ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪੰਜਾਬ ਭਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਅੱਜ ਬਠਿੰਡਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਰੋਡ ਸ਼ੋਅ ਕੀਤਾ ਜਾਣਾ ਸੀ। ਪਰ ਇਸ ਰੋਡ ਸ਼ੋਅ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਸੰਘਰਸ਼ੀਲ ਜੱਥੇਬੰਦੀਆਂ ਦੇ ਆਗੂਆਂ ਦੇ ਘਰਾਂ ਤੇ ਛਾਪੇਮਾਰੀ ਕੀਤੀ। ਕਈ ਆਗੂਆਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਅਤੇ ਕਈਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਡੀਟੀਐਫ ਦੇ ਆਗੂ ਜਗਪਾਲ ਸਿੰਘ ਮੰਗੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਵੱਲੋਂ ਸੰਘਰਸ਼ਸ਼ੀਲ ਜੱਥੇਬੰਦੀਆਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਰਹਿੰਦੀਆਂ ਹੋਈਆਂ ਮੰਗਾਂ ਨੂੰ ਸਰਕਾਰ ਬਣਨ ਤੇ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਪਰ ਦੋ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਵੱਲੋਂ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਨਾ ਹੀ ਪੱਕਾ ਕੀਤਾ ਤੇ ਨਾ ਹੀ ਮੁਲਾਜ਼ਮਾਂ ਨੂੰ ਛੇਵਾਂ ਤਨਖਾਹ ਕਮਿਸ਼ਨ ਦਿੱਤਾ ਗਿਆ।
ਆਗੂ ਇਸੇ ਤਰ੍ਹਾਂ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਰਹਿਣਗੇ: ਜਿਸ ਕਾਰਨ ਅੱਜ ਰੋਡ ਸ਼ੋਅ ਦੌਰਾਨ ਇਨ੍ਹਾਂ ਸੰਘਰਸ਼ੀਲ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਵਾਲ ਜਵਾਬ ਕੀਤੇ ਜਾਣੇ ਸਨ। ਪਰ ਉਸ ਤੋਂ ਪਹਿਲਾਂ ਹੀ ਭਗਵੰਤ ਮਾਨ ਸਰਕਾਰ ਵੱਲੋਂ ਪੁਲਿਸ ਰਾਹੀਂ ਇਨ੍ਹਾਂ ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਆਗੂਆਂ ਦੇ ਘਰਾਂ ਤੇ ਛਾਪੇਮਾਰੀ ਕਰਵਾ ਕੇ ਇਨ੍ਹਾਂ ਨੂੰ ਜਾਂ ਤਾਂ ਨਜ਼ਰਬੰਦ ਕੀਤਾ ਗਿਆ ਜਾਂ ਤਾਂ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਆਖਿਰ ਹੁਣ ਤੱਕ ਇਨ੍ਹਾਂ ਸੰਘਰਸ਼ ਜੱਥੇਬੰਦੀਆਂ ਦੇ ਹੱਕ ਵਿੱਚ ਹਾਂ ਦਾ ਨਾਰਾ ਮਾਰਨ ਵਾਲੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਹੁਣ ਇਨ੍ਹਾਂ ਸੰਘਰਸ਼ਸ਼ੀਲ ਜੱਥੇਬੰਦੀਆਂ ਤੋਂ ਇੰਨਾ ਕਿਉਂ ਡਰਨ ਲੱਗੇ ਹਨ ਕਿ ਇਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੇ ਹੁਕਮ ਤੱਕ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਜੱਥੇਬੰਦੀਆਂ ਦੇ ਆਗੂ ਇਸੇ ਤਰ੍ਹਾਂ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਰਹਿਣਗੇ, ਭਾਵੇਂ ਸਰਕਾਰ ਜਿੰਨਾ ਮਰਜ਼ੀ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰੇ ਅਤੇ ਹਿਰਾਸਤ ਵਿੱਚ ਲਵੇ, ਅਸੀਂ ਉਨ੍ਹਾਂ ਦੀ ਨਖੇਧੀ ਕਰਦੇ ਹਾਂ।
- ਫਾਜ਼ਿਲਕਾ ਪੁਲਿਸ ਤੇ ਬੀ.ਐਸ.ਐਫ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼, 7 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ - Fazilka Police arrest 7 smuggler
- ਫਰੀਦਕੋਟ 'ਚ ਰੇਡ ਕਰਨ ਗਈ ਪੁਲਿਸ ਪਾਰਟੀ, ਅੱਗੋਂ ਪਿੰਡ ਵਾਲਿਆਂ ਨਾਲ ਹੋਇਆ ਟਕਰਾਅ, ਕਿਸਾਨ ਜਥੇਬੰਦੀਆਂ ਨੇ ਘੇਰਿਆ ਐਸਐਸਪੀ ਦਫਤਰ - police party clashed with villagers
- ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸਿੱਖ ਵੋਟਰਾਂ ਨੂੰ ਕੀਤੀ ਅਪੀਲ, ਪੰਥਕ ਸੀਟਾਂ ਨੂੰ ਦਿਓ ਤਰਜੀਹ - LOK SABHA ELECTION 2024