ਬਠਿੰਡਾ: ਪੰਜਾਬ ਪੁਲਿਸ ਵਲੋਂ ਸੂਬੇ 'ਚ ਨਸ਼ੇ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਦੇ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਗੈਰ ਕਾਨੂੰਨੀ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਮੈਡੀਕਲ ਸਟੋਰ 'ਤੇ ਐਕਸ਼ਨ ਲਿਆ ਹੈ। ਜਿਸ ਦੇ ਚੱਲਦੇ ਪੁਲਿਸ ਨੇ ਮੈਡੀਕਲ ਸਟੋਰ ਨੂੰ ਸੀਲ ਕਰਕੇ ਵੱਡੀ ਗਿਣਤੀ 'ਚ ਗੈਰ ਕਾਨੂੰਨੀ ਦਵਾਈਆਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਹੀ ਪੁਲਿਸ ਨੇ ਮੈਡੀਕਲ ਸਟੋਰ ਨੂੰ ਸੀਲ ਕਰਦਿਆਂ ਉਸ ਦਾ ਲਾਇਸੈਂਸ ਰੱਦ ਕਰਨ ਦੀ ਸਿਫਾਰਿਸ਼ ਵੀ ਕੀਤੀ ਹੈ।
ਸੂਚਨਾ ਦੇ ਅਧਾਰ 'ਤੇ ਛਾਪਾ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਧਾਲੀਵਾਲ ਮੈਡੀਕਲ ਸਟੋਰ ਵੱਲੋਂ ਇਤਰਾਜਯੋਗ ਦਵਾਈਆਂ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਡਰੱਗ ਇੰਸਪੈਕਟਰ ਇਕਾਂਤ ਸਿੰਗਲਾ ਨੂੰ ਲੈ ਕੇ ਮੈਡੀਕਲ ਸਟੋਰ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਉਹਨਾਂ ਨੂੰ ਵੱਡੀ ਗਿਣਤੀ ਵਿੱਚ ਮੈਡੀਕਲ ਸਟੋਰ ਤੋਂ ਪ੍ਰੀ ਗੈਬਲਿੰਗ ਕੈਪਸੂਲ ਅਤੇ ਹੋਰ ਇਤਰਾਜ ਯੋਗ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ।
ਲਾਇਸੈਂਸ ਰੱਦ ਕਰਨ ਦੀ ਸਿਫਾਰਿਸ਼: ਡੀਐਸਪੀ ਨੇ ਦੱਸਿਆ ਕਿ ਇਸ ਤੋਂ ਬਾਅਦ ਡਰੱਗ ਇੰਸਪੈਕਟਰ ਇਕਾਂਤ ਸਿੰਘਲਾ ਦੀ ਸਹਾਇਤਾ ਨਾਲ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ। ਮੈਡੀਕਲ ਸਟੋਰ ਦੇ ਮਾਲਕ ਸੰਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਵੱਲੋਂ ਇਹ ਮੈਡੀਕਲ ਸਟੋਰ ਰਾਮ ਜਿੰਦਲ ਵਾਸੀ ਤਲਵੰਡੀ ਸਾਬੋ ਦੇ ਲਾਇਸੈਂਸ 'ਤੇ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਲਾਇਸੈਂਸ ਸਬੰਧੀ ਉਹਨਾਂ ਵੱਲੋਂ ਬਕਾਇਦਾ ਪ੍ਰਸ਼ਾਸਨ ਨੂੰ ਸਿਫਾਰਿਸ਼ ਕੀਤੀ ਗਈ ਹੈ ਕਿ ਇਹ ਲਾਇਸੈਂਸ ਰੱਦ ਕੀਤਾ ਜਾਵੇ ਕਿਉਂਕਿ ਇਹ ਲੋਕ ਇਤਰਾਜ ਯੋਗ ਅਤੇ ਗੈਰ ਕਾਨੂੰਨੀ ਦਵਾਈਆਂ ਦਾ ਕਾਰੋਬਾਰ ਕਰਦੇ ਹਨ।
- ਪੰਜਾਬ DGP ਦੀ ਅਫ਼ਸਰਾਂ ਨੂੰ ਹਦਾਇਤ, ਸਵੇਰੇ 11 ਤੋਂ 1 ਵਿਜੇ ਤੱਕ ਦਫ਼ਤਰਾਂ 'ਚ ਬੈਠਣ, ਜਾਣੋਂ ਕਿਉਂ - New Orders For Punjab Police
- ਕੁੰਵਰ ਵਿਜੇ ਪ੍ਰਤਾਪ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਇੱਕ ਹੋਰ AAP ਵਿਧਾਇਕ ਨੇ ਆਪਣੀ ਸਰਕਾਰ 'ਤੇ ਚੁੱਕੇ ਸਵਾਲ - AAP MLA TARGET MANN GOV
- ਦੇਸ਼ ਭਰ ਵਿੱਚ ਕਿਤੇ ਮੀਂਹ ਤੇ ਕਿਤੇ ਹੀਟਵੇਵ ਦਾ ਅਲਰਟ, ਜਾਣੋ ਕਿਵੇਂ ਰਹੇਗਾ ਪੰਜਾਬ ਦਾ ਮੌਸਮ - Weather Update