ਜਲੰਧਰ: ਜਦੋਂ ਵੀ ਚੋਣਾਂ ਆਉਂਦੀਆਂ ਨੇ ਸਿਆਸੀ ਗਲਿਆਰਿਆਂ 'ਚ ਹਲਚਲ ਤੇਜ਼ ਹੋ ਜਾਂਦੀ ਹੈ।ਇਸ ਦੇ ਨਾਲ ਹੀ ਇੱਕ ਪਾਰਟੀ ਤੋਂ ਦੂਜੀ ਪਾਰਟੀ 'ਚ ਸ਼ਾਮਿਲ ਹੋਣਾ ਚੁਟਕੀ ਵਜਾਉਣ ਵਾਂਗ ਅਸਾਨ ਹੋ ਗਿਆ। ਹੁਣ ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।
“Birds of a feather flock together”
— Partap Singh Bajwa (@Partap_Sbajwa) July 1, 2024
CM Mann’s political journey-
Lok Bhalai Party to PPP to AAP Party.
Kanwaljit Bhatia’s political journey- SAD to AAP to BJP and now again back to AAP. pic.twitter.com/JHUPMGkBqN
ਭਜਪਾ ਨੂੰ ਬਾਏ-ਬਾਏ: ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਹੈ, ਕਿਉਂਕਿ ਭਾਟੀਆ ਸ਼ੀਤਲ ਅੰਗੁਰਾਲ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ। ਪੱਛਮੀ ਹਲਕੇ ਵਿਚ ਭਾਟੀਆ ਦਾ ਵੱਡਾ ਵੋਟ ਬੈਂਕ ਸੀ।
- ਬਾਗੀ ਧੜੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਦੋ ਟੁੱਕ, ਕਿਹਾ- ਮੈਨੂੰ ਨਹੀਂ ਪਤਾ ਕੌਣ ਗਿਆ ਭੁੱਲਾਂ ਬਖ਼ਸ਼ਾਉਣ - rebel leaders from Akali Dal
- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੋਫਾੜ; ਬਾਗੀ ਧੜਾ ਭੁੱਲਾਂ ਬਖ਼ਸ਼ਾਉਣ ਪਹੁੰਚਿਆ ਅਕਾਲ ਤਖ਼ਤ ਸਾਹਿਬ, ਸੁਖਬੀਰ ਬਾਦਲ ਦੇ ਅਧੀਨ ਹੋਈਆਂ ਗ਼ਲਤੀਆਂ ਵੀ ਮੰਨੀਆਂ - Shiromani Akali Dals rebel group
- ਸ਼੍ਰੋਮਣੀ ਅਕਾਲੀ ਦਲ 'ਚ ਪੈ ਰਹੇ ਪਾੜ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਸਲਾਹ, ਕਿਹਾ- ਬੰਦ ਕਮਰਾ ਮੀਟਿੰਗ ਕਰਕੇ ਸੁਲਝਾਇਆ ਜਾਵੇ ਵਿਵਾਦ - rift in the Shiromani Akali Dal
ਅਜਿਹੇ ਵਿੱਚ ਚੋਣਾਂ ਤੋਂ 10 ਦਿਨ ਪਹਿਲਾਂ ਉਨ੍ਹਾਂ ਦਾ ‘ਆਪ’ ਵਿਚ ਸ਼ਾਮਲ ਹੋਣਾ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਦੱਸਣਯੋਗ ਹੈ ਕਿ ਕਮਲਜੀਤ ਸਿੰਘ ਭਾਟੀਆ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ।ਹੁਣ ਵੇਖਣਾ ਹੋਵੇਗਾ ਕਿ ਆਖਰਕਾਰ ਕਿਹੜੇ-ਕਿਹੜੇ ਲੀਡਰ ਕਿਸ-ਕਿਸ ਪਾਰਟੀ ਨੂੰ ਅਲਵਿਦਾ ਖਾਣਗੇ ਅਤੇ ਕਿਸ ਦਾ ਪੱਲ੍ਹਾ ਫੜਨਗੇ