਰੱਬ ਨੂੰ ਵੀ ਅਰਦਾਸ ਕੀਤੀ ਹੈ ਕਿ ਉਨਾਂ੍ਹ ਦੀ ਪੁੱਤਰਾਂ ਵਾਂਗ ਪਾਲੀ ਫ਼ਸਲ ਨੂੰ ਬਰਬਾਦ ਨਾ ਕਰੇ। ਕਿਸੇ ਕਿਸੇ ਇਲਾਕੇ 'ਚ ਤਾਂ ਇਸ ਮੌਸਮ ਨੇ ਬਹੁਤ ਤਬਾਹੀ ਮਚਾਈ ਹੈ। ਸਾਰੀ ਹੀ ਧਰਤੀ ਚਿੱਟੇ ਰੰਗ ਦੀ ਵਿਖਾਈ ਦੇ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.