ਬਠਿੰਡਾ: 15 ਅਗਸਤ ਨੂੰ ਦੇਸ਼ ਭਰ 'ਚ ਅਜਾਦੀ ਦਿਵਸ ਮਨਾਇਆ ਜਾਵੇਗਾ। ਇਸ ਦੌਰਾਨ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਬਠਿੰਡਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਲਗਾਤਾਰ ਸਰਚ ਅਭਿਆਨ ਵੀ ਚਲਾਏ ਜਾ ਰਹੇ ਹਨ।
ਚਲਾਏ ਜਾ ਰਹੇ ਸਰਚ ਅਭਿਆਨ: ਦੱਸ ਦਈਏ ਕਿ ਪੁਲਿਸ ਅਧਿਕਾਰੀਆਂ ਵੱਲੋਂ ਅੱਜ ਸਵੇਰੇ ਸੀਆਈਏ ਸਟਾਫ ਅਤੇ ਥਾਣਿਆਂ ਦੇ ਮੁਲਾਜ਼ਮਾਂ ਨਾਲ ਬਠਿੰਡਾ ਦੀ ਹਾਈ ਸਕਿਉਰਟੀ ਜੇਲ੍ਹ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਪੁਲਿਸ ਵੱਲੋਂ ਕੁਝ ਇਤਰਾਜ਼ਯੋਗ ਵਸਤੂਆਂ ਵੀ ਕਬਜ਼ੇ ਵਿੱਚ ਲਈਆਂ ਗਈਆਂ ਹਨ।
ਘਟਨਾਵਾਂ ਨੂੰ ਰੋਕਣ ਦੀਆਂ ਤਿਆਰੀਆਂ: ਗੱਲ੍ਹਬਾਤ ਕਰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ 15 ਅਗਸਤ ਦੇ ਮੱਦੇ ਨਜ਼ਰ ਪੁਲਿਸ ਵੱਲੋਂ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ, ਤਾਂ ਜੋ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ। ਇਸੇ ਤਹਿਤ ਬਠਿੰਡਾ ਦੇ ਬੱਸ ਸਟੈਂਡ ਅਤੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਸਰਚ ਅਭਿਆਨ ਚਲਾਇਆ ਗਿਆ, ਜਿਸ ਵਿੱਚ ਵੱਖ-ਵੱਖ ਥਾਣਿਆਂ ਦੇ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਸੀਆਈਏ ਸਟਾਫ ਇੱਕ ਅਤੇ ਦੋ ਦੀਆਂ ਟੀਮਾਂ ਵੱਲੋਂ ਭਾਗ ਲਿਆ ਗਿਆ।
- ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਦੋ ਧਿਰਾਂ 'ਚ ਚੱਲੇ ਇੱਟਾਂ ਰੋੜੇ ਤੇ ਕਈ ਲੋਕ ਹੋਏ ਜ਼ਖ਼ਮੀ, ਮੌਕੇ ਦੀ ਵੀਡੀਓ... - fight between two parties
- ਪੁੱਤ ਦੀ ਚੜ੍ਹਾਈ ਵੇਖ ਨਹੀਂ ਰੁਕ ਰਹੇ ਪਿਓ ਦੀਆਂ ਅੱਖਾਂ ਦੇ ਹੰਝੂ, ਵੇਖੋ ਵੀਡੀਓ - Riyaz won silver medal
- ਖੁਸ਼ਖਬਰੀ...ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ, ਅਮਨ ਅਰੋੜਾ ਨੇ ਕੀਤਾ ਖੁਲਾਸਾ - Grievance Redressal Ranking
ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਕੀਤੀ ਅਪੀਲ: 15 ਅਗਸਤ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਸਤਰਕ ਹੈ। ਇਸ ਦੌਰਾਨ ਹੁਣ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸੇ ਵੀ ਘਟਨਾ ਨੂੰ ਰੋਕਣ ਲਈ ਪੁਲਿਸ ਦਾ ਸਾਥ ਦਿਓ ਅਤੇ ਜੇਕਰ ਕੋਈ ਲਾਵਾਰਸ ਵਸਤੂ ਜਾਂ ਕੋਈ ਹੋਰ ਚੀਜ਼ ਦਿਖਾਈ ਦਿੰਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ, ਤਾਂ ਜੋ ਸਮਾਂ ਰਹਿੰਦਿਆਂ ਕਾਰਵਾਈ ਕੀਤੀ ਜਾ ਸਕੇ।