ETV Bharat / state

ਸੜਕ ਹਾਦਸੇ 'ਚ 10 ਵਿਦਿਆਰਥੀ ਜ਼ਖਮੀ, ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ - ACCIDENT

ਭਵਾਨੀਗੜ੍ਹ ਵਿਖੇ ਅੱਜ ਤੜਕਸਾਰ ਇੱਕ ਸਕੂਲ ਬਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।

SCHOOL VAN ACCIDENT
ਸਕੂਲ ਵੈਨ ਸੜਕ ਹਾਦਸੇ 'ਚ 10 ਬੱਚੇ ਜ਼ਖਮੀ (ETV Bharat)
author img

By ETV Bharat Punjabi Team

Published : 18 hours ago

ਹੈਦਰਾਬਾਦ ਡੈਸਕ: ਸਰਦੀ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਜਿਵੇਂ ਹੀ ਸਕੂਲ ਖੁੱਲ੍ਹੇ ਤਾਂ ਵੱਡਾ ਹਾਦਸਾ ਵਾਪਰ ਗਿਆ। ਭਵਾਨੀਗੜ੍ਹ ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਨਾਭਾ ਕੈਂਚੀਆਂ ਵਿਖੇ ਇੱਕ ਕਾਰ ਦੇ ਨਾਲ ਹਾਦਸਾ ਗ੍ਰਸਤ ਹੋ ਗਈ।

ਸਕੂਲ ਵੈਨ ਸੜਕ ਹਾਦਸੇ 'ਚ 10 ਬੱਚੇ ਜ਼ਖਮੀ (ETV Bharat)

ਕਿੰਝ ਵਾਪਰਿਆ ਹਾਦਸਾ

ਇਸ ਹਾਦਸੇ 'ਚ 11 ਬੱਚੇ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਭਵਾਨੀਗੜ੍ਹ ਦੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਮੌਕੇ 'ਤੇ ਉਹਨਾਂ ਨੂੰ ਫਸਟ ਏਡ ਦਿੱਤੀ ਗਈ। ਉੱਧਰ ਮੌਕੇ 'ਤੇ ਹੀ ਸੜਕ ਸੁਰੱਖਿਆ ਫੋਰਸ ਵੱਲੋਂ ਪਹੁੰਚ ਕੇ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਕਿ ਕਾਰ ਚਾਲਕ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਅਧਿਾਕਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਰ ਚਾਲਕ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ ਸੀ।

ਕਾਰ ਸਵਾਰ ਵੀ ਵਾਲ-ਵਾਲ ਬਚ ਗਿਆ

ਇਸ ਹਾਦਸੇ ਵਿੱਚ ਕਾਰ ਸਵਾਰ ਵੀ ਵਾਲ-ਵਾਲ ਬਚ ਗਿਆ। ਕਾਰ ਦਾ ਏਅਰ ਬੈਗ ਖੁੱਲ੍ਹਣ ਕਾਰਨ ਉਸ ਦੀ ਜਾਨ ਬਚ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਘਟਨਾ ਬਾਰੇ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਨੂੰ ਵੀ ਸੂਚਿਤ ਕਰ ਦਿੱਤਾ ਹੈ। ਸਕੂਲ ਪ੍ਰਬੰਧਕਾਂ ਵੱਲੋਂ ਇਸ ਬਾਰੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਠੰਢ ਕਾਰਨ ਸਕੂਲ ਬੰਦ ਰਹੇ

ਦੱਸ ਦੇਈਏ ਕਿ ਪੰਜਾਬ 'ਚ ਲਗਾਤਾਰ ਪੈ ਰਹੀ ਠੰਢ ਅਤੇ ਧੁੰਦ ਕਾਰਨ ਸਕੂਲਾਂ 'ਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਜਿਸ ਕਾਰਨ ਅੱਜ ਤੋਂ ਪੂਰੇ ਸੂਬੇ ਵਿੱਚ ਸਕੂਲ ਮੁੜ ਖੁੱਲ੍ਹ ਰਹੇ ਹਨ ਅਤੇ ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਬੱਚਿਆਂ ਨਾਲ ਇਹ ਹਾਦਸਾ ਵਾਪਰ ਗਿਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.