ETV Bharat / state

ਫਰੀਦਕੋਟ ਤੋਂ ਆਜ਼ਾਦ ਚੋਣ ਲੜਨਗੇ ਬੇਅੰਤ ਸਿੰਘ ਦੇ ਪੁੱਤ ਸਰਬਜੀਤ ਸਿੰਘ ਖਾਲਸਾ - Lok Sabha Elections

ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹਨ ਤਾਂ ਉਥੇ ਹੀ ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਵਲੋਂ ਵੀ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਉਨ੍ਹਾਂ ਦੱਸਿਆ ਕਿ ਫਰੀਦਕੋਟ ਤੋਂ ਉਹ ਆਜ਼ਾਦ ਚੋਣ ਲੜਨਗੇ।

ਫਰੀਦਕੋਟ ਤੋਂ ਆਜ਼ਾਦ ਚੋਣ ਲੜਨਗੇ ਬੇਅੰਤ ਸਿੰਘ ਦੇ ਪੁੱਤ ਸਰਬਜੀਤ ਸਿੰਘ ਖਾਲਸਾ

author img

By ETV Bharat Punjabi Team

Published : Apr 21, 2024, 9:24 AM IST

ਫਰੀਦਕੋਟ ਤੋਂ ਆਜ਼ਾਦ ਚੋਣ ਲੜਨਗੇ ਬੇਅੰਤ ਸਿੰਘ ਦੇ ਪੁੱਤ ਸਰਬਜੀਤ ਸਿੰਘ ਖਾਲਸਾ

ਬਠਿੰਡਾ: ਲੋਕ ਸਭਾ ਚੋਣਾਂ ਨੂੰ ਲੈਕੇ ਜਿਥੇ ਸਿਆਸੀ ਪਾਰਟੀਆਂ ਨੇ ਆਪਣੇ ਪੱਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹੋਏ ਹਨ ਤਾਂ ਉਥੇ ਹੀ ਕਈ ਆਜ਼ਾਦ ਉਮੀਦਵਾਰ ਵੀ ਇੰਨ੍ਹਾਂ ਚੋਣਾਂ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਫਰੀਦਕੋਟ ਲੋਕ ਸਭਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਉਥੋਂ ਕਾਂਗਰਸ ਵਲੋਂ ਆਪਣਾ ਉਮੀਦਵਾਰ ਹਾਲੇ ਤੱਕ ਚੋਣ ਮੈਦਾਨ 'ਚ ਨਹੀਂ ਉਤਾਰਿਆ ਗਿਆ, ਜਦਕਿ 'ਆਪ' ਵਲੋਂ ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ, ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜਵਿੰਦਰ ਸਿੰਘ ਅਤੇ ਭਾਜਪਾ ਵਲੋਂ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਉਮੀਦਵਾਰਾਂ ਦੀ ਘੋਸ਼ਣਾ ਕੀਤੀ ਜਾ ਚੁੱਕੀ ਹੈ। ਜਦਕਿ ਲੋਕ ਗਾਇਕ ਮੁਹੰਮਦ ਸਦੀਕ ਹਲਕੇ ਵਿਚ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਹਨ।

ਫਰੀਦਕੋਟ ਤੋਂ ਲੜਨਗੇ ਆਜ਼ਾਦ ਚੋਣ: ਹੁਣ ਉਥੇ ਹੀ ਫਰੀਦਕੋਟ ਲੋਕ ਸਭਾ ਹਲਕੇ ਤੋਂ ਇੰਦਰਾ ਗਾਂਧੀ ਦਾ ਕਤਲ ਕਰਨ ਵਾਲੇ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਵਲੋਂ ਵੀ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਇਸ ਵਾਰ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਦੀ ਸੰਗਤ ਦਾ ਹੁਕਮ ਸੀ ਕਿ ਮੈਂ ਚੋਣ ਲੜਾਂ ਜਿਸ ਕਾਰਨ ਉਹ ਚੋਣ ਮੈਦਾਨ 'ਚ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਕਾਂਡ ਦੇ ਮੁੱਖ ਦੋਸ਼ੀਆਂ ਨੂੰ ਕੋਈ ਸਜ਼ਾ ਨਹੀਂ ਦਿੱਤੀ ਗਈ ਤੇ ਜੇਕਰ ਉਹ ਲੋਕ ਸਭਾ ਚੋਣ ਜਿੱਤ ਜਾਂਦੇ ਹਨ ਤਾਂ ਉਹ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਵਾਉਣਾ ਯਕੀਨੀ ਬਣਾਉਣਗੇ।

ਦੋ ਵਾਰ ਪਹਿਲਾਂ ਵੀ ਅਜ਼ਮਾ ਚੁੱਕੇ ਕਿਸਮਤ: ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਹੀ ਉਨ੍ਹਾਂ ਤੱਕ ਪਹੁੰਚ ਕਰਕੇ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ, ਜਦਕਿ ਉਨ੍ਹਾਂ ਕੋਈ ਪਹਿਲ ਨਹੀਂ ਕੀਤੀ ਸੀ। ਉਨ੍ਹਾਂ ਦੱਸਿਆ ਕਿ 2007 ਤੋਂ ਬਾਅਦ ਰਾਬਤ ਖਤਮ ਹੋ ਗਿਆ ਤੇ ਹੁਣ ਫਰੀਦਕੋਟ ਦੀ ਸੰਗਤ ਦੇ ਕਹਿਣ 'ਤੇ ਹੀ ਮੁੜ ਚੋਣ ਮੈਦਾਨ 'ਚ ਆਏ ਹਨ, ਜਦਕਿ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਮਨ ਨਹੀਂ ਸੀ।

ਕੇਂਦਰ ਨੇ ਕਿਸਾਨਾਂ ਨਾਲ ਕੀਤੀ ਵਾਅਦਾਖਿਲਾਫ਼ੀ: ਉਨ੍ਹਾਂ ਕਿਹਾ ਕਿ ਜੇਕਰ ਉਹ ਜਿੱਤਦੇ ਹਨ ਤਾਂ ਬੇਅਦਬੀਆਂ ਦੇ ਨਾਲ-ਨਾਲ ਕਿਸਾਨਾਂ ਦਾ ਮੁੱਦਾ ਜੋ ਉਹ ਚੁੱਕਣਗੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਪਹਿਲਾਂ ਵਾਅਦਾ ਕਰਕੇ ਉਨ੍ਹਾਂ ਨੂੰ ਧਰਨੇ ਤੋਂ ਉਠਾ ਦਿੱਤੇ ਤੇ ਫਿਰ ਉਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਜੋ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।

ਜੇ ਪੰਥਕ ਪਾਰਟੀ ਤਾਂ ਕਰੇ ਹਮਾਇਤ: ਇਸ ਦੇ ਨਾਲ ਹੀ ਸਤਨਾਮ ਸਿੰਘ ਖਾਲਸਾ ਨੇ ਕਿਹਾ ਕਿ ਉਹ ਆਜ਼ਾਦ ਚੋਣ ਹੀ ਲੜਨਗੇ ਪਰ ਜੇਕਰ ਕੋਈ ਸਿਆਸੀ ਪਾਰਟੀ ਸਾਡੀ ਹਮਾਇਤ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਲਈ ਖੁੱਲ੍ਹੇ ਹਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪੰਥਕ ਪਾਰਟੀ ਕਹੀ ਜਾਣ ਵਾਲੀ ਸ਼੍ਰੋਮਣੀ ਅਕਾਲੀ ਵਲੋਂ ਉਨ੍ਹਾਂ ਤੱਕ ਪਹੁੰਚ ਕੀਤੀ ਤਾਂ ਜਵਾਬ 'ਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪਹੁੰਚ ਤਾਂ ਨਹੀਂ ਕੀਤੀ ਪਰ ਜੇਕਰ ਖੁਦ ਨੂੰ ਉਹ ਪੰਥਕ ਪਾਰਟੀ ਦੱਸਦੇ ਹਨ ਤਾਂ ਸਾਡੀ ਇੰਨ੍ਹਾਂ ਲੋਕ ਸਭਾ ਚੋਣਾਂ 'ਚ ਹਮਾਇਤ ਜ਼ਰੂਰ ਕਰਨ।

ਪਰਿਵਾਰ ਪਹਿਲਾਂ ਵੀ ਲੜ ਚੁੱਕਿਆ ਚੋਣਾਂ: ਕਾਬਿਲੇਗੌਰ ਹੈ ਕਿ ਸਰਬਜੀਤ ਸਿੰਘ ਨੇ ਇਸ ਤੋਂ ਪਹਿਲਾਂ 2004 ਵਿਚ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ 1,13,490 ਵੋਟਾਂ ਹਾਸਲ ਕੀਤੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ 2007 ਵਿਚ ਬਰਨਾਲਾ ਜ਼ਿਲ੍ਹੇ ਦੇ ਭਦੌੜ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ ਅਤੇ ਸਿਰਫ਼ 15,702 ਵੋਟਾਂ ਹਾਸਲ ਕੀਤੀਆਂ ਸਨ। ਉਨ੍ਹਾਂ ਦੇ ਮਾਤਾ ਬਿਮਲ ਕੌਰ ਖਾਲਸਾ 1989 ਵਿਚ ਰੋਪੜ ਤੋਂ ਕਰੀਬ 4,24,010 ਵੋਟਾਂ ਲੈ ਕੇ ਸੰਸਦ ਮੈਂਬਰ ਬਣੇ ਸਨ ਅਤੇ ਦਾਦਾ ਸੁੱਚਾ ਸਿੰਘ 1989 ਵਿਚ 3,16,979 ਵੋਟਾਂ ਲੈ ਕੇ ਬਠਿੰਡਾ ਤੋਂ ਸੰਸਦ ਮੈਂਬਰ ਬਣੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.