ਚੰਡੀਗੜ੍ਹ/ਪਟਿਆਲਾ: ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਸਮੇਤ ਪੂਰੇ ਮਾਲਵਾ ਬੈਲਟ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 23 ਮਈ ਨੂੰ ਸ਼ਾਹੀ ਸ਼ਹਿਰ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਹੋਣ ਵਾਲੀ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਚੋਣ ਰੈਲੀ ਲਈ ਜ਼ੋਰਾਂ ਉੱਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਭਾਜਪਾ ਦੇ ਸਥਾਨਕ ਆਗੂਆਂ ਸਮੇਤ ਇੱਥੇ ਪੁੱਜੇ ਹਨ।
6 ਹਜ਼ਾਰ ਸੁਰੱਖਿਆ ਬੱਲ ਪੀਐਮ ਮੋਦੀ ਦੀ ਆਮਦ ਮੌਕੇ: ਇਸ ਮੌਕੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਬਿੱਟੂ, ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਸਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕੇਕੇ ਮਲਹੋਤਰਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚੋਣ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਲਕੇ ਦੀ ਪਟਿਆਲਾ ਰੈਲੀ ਇਤਿਹਾਸਕ ਰੈਲਾ ਸਾਬਤ ਹੋਵੇਗੀ, ਜੋ ਪੰਜਾਬ ਦੀ ਸਿਆਸਤ ਦੇ ਸਮੀਕਰਣ ਬਦਲ ਕੇ ਰੱਖ ਦੇਵੇਗੀ। ਵਰਣਨਯੋਗ ਹੈ ਕਿ ਇਸ ਚੋਣ ਰੈਲੀ ਲਈ ਵਿਆਪਕ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇੱਕ ਜਾਣਕਾਰੀ ਅਨੁਸਾਰ ਕਰੀਬ 6 ਹਜ਼ਾਰ ਸੁਰੱਖਿਆ ਬੱਲ ਪੀਐਮ ਮੋਦੀ ਦੀ ਆਮਦ ਮੌਕੇ ਜ਼ਮੀਨ ਤੋਂ ਹਵਾ ਤਕ ਸੁਰੱਖਿਆ ਦਾ ਜ਼ਿੰਮਾ ਸਾਂਭਣਗੇ।
- ਹਵਾਰਾ ਕਮੇਟੀ ਨੇ ਪੰਜਾਬ 'ਚ ਚੋਣਾਂ ਦੇ ਸਮੇਂ ਉੱਤੇ ਜਤਾਇਆ ਇਤਰਾਜ਼, ਕਿਹਾ-ਘੱਲੂਘਾਰਾ ਹਫਤੇ ਤੋਂ ਧਿਆਨ ਭਟਕਾਉਣਾ ਕੇਂਦਰ ਸਰਕਾਰ ਦਾ ਮਕਸਦ - objecte timing of Punjab election
- ਸੀਐਮ ਮਾਨ ਨੇ ਮੁੜ ਘੇਰਿਆ ਬਾਦਲਾਂ ਦਾ ਸੁੱਖ ਵਿਲਾਸ, ਕਿਹਾ- ਜੇਸੀਬੀ ਦਾ ਕਲੱਚ ਛੱਡੂੰ, ਪਰ ਢਾਹੁੰਦਾ ਨੀ ...ਜਾਣੋ ਮਾਨ ਦਾ ਪਲਾਨ - LOK SABHA ELECTION 2024
- 45 ਡਿਗਰੀ ਤਾਪਮਾਨ ਦੇ ਵਿੱਚ ਅੰਮ੍ਰਿਤਸਰ ਦੇ ਲੋਕ ਹੋਏ ਤੱਤੇ, ਬੋਲੇ- ਸਾਡਾ ਮਸਲਾ ਹੱਲ ਹੋਵੇਗਾ ਤਾਂ ਪਾਵਾਂਗੇ ਵੋਟ ਨਹੀਂ ਤਾਂ ... - Water problem
ਲੋਕਾਂ ਵਿੱਚ ਉਤਸ਼ਾਹ ਦਾ ਮਾਹੌਲ: ਇਹ ਵੀ ਦੱਸਣਾ ਬਣਦਾ ਹੈ ਕਿ ਦੇਸ਼ ਦਾ ਪ੍ਰਧਾਨ ਮੰਤਰੀ ਪਟਿਆਲਾ 'ਚ ਲਗਭਗ 20 ਸਾਲਾਂ ਮਗਰੋਂ ਆ ਰਿਹਾ ਹੈ। ਇਸ ਤੋਂ ਪਹਿਲਾਂ 2004 ਲੋਕ ਸਭਾ ਚੋਣਾਂ ਮੌਕੇ ਅਕਾਲੀ ਦਲ-ਭਾਜਪਾ ਗੱਠਜੋੜ ਦੇ ਉਮੀਦਵਾਰ ਕੈਪਟਨ ਕੰਵਲਜੀਤ ਸਿੰਘ ਦੇ ਹੱਕ 'ਚ ਰੈਲੀ ਨੂੰ ਸੰਬੋਧਨ ਕਰਨ ਲਈ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਸ਼ਾਹੀ ਸ਼ਹਿਰ ਆਏ ਸਨ। ਇਸ ਮੌਕੇ ਸਥਾਨਕ ਭਾਜਪਾ ਆਗੂਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਪਟਿਆਲਾ ਸਮੇਤ ਪੂਰੇ ਮਾਲਵਾ ਦੇ ਭਾਜਪਾ ਆਗੂਆਂ ਵਰਕਰਾਂ ਅਤੇ ਲੋਕਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ।