ETV Bharat / state

ਪੰਚਾਇਤੀ ਚੋਣਾਂ ਤੋਂ ਪਹਿਲਾਂ ਮੋਗਾ 'ਚ ਕਾਂਗਰਸ ਨੂੰ ਵੱਡਾ ਝਟਕਾ

ਕਾਂਗਰਸ ਨੂੰ ਅੱਜ ਮੋਗਾ ਵਿਖੇ ਵੱਡਾ ਝਟਕਾ ਲੱਗਾ ਹੈ, ਜਿਥੇ ਪਾਰਟੀ ਦੇ ਸਾਬਕਾ ਸਰਪੰਚ ਪਤੀ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਵਾਪਿਸ ਸ਼ਾਮਿਲ ਹੋ ਗਏ ਹਨ।

big blow to the Congress in Moga before the panchayat elections, five former members joined the Shiromani Akali Dal
ਪੰਚਾਇਤੀ ਚੋਣਾਂ ਤੋਂ ਪਹਿਲਾਂ ਮੋਗਾ 'ਚ ਕਾਂਗਰਸ ਨੂੰ ਵੱਡਾ ਝਟਕਾ (moga Reporter)
author img

By ETV Bharat Punjabi Team

Published : Oct 4, 2024, 5:09 PM IST

ਮੋਗਾ: ਪੰਚਾਇਤੀ ਚੋਣਾਂ ਤੋਂ ਪਹਿਲਾਂ ਮੋਗਾ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਇਥੇ ਹਲਕਾ ਧਰਮਕੋਟ ਦੇ ਸਭ ਤੋਂ ਵੱਡੇ ਪਿੰਡ ਕੜਿਆਲ ਦੀ ਸਾਬਕਾ ਸਰਪੰਚ ਜਸਵੀਰ ਕੌਰ ਅਤੇ ਪਿੰਡ ਦੇ ਪੰਜ ਸਾਬਕਾ ਮੈਂਬਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਉਹਨਾਂ ਦੇ ਨਾਲ ਦੋ ਦਰਜਨ ਤੋਂ ਉੱਪਰ ਪਰਿਵਾਰਾਂ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੀ ਸੀਟ 'ਤੇ ਚੋਣ ਲੜ ਰਹੇ ਰਾਜਵਿੰਦਰ ਸਿੰਘ ਧਰਮਕੋਟ ਦੀ ਅਗਵਾਈ 'ਚ ਪਾਰਟੀ 'ਚ ਸ਼ਮੂਲੀਅਤ ਕੀਤੀ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਰਾਜਵਿੰਦਰ ਸਿੰਘ ਧਰਮਕੋਟ ਦਾ ਧੰਨਵਾਦ ਕੀਤਾ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਆਖਿਆ 'ਤੇ ਭਰੋਸਾ ਦਿੱਤਾ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

ਅਕਾਲੀ ਦਲ ਨੇ ਕੀਤਾ ਵਿਕਾਸ
ਇਸ ਮੌਕੇ ਲੋਕ ਸਭਾ ਸੀਟ ਫਰੀਦਕੋਟ ਤੋਂ ਚੋਣ ਲੜਨ ਵਾਲੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ। ਜਿਸ ਨੇ ਮੱਧ ਵਰਗੀ ਲੋਕਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਜਿਵੇਂ ਸਗਣ ਸਕੀਮ ਮਾਈ ਭਾਗੋ ਸਾਈਕਲ ਸਕੀਮ ਬੱਚਿਆਂ ਨੂੰ ਸਕਾਲਰਸ਼ਿਪ ਵਜੀਫੇ, ਆਟਾ ਦਾਲ ਸਕੀਮ ਦੇਖ ਕੇ ਗਰੀਬ ਲੋਕਾਂ ਦਾ ਫਾਇਦਾ ਕੀਤਾ ਸੀ, ਪਰ ਕਾਂਗਰਸ ਅਤੇ ਆਪ ਸਰਕਾਰ ਨੇ ਗਰੀਬ ਲੋਕਾਂ ਨੂੰ ਇਹਨਾਂ ਸਹੂਲਤਾਂ ਤੋਂ ਵਾਂਝਾ ਕਰ ਰੱਖਿਆ।

'ਕਾਂਗਰਸ 'ਚ ਕੋਈ ਕਦਰ ਨਹੀਂ ਕਰਦਾ'

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸਰਪੰਚ ਜਸਵੀਰ ਕੌਰ ਦੇ ਪਤੀ ਸੂਬੇਦਾਰ ਸੁਰਜੀਤ ਸਿੰਘ ਨੇ ਕਿਹਾ ਕਿ ਉਹ ਅੱਜ ਆਪਣੀ ਮਾਂ ਪਾਰਟੀ ਵਿੱਚ ਮੁੜ ਵਾਪਸੀ ਕਰ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਕਿਸੇ ਆਮ ਵਿਅਕਤੀ ਦੀ ਨਹੀਂ ਸੁਣੀ ਜਾਂਦੀ। ਉਹਨਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਪਾਰਟੀ ਲਈ ਦਿਨ ਰਾਤ ਇੱਕ ਕਰਨਗੇ ਇਸ ਮੌਕੇ ਤੇ ਉਹਨਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦਾ ਸਰਪੰਚ ਜਿੱਤ ਕੇ ਪਿੰਡ ਦੀ ਵਾਂਗ ਡੋਰ ਸੰਭਾਲਦਾ ਹੈ ਤਾਂ ਉਸ ਨੂੰ ਉਹ ਪੰਜ ਲੱਖ ਰੁਪਏ ਪਿੰਡ ਦੇ ਵਿਕਾਸ ਲਈ ਦੇਣਗੇ। ਉਹਨਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨ ਲੱਗੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.