ETV Bharat / state

ਭਾਰਤ ਮਾਲਾ ਪ੍ਰੋਜੈਕਟ ਮਾਮਲਾ; ਹੁਣ ਬੀਕੇਯੂ ਉਗਰਾਹਾਂ ਨੇ ਕਿਸਾਨਾਂ ਲਈ ਕਰ ਦਿੱਤਾ ਇਹ ਐਲਾਨ - Bharat Mala Project

author img

By ETV Bharat Punjabi Team

Published : Sep 14, 2024, 7:54 AM IST

Bharat Mala Project: ਬਰਨਾਲਾ ਵਿਖੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਕੱਢੇ ਜਾ ਰਹੇ ਵੱਡੇ ਹਾਈਵੇਜ਼ ਦਾ ਕਿਸਾਨਾਂ ਵੱਲੋਂ ਆਪਣੀਆਂ ਜ਼ਮੀਨਾਂ ਨਾ ਛੱਡਣ ਲਈ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੀ ਵਿਰੋਧ ਕੀਤਾ ਹੈ। ਪੜ੍ਹੋ ਪੂਰੀ ਖਬਰ...

Bharat Mala Project
ਬੀਕੇਯੂ ਉਗਰਾਹਾਂ ਨੇ ਕਿਸਾਨਾਂ ਨਾਲ ਡੱਟ ਕੇ ਖੜ੍ਹਨ ਦਾ ਕੀਤਾ ਐਲਾਨ (ETV Bharat (ਪੱਤਰਕਾਰ, ਬਰਨਾਲਾ))

ਬਰਨਾਲਾ: ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਕੱਢੇ ਜਾ ਰਹੇ ਵੱਡੇ ਹਾਈਵੇਜ਼ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵਿਰੋਧ ਕੀਤਾ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਗਹਿਲ ਵਿਖੇ ਕਿਸਾਨ ਜੱਥੇਬੰਦੀ ਵੱਲੋਂ ਜ਼ਮੀਨਾਂ ਨਾ ਦੇਣ ਵਾਲੇ ਕਿਸਾਨਾਂ ਨੂੰ ਨਾਲ ਡੱਟ ਕੇ ਖੜਨ ਦਾ ਭਰੋਸਾ ਦਿੱਤਾ ਗਿਆ ਹੈ।

ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਨੂੰ ਕੋਈ ਫ਼ਾਇਦਾ ਨਹੀਂ:

ਇਸ ਮੌਕੇ ਜੱਥੇਬੰਦੀ ਦੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਨੇ ਕਿਹਾ ਕਿ ਇਹ ਵੱਡੇ ਹਾਈਵੇਜ਼ ਕਾਰਪੋਰੇਟ ਮਾਡਲ ਹੈ­ ਜਿਸਦਾ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ। ਜਦਕਿ ਇਹ ਹਾਈਵੇ ਸਾਡੀਆਂ ਉਪਜਾਊ ਖੇਤੀ ਯੋਗ ਜ਼ਮੀਨਾਂ ਖੋਹ ਲਵੇਗਾ।

ਕਿਸਾਨ ਆਪਣੀਆਂ ਜ਼ਮੀਨਾਂ ਨਾ ਛੱਡਣ ਲਈ ਸੰਘਰਸ਼ ਕਰ ਰਹੇ ਹਨ:

ਜੱਜ ਸਿੰਘ ਗਹਿਲ ਨੇ ਕਿਹਾ ਕਿ ਇਹ ਬਠਿੰਡਾ-ਲੁਧਿਆਣਾ ਗ੍ਰੀਨ ਫ਼ੀਲਡ ਹਾਈਵੇਜ਼ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚੋਂ ਲੰਘਣਾ ਹੈ­। ਜਿਸ ਲਈ ਬਹੁਤੇ ਕਿਸਾਨਾਂ ਨੇ ਅਜੇ ਤੱਕ ਨੈਸ਼ਨਲ ਹਾਈਵੇਜ਼ ਅਥਾਰਟੀ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਆਵਜ਼ਾ ਰਾਸ਼ੀ ਕਬੂਲ ਨਹੀਂ ਕੀਤੀ ਹੈ ਅਤੇ ਕਿਸਾਨ ਆਪਣੀਆਂ ਜ਼ਮੀਨਾਂ ਨਾ ਛੱਡਣ ਲਈ ਸੰਘਰਸ਼ ਕਰ ਰਹੇ ਹਨ। ਕਿਸਾਨ ਜੱਥੇਬੰਦੀ ਇਨ੍ਹਾਂ ਕਿਸਾਨਾਂ ਦਾ ਡੱਟ ਕੇ ਸਾਥ ਦੇਵੇਗੀ।

ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਧੱਕੇ ਨਾਲ ਕੀਤੇ ਗਏ ਕਬਜ਼ੇ:

ਜੱਜ ਸਿੰਘ ਗਹਿਲ ਨੇ ਕਿਹਾ ਕਿ ਇਕੱਲੇ ਪਿੰਡ ਗਹਿਲ ਦੇ ਸੱਤ ਕਿਸਾਨਾਂ ਨੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਆਵਜ਼ਾ ਰਾਸ਼ੀ ਮਨਜ਼ੂਰ ਨਹੀਂ ਕੀਤੀ ਹੈ। ਜਿੰਨਾ ਸਮਾਂ ਸਰਕਾਰ ਇਨ੍ਹਾਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਓਨਾ ਸਮਾਂ ਇਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਕਿਸੇ ਵੀ ਕੰਪਨੀ ਜਾਂ ਪ੍ਰਸ਼ਾਸਨ ਨੂੰ ਵੜਨ ਨਹੀਂ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਪਹਿਲਾਂ ਵੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਧੱਕੇ ਨਾਲ ਕੀਤੇ ਗਏ ਕਬਜ਼ੇ ਨੂੰ ਉਨ੍ਹਾਂ ਦੀ ਕਿਸਾਨ ਜਥੇਬੰਦੀ ਨੇ ਹਟਾਇਆ ਹੈ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਵੀ ਕਿਸਾਨ ਜਥੇਬੰਦੀ ਕਿਸਾਨਾਂ ਨਾਲ ਡੱਟ ਕੇ ਖੜੀ ਹੈ।

ਧੱਕੇ ਨਾਲ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ:

ਪ੍ਰਧਾਨ ਜੱਜ ਸਿੰਘ ਨੇ ਇਹ ਵੀ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਕਮੇਟੀ ਅਤੇ ਜ਼ਿਲ੍ਹਾ ਕਮੇਟੀ ਦੀ ਅਗਵਾਈ ਵਿੱਚ ਕਿਸੇ ਵੀ ਕਿਸਾਨ ਦੀ ਜ਼ਮੀਨ ਉਪਰ ਧੱਕੇ ਨਾਲ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਰੰਧਾਵਾ­ ਸੁਖਦੇਵ ਸਿੰਘ­ ਗੁਰਮੀਤ ਸਿੰਘ­ ਜੀਤਾ ਸਿੰਘ­ ਜੱਸਾ ਸਿੰਘ­ ਭੋਲਾ ਸਿੰਘ ਅਤੇ ਬਿੰਦਰ ਸਿੰਘ ਵੀ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.