ਚੰਡੀਗੜ੍ਹ : 10 ਜੁਲਾਈ ਨੂੰ ਜਲੰਧਰ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈਕੇ ਜਿਥੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ ਤਾਂ ਉਥੇ ਹੀ ਚੋਣਾਂ ਵੇਲੇ ਕਿਸੇ ਤਰ੍ਹਾਂ ਦੀ ਕੋਈ ਅਣਹੋਣੀ ਨਾ ਹੋਵੇ ਇਸ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ। ਇਸ ਤਹਿਤ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਜਿਸ 'ਤੇ ਐਕਸ਼ਨ ਲੈਂਦੇ ਹੋਏ ਨਾਮੀ ਗੈਂਗਸਟਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਉੱਤੇ ਰੋਕ ਲਗਾ ਦਿੱਤੀ ਗਈ ਹੈ। ਦਰਅਸਲ ਭਾਜਪਾ ਨੇ ਸ਼ਿਕਾਇਤ ਕੀਤੀ ਸੀ ਕਿ ਗੈਂਗਸਟਰ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰ ਰਿਹਾ ਹੈ। ਅਜਿਹੇ 'ਚ ਚੋਣ ਕਮਿਸ਼ਨ ਵੱਲੋਂ ਉਕਤ ਸ਼ਿਕਾਇਤ 'ਤੇ ਕਾਰਵਾਈ ਕੀਤੀ ਗਈ ਹੈ। ਇਸ ਤਹਿਤ ਹੁਣ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਲੈਕਸ਼ਨ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਡੀਸੀ ਦਾ ਐਕਸ਼ਨ : ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਮਾਮਲੇ ਸਬੰਧੀ ਸੂਚਨਾ ਦੇ ਦਿੱਤੀ ਹੈ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਉਪ ਚੋਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
- 'ਖਾਲਸਾ ਰਾਜ ਦਾ ਸੁਪਨਾ ਮੈਂ ਨਹੀਂ ਛੱਡ ਸਕਦਾ', ਮਾਂ ਦੇ ਬਿਆਨ ਤੋਂ ਬਾਅਦ ਸਾਹਮਣੇ ਆਇਆ ਸਾਂਸਦ ਅੰਮ੍ਰਿਤਪਾਲ ਸਿੰਘ ਦਾ ਪੱਖ - MP Amritpal Singh Statement
- ਐਕਸ਼ਨ ਦੀ ਤਿਆਰੀ 'ਚ ਕਿਸਾਨ ਜਥੇਬੰਦੀਆਂ, ਸਾਂਸਦਾਂ ਨੂੰ ਦੇਣਗੇ ਮੰਗ ਪੱਤਰ ਤੇ DC-SSP ਦਫ਼ਤਰਾਂ ਦਾ ਕਰਨਗੇ ਘਿਰਾਓ - Kissan Dharna in Shambu Border
- ਨਵੇਂ ਲਾਗੂ ਕੀਤੇ ਤਿੰਨ ਕਾਨੂੰਨਾਂ ਤੋਂ ਨਾਖੁਸ਼ ਵਕੀਲ ! ਕਈ ਨਵੇਂ ਕਾਨੂੰਨਾਂ 'ਚ 'ਵਾਜਿਬ ਸੋਧ ਨਹੀਂ', ਜਾਣੋ ਕੀ-ਕੀ ਕੀਤੀ ਗਈ ਸਜ਼ਾ ਲਈ ਵਿਵਸਥਾ - New Law In India
ਲੋਕਾਂ ਨੂੰ ਡਰਾ ਧਮਕਾ ਰਿਹਾ ਭਾਨਾ : ਦੱਸਣਯੋਗ ਹੈ ਕਿ ਗੈਂਗਸਟਰ ਭਾਨਾ ਉੱਤੇ ਕਈ ਕਤਲ ਦੇ ਮਾਮਲੇ ਦਰਜ ਹਨ ਜਿਸ ਤਹਿਤ ਉਹ ਜੇਲ੍ਹ ਵਿੱਚ ਬੰਦ ਸੀ ਅਤੇ ਫਿਲਹਾਲ ਇਹ ਪੈਰੋਲ 'ਤੇ ਬਾਹਰ ਆਇਆ ਹੋਇਆ ਸੀ। ਪੈਰੋਲ ਮਿਲਣ ਤੋਂ ਬਾਅਦ ਭਾਨਾ ਵੱਲੋਂ ਆਮ ਆਦਮੀ ਪਾਰਟੀ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ ਜਿਸ ਦਾ ਵਿਰੋਧ ਦੂਜੀਆਂ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਸੀ। ਭਾਜਪਾ ਅਤੇ ਕਾਂਗਰਸ ਦਾ ਕਹਿਣਾ ਹੈ ਕਿ ਭਾਨਾ ਵੋਟਰਾਂ ਨੂੰ ਡਰਾ ਧਮਕਾ ਰਿਹਾ ਹੈ, ਜਿਸ ਨਾਲ ਵੱਖ-ਵੱਖ ਪਾਰਟੀਆਂ ਦਾ ਨੁਕਸਾਨ ਹੋ ਰਿਹਾ ਹੈ। ਇਹ ਗੈਂਗਸਟਰ ਲੋਕਾਂ ਨੂੰ ਆਪਣੇ ਜਮੁਹਰੀ ਹੱਕ ਦਾ ਵੀ ਇਸਤੇਮਾਲ ਨਹੀਂ ਕਰਨ ਦੇ ਰਹੇ।