ਬਠਿੰਡਾ: ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਫਿਲਮ ਦੇ ਵਿਰੋਧ ਵਿੱਚ ਅੱਜ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਨੇ ਬਠਿੰਡਾ ਵਿੱਚ ਕੰਗਨਾ ਰਣੌਤ ਅਤੇ ਫਿਲਮ ਐਮਰਜੈਂਸੀ ਦੇ ਪੁਤਲੇ ਫੂਕੇ ਗਏ।
ਇਸ ਤੋਂ ਪਹਿਲਾਂ ਲਗਾਤਾਰ ਵਿਵਾਦਾਂ ਵਿੱਚ ਘਿਰੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਸਿਨੇਮਾ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਸਿੱਖ ਜਥੇਬੰਦੀਆਂ ਵੱਲੋਂ ਫਿਲਮ ਦਾ ਵਿਰੋਧ ਕੀਤਾ ਗਿਆ। ਜਿਸ ਤੋਂ ਬਾਅਦ ਜਿੱਥੇ ਲੋਕਾਂ ਨੇ ਕੰਗਨਾ ਰਣੌਤ ਦਾ ਵਿਰੋਧ ਕਰਦੇ ਹੋਏ ਫਿਲਮ ਐਮਰਜੈਂਸੀ ਦੇ ਪੋਸਟਰ ਸਾੜੇ, ਉਥੇ ਹੀ ਕੰਗਨਾ ਰਣੌਤ ਦਾ ਪੁਤਲਾ ਵੀ ਫੂਕਿਆ ਗਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ- ਕੰਗਨਾ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀ ਹੈ: ਇਸ ਦੌਰਾਨ ਗੁਰਦੀਪ ਸਿੰਘ ਬਠਿੰਡਾ ਅਤੇ ਸੁਖਰਾਜ ਸਿੰਘ ਨੇ ਕਿਹਾ ਕਿ ਕੰਗਨਾ ਰਣੌਤ ਲਗਾਤਾਰ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਸਿੱਖ ਵਿਰੋਧੀ ਬਿਆਨ ਦੇ ਰਹੀ ਹੈ। ਹਾਲ ਹੀ 'ਚ ਇਕ ਇੰਟਰਵਿਊ ਦੌਰਾਨ ਕੰਗਨਾ ਨੇ ਪੰਜਾਬ ਅਤੇ ਸਿੱਖਾਂ ਖਿਲਾਫ ਜ਼ਹਿਰ ਉਗਲਿਆ ਸੀ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
- ਸੀਐਮ ਮਾਨ ਦੇ ਨਵੇਂ ਘਰ ਨੂੰ ਲੈ ਕੇ ਸਿਆਸੀ ਭੂਚਾਲ, ਹੁਣ ਜੰਗ 'ਚ ਕੁੱਦੇ ਪ੍ਰਤਾਪ ਬਾਜਵਾ, ਕਹਿ ਦਿੱਤੀ ਇਹ ਵੱਡੀ ਗੱਲ - partap bajwa on new CM Mann house
- ਹੁਣ ਤਿੰਨ ਬੱਚੇ ਪੈਦਾ ਕਰਨ ਵਾਲਿਆਂ ਨੂੰ ਮਿਲਣਗੇ ਪੈਸੇ, ਹੋਇਆ ਨਵੀਂ ਯੋਜਨਾ ਦਾ ਐਲਾਨ, ਪੜ੍ਹੋ ਪੂਰੀ ਖਬਰ - Maheshwari Samaj Announcement
- ਡੀਏਵੀ ਸਕੂਲ ਦਾ ਵਿਦਿਆਰਥੀਆਂ ਲਈ ਵਿਸ਼ੇਸ ਉਪਰਾਲਾ, ਧਰਮ ਕਰਮ ਨਾਲ ਜੁੜਨ ਲਈ ਕਰਵਾਇਆ ਖ਼ਾਸ ਸਮਾਗਮ - DAV School orgnize event
ਸਿਨੇਮਾ ਮਾਲਕਾਂ ਨੂੰ ਵੀ ਚੇਤਾਵਨੀ: ਉਨ੍ਹਾਂ ਕਿਹਾ ਕਿ ਕੰਗਨਾ ਰਣੌਤ 6 ਸਤੰਬਰ ਨੂੰ ਰਿਲੀਜ਼ ਹੋ ਰਹੀ ਫਿਲਮ ਐਮਰਜੈਂਸੀ ਦੀ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰਾ ਹੈ। ਉਸ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ, ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਇਸ ਫ਼ਿਲਮ ਦਾ ਸਖ਼ਤ ਵਿਰੋਧ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਸਿਨੇਮਾ ਮਾਲਕ ਇਸ ਫ਼ਿਲਮ ਨੂੰ ਪ੍ਰਦਰਸ਼ਿਤ ਕਰਦਾ ਹੈ ਤਾਂ ਇਸ ਦਾ ਵੀ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਲਗਾਤਾਰ ਅਜਿਹੇ ਬਿਆਨ ਦੇ ਰਹੀ ਹੈ, ਜਿਸ ਨਾਲ ਆਪਸੀ ਭਾਈਚਾਰੇ ਲਈ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਸ ਫਿਲਮ 'ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਕੰਗਨਾ ਰਣੌਤ 'ਤੇ ਵੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।