ਜਲੰਧਰ/ਫਿਲੌਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।
ਅੱਜ ਫ਼ਿਲੌਰ ਦੇ PPA ਵਿਖੇ ਪੁਲਿਸ ਵਿਭਾਗ ਦੇ ਵੱਖ-ਵੱਖ ਅਹੁਦਿਆਂ ਦੇ 443 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ... ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ 'ਤੇ ਸਾਰੇ ਨਵ-ਨਿਯੁਕਤ ਮੁੰਡੇ-ਕੁੜੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ...ਪੰਜਾਬ ਪੁਲਿਸ ਨੂੰ ਹਾਈਟੈੱਕ ਕਰਨ ਲਈ ਸਾਡੀ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ… pic.twitter.com/kYyaLxyuJx
— Bhagwant Mann (@BhagwantMann) August 6, 2024
ਅਫ਼ਸਰਾਂ ਨੂੰ ਨਿਯੁਕਤੀ ਪੱਤਰ: ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਰਿਹਾ ਹੈ।
ਮਿਸ਼ਨ ਰੁਜ਼ਗਾਰ… ਪੁਲਿਸ ਵਿਭਾਗ 'ਚ ਵੱਖ-ਵੱਖ ਅਹੁਦਿਆਂ ਦੇ 443 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ PPA ਫ਼ਿਲੌਰ ਤੋਂ Live… https://t.co/l7v48rnw6u
— Bhagwant Mann (@BhagwantMann) August 6, 2024
ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਯੋਗਦਾਨ: ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਉਹ ਇਸ ਇਤਿਹਾਸਕ ਕੈਂਪਸ ਵਿੱਚ ਦੂਜੀ ਵਾਰ ਆਏ ਹਨ। ਉਨ੍ਹਾਂ ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਸਾਰੇ 443 ਨੌਜਵਾਨਾਂ ਨੂੰ ਮੁਬਾਰਕਬਾਕ ਦਿੱਤੀ ਅਤੇ ਉਮੀਦ ਜਤਾਈ ਕਿ ਇਹ ਨੌਜਵਾਨ ਅਫ਼ਸਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਯੋਗਦਾਨ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਇਹ ਦਿਨ ਯਾਦਗਾਰੀ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ ਅਤੇ ਉਹ ਲੋਕਾਂ ਨੂੰ ਸਹੂਲਤ ਦੇਣ ਲਈ ਸਰਕਾਰੀ ਸੇਵਾ ਵਿੱਚ ਆਏ ਹਨ।
ਜਦੋਂ ਲੋਕਾਂ ਨੂੰ ਯਕੀਨ ਹੋ ਜਾਵੇ ਕਿ ਸਰਕਾਰ ਉਨ੍ਹਾਂ ਦੇ ਪੈਸੇ ਨੂੰ ਕਿਸੇ ਨਾ ਕਿਸੇ ਰੂਪ ‘ਚ ਵਾਪਸ ਉਨ੍ਹਾਂ ‘ਤੇ ਲਾਵੇਗੀ ਤਾਂ ਲੋਕ ਆਪਣੇ ਆਪ ਟੈਕਸ ਦੇਣ ਲੱਗ ਜਾਂਦੇ ਨੇ ਤੇ ਮੈਨੂੰ ਬਹੁਤ ਖੁਸ਼ੀ ਹੈ ਕਿ ਜੋ ਢਾਈ ਸਾਲਾਂ ‘ਚ ਲੋਕਾਂ ਦਾ ਸਾਡੀ ਸਰਕਾਰ ‘ਚ ਯਕੀਨ ਬਣਿਆ ਹੈ… ਸਾਡੀ ਟੈਕਸ ਕੁਲੈਕਸ਼ਨ ਵਧੀ ਹੈ… pic.twitter.com/tknkYwIYBj
— Bhagwant Mann (@BhagwantMann) August 6, 2024
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਉਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਕੁਚਲੇ ਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਜਨਤਾ ਦੀ ਵੱਧ ਤੋਂ ਵੱਧ ਸੇਵਾ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਲਾਭ ਮਿਲੇ।
ਟੋਲ ਪਲਾਜ਼ੇ ਕੀਤੇ ਬੰਦ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਦਾ ਸਰਕਾਰ ਵਿੱਚ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਟੈਕਸ ਦੀ ਉਗਰਾਹੀ ਵਿੱਚ ਵੀ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ ਦੋ ਕੱਲ੍ਹ ਹੀ ਬੰਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਬਹੁਤੇ ਟੌਲ ਪਲਾਜ਼ਿਆਂ ਦੇ ਪ੍ਰਬੰਧਕ ਸਮਾਂ ਵਧਾਉਣ ਦੀ ਮੰਗ ਕਰ ਰਹੇ ਸਨ ਪਰ ਵਡੇਰੇ ਜਨਤਕ ਹਿੱਤ ਵਿੱਚ ਇਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਟੌਲ ਪਲਾਜ਼ਾ ਬੰਦ ਹੋਣ ਕਾਰਨ ਪੰਜਾਬ ਵਾਸੀਆਂ ਦੀਆਂ ਜੇਬ੍ਹਾਂ ਵਿੱਚ ਰੋਜ਼ਾਨਾ 63 ਲੱਖ ਰੁਪਏ ਬਚ ਰਹੇ ਹਨ।
ਲੰਘੀ ਰਾਤ ਅਸੀਂ ਮਲੇਰਕੋਟਲਾ ਤੋਂ ਨਾਭਾ ਦੇ ਵਿਚਾਲ਼ੇ ਆਉਣ ਵਾਲੇ ਦੋ ਟੋਲ ਪਲਾਜ਼ੇ ਹੋਰ ਬੰਦ ਕਰ ਦਿੱਤੇ… ਕੁੱਲ ਮਿਲ਼ਾ ਕੇ ਹੁਣ ਤੱਕ ਸੂਬੇ ‘ਚ 19 ਟੋਲ ਪਲਾਜ਼ੇ ਬੰਦ ਹੋ ਚੁੱਕੇ ਨੇ ਤੇ ਇਨ੍ਹਾਂ 19 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਨਾਲ਼ ਪੰਜਾਬੀਆਂ ਦੇ ਇੱਕ ਦਿਨ ਦੇ 63 ਲੱਖ ਰੁਪਏ ਬਚਣ ਲੱਗ ਪਏ… pic.twitter.com/hfkgLAQm5o
— Bhagwant Mann (@BhagwantMann) August 6, 2024
ਇੱਕ ਵਿਧਾਇਕ, ਇੱਕ ਪੈਨਸ਼ਨ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ਕਦਮ ਚੁੱਕਦਿਆਂ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ, ਜਿਸ ਤਹਿਤ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇ, ਜਦਕਿ ਇਸ ਤੋਂ ਪਹਿਲਾਂ ਇਹ ਰੁਝਾਨ ਸੀ ਕਿ ਵਿਧਾਇਕ ਨੂੰ ਹਰ ਮਿਆਦ ਲਈ ਇੱਕ ਪੈਨਸ਼ਨ ਮਿਲਦੀ ਸੀ ਜਿਸ ਨਾਲ ਵਿਧਾਇਕਾਂ ਨੂੰ ਇੱਕ ਤੋਂ ਵੱਧ ਪੈਨਸ਼ਨਾਂ ਦੀ ਇਜਾਜ਼ਤ ਦਿੱਤੀ ਜਾਂਦੀ ਸੀ ਜਿਸ ਕਾਰਨ ਇਨ੍ਹਾਂ ਆਗੂਆਂ ਨੇ ਮੋਟੀ ਕਮਾਈ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਦੇ ਪੈਸੇ ਦੀ ਬਰਬਾਦੀ ਨਾ ਹੋਵੇ ਅਤੇ ਇਕ-ਇਕ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇ।
ਅੱਜ ਜਿੰਨੇ ਵੀ ਉਮੀਦਵਾਰ ਨਿਯੁਕਤ ਹੋਏ ਨੇ ਉਹ ਬਿਨਾਂ ਸਿਫਾਰਸ਼ ਅਤੇ ਬਿਨਾਂ ਪੈਸੇ ਦਿੱਤੇ ਨਿਯੁਕਤ ਹੋਏ ਨੇ… ਮੇਰੀ ਸਭ ਨੂੰ ਬੇਨਤੀ ਹੈ ਕਿ ਅੱਗੇ ਵੀ ਤੁਸੀਂ ਆਪਣੇ ਫ਼ਰਜ਼ ਤਨਦੇਹੀ ਅਤੇ ਇਮਾਨਦਾਰੀ ਨਾਲ਼ ਨਿਭਾਇਓ… ਜਦੋਂ ਤੁਸੀਂ ਇਮਾਨਦਾਰੀ ਅਤੇ ਸਤਿਕਾਰ ਨਾਲ਼ ਲੋਕਾਂ ਦੇ ਕੰਮ ਕਰੋਂਗੇ ਤਾਂ ਲੋਕ ਤੁਹਾਨੂੰ ਦੁਆਵਾਂ ਦੇਣਗੇ… pic.twitter.com/unmRrrf1cK
— Bhagwant Mann (@BhagwantMann) August 6, 2024
ਪੁਲਿਸ ਨੂੰ ਹਾਈ-ਟੈਕ ਨਵੀਆਂ ਗੱਡੀਆਂ : ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 410 ਹਾਈ-ਟੈਕ ਨਵੀਆਂ ਗੱਡੀਆਂ ਪੰਜਾਬ ਪੁਲਿਸ ਦੇ ਐੱਸ.ਐੱਚ.ਓਜ਼. ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਵੀ ਪੁਰਾਣੇ ਰੁਝਾਨਾਂ ਦੇ ਉਲਟ ਹੈ, ਜਦੋਂ ਹੇਠਲੀ ਪੱਧਰ 'ਤੇ ਨਵੇਂ ਵਾਹਨ ਦੇਣ ਦੀ ਬਜਾਏ ਇਹ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇੱਕ ਪਾਸੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਨੂੰ ਆਪਣੀ ਡਿਊਟੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਬਹੁਤ ਮਦਦ ਮਿਲੀ ਹੈ ਅਤੇ ਦੂਜੇ ਪਾਸੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਕਾਜ ਨੂੰ ਸੁਚਾਰੂ ਅਤੇ ਆਲਾ ਦਰਜੇ ਦਾ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਨਸ਼ੇ ਨੂੰ ਖ਼ਤਮ ਕਰਨ ਲਈ ਯੋਗਦਾਨ: ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਪੰਜਾਬ ਪੁਲਿਸ ਨੇ ਹਮੇਸ਼ਾ ਇਸ ਦੀ ਸਪਲਾਈ ਨੂੰ ਰੋਕਣ ਲਈ ਬੈਰੀਅਰ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਪੰਜਾਬ ਪੁਲਿਸ ਨੂੰ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੂੰ ਬਣਦਾ ਮਾਣ ਸਨਮਾਨ ਦੇ ਰਹੇ ਹਾਂ ਤੇ ਮਿਲਦਾ ਵੀ ਰਹੇਗਾ… ਮੈਂ ਵੀ ਪੁਲਿਸ ਤੋਂ ਉਮੀਦ ਕਰਦਾ ਹਾਂ ਕਿ ਨਸ਼ਿਆਂ ਨੂੰ ਜਲਦ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ… pic.twitter.com/bhFT02WDpa
— Bhagwant Mann (@BhagwantMann) August 6, 2024
ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਕਾਇਮ ਕਰਨ ਦੀ ਪਹਿਲਕਦਮੀ ਕੀਤੀ ਹੈ ਅਤੇ ਸੜਕ ਸੁਰੱਖਿਆ ਫੋਰਸ ਨੂੰ ਸੜਕਾਂ ਦੀ ਸੁਚਾਰੂ ਢੰਗ ਨਾਲ ਨਿਗਰਾਨੀ ਲਈ ਪਹਿਲੇ ਪੜਾਅ ਤਹਿਤ 144 ਅਤਿ-ਆਧੁਨਿਕ ਵਾਹਨ ਦਿੱਤੇ ਗਏ ਹਨ, ਜੋ ਸੜਕਾਂ ਦੀ ਨਿਗਰਾਨੀ ਲਈ ਹਰ 30 ਕਿਲੋਮੀਟਰ ਦੇ ਫ਼ਾਸਲੇ 'ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਫੋਰਸ ਨੇ ਫਰਵਰੀ 2024 ਤੋਂ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1000 ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਪੁਲਿਸ ਫੋਰਸ ਦੇ ਨਵੀਨੀਕਰਨ 'ਤੇ ਜ਼ੋਰ: ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਅ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ 'ਤੇ ਆਧੁਨਿਕੀਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਨੂੰ ਵੀ ਪੁਲਿਸ ਵਿੱਚ ਲਾਗੂ ਕੀਤਾ ਗਿਆ ਹੈ।
SSF ਇੰਨੀ ਕਾਮਯਾਬ ਹੋ ਚੁੱਕੀ ਹੈ ਕਿ ਹੁਣ ਤੱਕ ਪੰਜ ਮਹੀਨਿਆਂ ‘ਚ 1200 ਦੇ ਕਰੀਬ ਲੋਕਾਂ ਦੀ ਜਾਨ ਬਚ ਚੁੱਕੀ ਹੈ ਤੇ ਕਰੀਬ ਹਾਦਸੇ ਵੇਲ਼ੇ ਗੱਡੀਆਂ ‘ਚ ਰਹਿਣ ਵਾਲਾ ਕਰੀਬ 80 ਲੱਖ ਰੁਪਿਆ ਕੈਸ਼ ਅਤੇ ਜ਼ੇਵਰਾਤ ਵੀ ਲੋਕਾਂ ਨੂੰ ਵਾਪਸ ਕੀਤਾ… ਬਾਕੀ ਸੂਬੇ ਵੀ ਸਾਥੋਂ SSF ਬਾਰੇ ਸਿੱਖਣਾ ਚਾਹੁੰਦੇ ਨੇ… pic.twitter.com/hom8lqW5vF
— Bhagwant Mann (@BhagwantMann) August 6, 2024
ਪੁਲਿਸ ਵਿੱਚ ਨਵੇਂ ਸਿਪਾਹੀਆਂ ਦੀ ਭਰਤੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਪਹਿਲਾਂ ਹੀ 45 ਕਰੋੜ ਰੁਪਏ ਮਨਜ਼ੂਰ ਕਰ ਚੁੱਕੀ ਹੈ, ਜਿਸ ਨਾਲ ਪੁਲਿਸ ਵਿੱਚ ਇੱਕ ਵੱਡੀ ਕ੍ਰਾਂਤੀਕਾਰੀ ਤਬਦੀਲੀ ਨਜ਼ਰ ਆਵੇਗੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ, ਹਥਿਆਰਾਂ ਅਤੇ ਹੋਰ ਵਸਤਾਂ ਦੀ ਤਸਕਰੀ 'ਤੇ ਨਜ਼ਰ ਰੱਖਣ ਲਈ ਪਹਿਲੀ ਵਾਰ ਸਰਹੱਦਾਂ 'ਤੇ ਲਗਪਗ 3000 ਏ.ਆਈ. ਸਮਰੱਥ ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਪੰਜਾਬ ਪੁਲਿਸ ਵਿੱਚ 10,000 ਨਵੇਂ ਸਿਪਾਹੀਆਂ ਦੀ ਭਰਤੀ ਕਰੇਗੀ, ਜਿਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਹਰ ਸਾਲ ਕੀਤੀ ਜਾਵੇਗੀ ਭਰਤੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਨਫ਼ਰੀ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਪਹਿਲਾਂ ਹੀ ਫ਼ੈਸਲਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰ ਸਾਲ ਲਗਪਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕੀਤੇ ਜਾਣ ਦੀ ਸੰਭਾਵਨਾ ਹੈ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਆਪਣੇ ਸਰੀਰਕ ਸੁਧਾਰ ਵੱਲ ਪਹਿਲਾਂ ਹੀ ਧਿਆਨ ਦੇ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਅਥਾਹ ਊਰਜਾ ਨੂੰ ਸਾਕਾਰਾਤਮਕ ਦਿਸ਼ਾ ਵੱਲ ਲੈ ਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।
- 'ਬਾਦਲਾਂ ਦੇ ਗੁਨਾਹ ਨਾ-ਮੁਆਫੀਯੋਗ, ਬਾਗੀ ਅਕਾਲੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਦੇ ਗੁਨਾਹਾਂ ਵਿੱਚ ਬਰਾਬਰ ਜ਼ਿੰਮੇਵਾਰ' - CM Bhagwant Mann
- ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਦੋ ਧਿਰਾਂ 'ਚ ਚੱਲੇ ਇੱਟਾਂ ਰੋੜੇ ਤੇ ਕਈ ਲੋਕ ਹੋਏ ਜ਼ਖ਼ਮੀ, ਮੌਕੇ ਦੀ ਵੀਡੀਓ... - fight between two parties
- ਜਗਰਾਓਂ ਸਕੂਲ ਬੱਸ ਹਾਦਸਾ ਮਾਮਲੇ 'ਚ ਪੁਲਿਸ ਦੀ ਕਾਰਵਾਈ, ਹਿਰਾਸਤ 'ਚ ਲਏ ਸਕੂਲ ਪ੍ਰਿੰਸੀਪਲ ਅਤੇ ਬੱਸ ਡਰਾਈਵਰ - SCHOOL BUS ACCIDENT UPDATE