ਲੁਧਿਆਣਾ: ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ।
ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ : ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।
ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ।
- CM ਮਾਨ-ਕੇਜਰੀਵਾਲ ਨੇ ਲੁਧਿਆਣਾ 'ਚ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ: ਸੀਐਮ ਮਾਨ ਨੇ ਵਪਾਰੀਆਂ ਤੇ ਉਦਯੋਗਪਤੀਆਂ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ...
- ਲੁਧਿਆਣਾ 'ਚ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤਾ ਸਕੂਲ ਆੱਫ ਐਮੀਨੈਂਸ ਦਾ ਉਦਘਾਟਨ
- ਲੁਧਿਆਣਾ 'ਚ ਮਿਲੇਗੀ ਡੇਅਰੀ ਪ੍ਰੋਡਕਟਾਂ ਦੀ ਸਿਖਲਾਈ, VERKA ਤੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤਾ ਗਿਆ ਇੰਟਰਪ੍ਰੀਨੋਰਲ ਟ੍ਰੇਨਿੰਗ ਸੈਂਟਰ
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ।
8200 ਵਿਦਿਆਰਥੀ ਦਾਖ਼ਲ : ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ।