ਬਠਿੰਡਾ: ਪੰਜਾਬ ਪੁਲਿਸ ਵਲੋਂ ਸੂਬੇ ਵਿਚਲੀ ਕਾਨੂੰਨ ਵਿਵਸਥਾ ਨੂੰ ਸਹੀ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਇਸ ਦੇ ਚੱਲਦੇ ਬਠਿੰਡਾ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ ਜੋ ਕਿ ਫੋਨ ਕਰਕੇ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ ਅਤੇ ਉਹਨਾਂ ਤੋਂ ਫਿਰੌਤੀਆਂ ਮੰਗਦਾ ਸੀ। ਪੁਲਿਸ ਨੇ ਕਥਿਤ ਮੁਲਜ਼ਮ ਤੋਂ ਦੋ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ ਅਤੇ ਪੁਲਿਸ ਹੁਣ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਧਮਕੀ ਭਰਿਆ ਫੋਨ ਕਾਲ: ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਬਠਿੰਡਾ ਦੀਪਕ ਪਾਰਿਕ ਨੇ ਦੱਸਿਆ ਕਿ 14 ਜੁਲਾਈ ਨੂੰ ਇੱਕ ਵਿਅਕਤੀ ਨੂੰ ਕਿਸੇ ਨਾਮਲੂਮ ਵਿਅਕਤੀ ਵੱਲੋਂ ਧਮਕੀ ਭਰੀ ਕਾਲ ਆਈ ਸੀ ਅਤੇ 30 ਲੱਖ ਰੁਪਏ ਦੀ ਫਿਰੌਤੀ ਦੇਣ ਨੂੰ ਕਿਹਾ ਗਿਆ ਸੀ। ਇਸ ਦੇ ਨਾਲ ਹੀ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਕਾਲਾਂ ਆਈਆਂ ਸਨ। ਜਿਸ 'ਤੇ ਪੀੜਤ ਵਲੋਂ ਇਸ ਬਾਰੇ ਤੁਰੰਤ ਬਠਿੰਡਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ।
ਅਣਪਛਾਤੇ ਖਿਲਾਫ਼ ਮਾਮਲਾ ਦਰਜ: ਇਸ ਤੋਂ ਇਲਾਵਾ ਇੱਕ ਹੋਰ ਵਿਅਕਤੀ ਜੋ ਕਿ ਬਠਿੰਡਾ ਸ਼ਹਿਰ ਦਾ ਹੀ ਵਸਨੀਕ ਹੈ, ਜਿਸ ਕੋਲ 10 ਲੱਖ ਰੁਪਏ ਦੀ ਫਿਰੌਤੀ ਦੇਣ ਸਬੰਧੀ ਧਮਕੀ ਭਰੀ ਕਾਲ ਆਈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵੀ ਦਿੱਤੀ ਗਈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਕੋਤਵਾਲੀ ਵਿਖੇ ਨਾਮਲੂਮ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਤੇ ਨਾਲ ਹੀ ਲੋੜੀਂਦੇ ਮੁਲਜ਼ਮ ਦੀ ਭਾਲ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ।
ਮੋਬਾਇਲ ਸਮੇਤ ਮੁਲਜ਼ਮ ਕਾਬੂ: ਇਸ ਸਬੰਧੀ ਐਸਐਸਪੀ ਬਠਿੰਡਾ ਨੇ ਦੱਸਿਆ ਕਿ ਮੁੱਕਦਮੇ ਦੀ ਤਫਤੀਸ਼ ਤਕਨੀਕੀ ਪਹਿਲੂਆਂ ਰਾਹੀਂ ਆਰੰਭ ਕੀਤੀ ਗਈ। ਤਫਤੀਸ਼ ਦੌਰਾਨ ਜਿਹੜੇ ਮੋਬਾਈਲ ਨੰਬਰ ਤੋਂ ਦੋਵਾਂ ਵਿਅਕਤੀਆਂ ਨੂੰ ਧਮਕੀ ਭਰੀ ਫਿਰੌਤੀ ਮੰਗਣ ਸਬੰਧੀ ਕਾਲ ਕੀਤੀ ਗਈ ਸੀ, ਉਹ ਇੱਕ ਹੀ ਮੋਬਾਈਲ ਨੰਬਰ ਤੋਂ ਕੀਤੀ ਗਈ ਸੀ। ਧਮਕੀ ਭਰੀ ਇਹ ਕਾਲ ਵਿਨੈ ਕੁਮਾਰ ਵਾਸੀ ਨਾਮਦੇਵ ਨਗਰ, ਬਠਿੰਡਾ ਉਕਤ ਨੇ ਕੀਤੀ ਸੀ। ਐਸਐਸਪੀ ਨੇ ਦੱਸਿਆ ਕਿ ਉਕਤ ਵਿਨੈ ਕੁਮਾਰ ਨੂੰ ਫਿਰੋਤੀ ਕਾਲਾਂ ਕਰਕੇ ਧਮਕੀਆਂ ਦੇਣ ਲਈ ਵਰਤੇ ਜਾਂਦੇ ਮੋਬਾਈਲ ਫੋਨ ਸਮੇਤ ਸੰਤਪੁਰਾ ਰੋਡ ਫਲਾਈਓਵਰ ਬਰਿੱਜ ਦੇ ਹੇਠਾਂ ਬਣੇ ਟੈਕਸੀ ਯੂਨੀਅਨ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ।
ਕਈ ਲੋਕਾਂ ਨੂੰ ਕੀਤੀ ਸੀ ਧਮਕੀ ਭਰੀ ਕਾਲ: ਐਸਐਸਪੀ ਬਠਿੰਡਾ ਦੀਪਕ ਪਾਰਿਕ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੇ ਹੋਰ ਵੀ ਕਈ ਲੋਕਾਂ ਨੂੰ ਫੋਨ ਕਰਕੇ ਫਿਰੌਤੀ ਮੰਗੀ ਸੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
- ਪੰਜ ਮਹੀਨਿਆਂ ਤੋਂ ਖਨੌਰੀ ਬਾਰਡਰ ਉੱਤੇ ਬੈਠੇ ਕਿਸਾਨਾਂ ਦੇ ਹੌਂਸਲੇ ਬੁਲੰਦ, ਕਿਹਾ- ਹਰ ਹਾਲ ਜਾਵਾਂਗੇ ਦਿੱਲੀ - farmers in Khanuri border
- ਭਾਜਪਾ ਦਾ ਮਾਨ ਸਰਕਾਰ 'ਤੇ ਨਿਸ਼ਾਨਾ, ਕਿਹਾ- ਚਿੱਟੇ ਦੀ ਹੋ ਰਹੀ ਹੋਮ ਡਿਲੀਵਰੀ ਤੇ 28 ਮਹੀਨਿਆਂ 'ਚ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ - BJP targets Mann government
- ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ 'ਚ ਜ਼ਿਲ੍ਹਾ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ - farmers demand letter to MP