ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਜੰਗੀ ਪੱਧਰ ਤੇ ਚੋਣ ਪ੍ਰਚਾਰ ਆਰੰਭਿਆ ਹੋਇਆ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਕੇ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਰੋਡ ਸ਼ੋਅ ਕੱਢਿਆ ਜਾਣਾ ਸੀ। ਪਰ ਇਸ ਰੋਡ ਸ਼ੋਅ ਤੋਂ ਪਹਿਲਾਂ ਹੀ ਮੌੜ ਮੰਡੀ ਦੇ ਵਪਾਰੀ ਵਰਗ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਦੇ ਹੋਏ ਆਪਣੀਆਂ ਦੁਕਾਨਾਂ ਬੰਦ ਕਰਕੇ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਸੁਖਬੀਰ ਸਿੰਘ ਖਿਲਾਫ ਰੱਜ ਕੇ ਭੜਾਸ: ਵੱਖ-ਵੱਖ ਵਪਾਰੀ ਸੰਗਠਨਾਂ ਵੱਲੋਂ ਧਾਰਮਿਕ ਸਥਾਨ ਤੇ ਇਕੱਠੇ ਹੋ ਕੇ ਪ੍ਰਸ਼ਾਸਨ ਅਤੇ ਮੌਜੂਦਾ ਵਿਧਾਇਕ ਸੁਖਬੀਰ ਸਿੰਘ ਖਿਲਾਫ ਰੱਜ ਕੇ ਭੜਾਸ ਕੱਢੀ। ਉੱਥੇ ਹੀ ਆਪਣਾ ਕਾਰੋਬਾਰ ਬੰਦ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਵਪਾਰੀ ਵਰਗ ਦਾ ਕਹਿਣਾ ਸੀ ਕਿ ਇਸ ਗਰਮੀ ਦੇ ਮੌਸਮ ਵਿੱਚ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪੀਣ ਦੇ ਪਾਣੀ ਨਾਲ ਗੰਦਾ ਪਾਣੀ ਪੀਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਵਾਰ-ਵਾਰ ਪ੍ਰਸ਼ਾਸਨ ਨੂੰ ਇਸ ਦੀ ਕੰਪਲੇਂਟ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ।
ਜਦੋਂ ਉਨ੍ਹਾਂ ਵੱਲੋਂ ਮੌਜੂਦਾ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਨਾਲ ਇਸ ਸਮੱਸਿਆ ਨੂੰ ਲੈ ਕੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਵੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ। ਜਿਸ ਕਾਰਨ ਮਜਬੂਰਨ ਅੱਜ ਉਹ ਸੜਕਾਂ ਤੇ ਉੱਤਰ ਕੇ ਆਪਣਾ ਰੋਸ਼ ਜਾਹਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜੋ ਹਾਲਾਤ ਅੱਜ ਹਨ, ਉਸ ਤੋਂ ਸਾਫ ਜਾ ਰਿਹਾ ਹੈ ਕਿ ਹੁਣ ਇੱਕ ਘਰ-ਘਰ ਬਿਮਾਰੀਆਂ ਫੈਲਾਉਣ ਲਈ ਅਜਿਹੇ ਕਾਰਜ ਕਰ ਰਹੇ ਹਨ।
- ਤੀਜੇ ਪਾਤਸ਼ਾਹ ਸ੍ਰੀ ਗੁਰੁ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ, ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਰਹੀ ਹੈ ਨਤਮਸਤਕ - Prakash Purab Sri Guru Amardas Ji
- ਜੇਲ੍ਹ ’ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਜਿੱਤ ਨੂੰ ਲੈ ਕੇ ਮਾਤਾ ਬਲਵਿੰਦਰ ਕੌਰ ਨੇ ਕੀਤੇ ਵੱਡੇ ਖੁਲਾਸੇ - Khalistan supporter Amritpal Singh
- ਮੁੱਖ ਮੰਤਰੀ ਦੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕਰਦੇ ਨਿੱਜੀ ਸਕੂਲ, ਛੁੱਟੀਆਂ ਐਲਾਨਣ ਦੇ ਬਾਵਜੂਦ ਖੁੱਲ੍ਹੇ ਕਈ ਸਕੂਲ - schools opened In Ludhiana