ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਪੰਜ ਰੋਜ਼ਾ ਰੋਸ ਪ੍ਰਦਰਸ਼ਨ ਧਰਨੇ ਸ਼ੁਰੂ ਕੀਤੇ ਗਏ ਹਨ। ਇਹ ਰੋਸ ਪ੍ਰਦਰਸ਼ਨ ਦਿਨ ਰਾਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਗੱਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਇਹਨਾਂ ਪੰਜ ਰੋਜ਼ਾ ਪ੍ਰਦਰਸ਼ਨ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਜਿਨ੍ਹਾਂ ਵਿੱਚ ਰਹਿੰਦੀਆਂ ਨਵੀਂ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਨ, ਖੇਤੀ ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ਵਿੱਚੋਂ ਮੁਕਤ ਕਰਵਾਉਣ, ਬੇਜ਼ਮੀਨੇ ਗਰੀਬ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਜ਼ਮੀਨ ਦੀ ਤੋਟ ਪੂਰੀ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕਰਨ, ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਉਣ ਤਹਿਤ ਧਰਨੇ ਹਨ।
ਇਹਨਾਂ ਮੰਗਾਂ ਦੀ ਪੂਰਤੀ : ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰ ਦੇ ਕਰਜੇ ਉੱਪਰ ਲੀਕ ਮਰਵਾਉਣ ਨਹਿਰੀ ਪਾਣੀ ਹਰ ਕੇ ਤੱਕ ਪੁਜਦਾ ਕਰਨ ਪਾਣੀ ਨੂੰ ਪਲੀਤ ਕਰਨ ਅਤੇ ਸੰਸਾਰ ਬੈਂਕ ਨੂੰ ਸੌਂਪਣ ਦੀ ਨੀਤੀ ਦਾ ਖਾਤਮਾ ਕਰਨ, ਨਾਲ ਹੀ ਧਰਤੀ ਹੇਠਲੇ ਪਾਣੀ ਦੀ ਮੁੜ ਭਰਭਾਈ ਲਈ ਵਿਗਿਆਨਿਕ ਢਾਂਚੇ ਦੀ ਉਸਾਰੀ ਅਤੇ ਝੋਨੇ ਦੀ ਖੇਤੀ ਹੇਠੋ ਰਕਬਾ ਘਟਾਉਣ ਆਦਿ ਦੀਆਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
- ਹਰਦਾ ਪਟਾਕਾ ਫੈਕਟਰੀ 'ਚ ਹੋਇਆ ਧਮਾਕਾ, ਹਾਦਸੇ 'ਚ 7 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਜ਼ਖਮੀ, ਮੁੱਖ ਮੰਤਰੀ ਨੇ ਬੁਲਾਈ ਹੰਗਾਮੀ ਮੀਟਿੰਗ
- ਅੰਤਰਿਮ ਬਜਟ ਸੈਸ਼ਨ 2024: ਕੇਂਦਰੀ ਵਿੱਚ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰੇਗੀ ਵਿੱਤ ਬਿੱਲ, ਸਦਨਾਂ ਦੀ ਕਾਰਵਾਈ ਜਾਰੀ
- ਹਾਕੀ ਖਿਡਾਰੀ ਵਰੁਣ ਕੁਮਾਰ 'ਤੇ ਬਲਾਤਕਾਰ ਦਾ ਮਾਮਲਾ ਦਰਜ, ਕੁਝ ਦਿਨ ਪਹਿਲਾਂ ਸੀਐਮ ਮਾਨ ਨੇ ਨਿਯੁਕਤ ਕੀਤਾ ਹੈ DSP
ਮਹਿਲਾ ਕਿਸਾਨ ਵੀ ਪੁਰਸ਼ਾਂ ਦੇ ਨਾਲ ਡਟੀਆਂ : ਜੇਕਰ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ 21 ਜਨਵਰੀ ਤੱਕ ਕਿਸਾਨ ਪੱਖੀ ਨੀਤੀ ਜਾਰੀ ਨਾ ਕੀਤੀ ਗਈ ਤਾਂ ਉਹਨਾਂ ਵੱਲੋਂ ਆਉਂਦੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਹਿਲਾ ਵਿੰਗ ਦੀ ਪ੍ਰਧਾਨ ਹਰਵਿੰਦਰ ਕੌਰ ਬਿੰਦੂ ਨੇ ਕਿਹਾ ਕਿ 10 ਤਰੀਕ ਨੂੰ ਸੂਬਾ ਪੱਧਰੀ ਬੈਠਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਜਿਸ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਉਂਕਿ ਇਸ ਸਮੇਂ ਰਾਜਨੀਤਿਕ ਲੋਕਾਂ ਦੀ ਜਾਨ ਇੱਕ ਮੁੱਠੀ ਵਿੱਚ ਹੈ ਜੋ ਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਉਡੀਕ ਰਹੇ ਹਨ ਅਤੇ ਇਸ ਸਮੇਂ ਹੀ ਕਿਸਾਨ ਆਪਣੀਆਂ ਮੰਗਾਂ ਬਣਵਾਉਣ ਲਈ ਸੰਘਰਸ਼ ਦੇ ਰਾਹ ਪਏ ਹਨ। ਜੇਕਰ ਹਾਲੇ ਵੀ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।