ETV Bharat / state

ਹਾਈ ਕੋਰਟ ਦਾ ਵੱਡਾ ਫ਼ੈਸਲਾ: ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ RTE ਤਹਿਤ 25 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦੇ ਨਿਰਦੇਸ਼ - BIG DECISION OF HIGH COURT

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ RTE ਤਹਿਤ 25 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ।

Big decision of High Court
ਪੰਜਾਬ ਅਤੇ ਹਰਿਆਣਾ ਹਾਈ ਕੋਰਟ (Etv Bharat)
author img

By ETV Bharat Punjabi Team

Published : Feb 19, 2025, 7:55 PM IST

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਹੁਕਮ ਜਾਰੀ ਕਰਦਿਆਂ ਪੰਜਾਬ ਦੇ ਸਾਰੇ ਗ਼ੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਨੂੰ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਣਯੋਗ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿੱਖਿਆ ਦਾ ਅਧਿਕਾਰ ਐਕਟ, 2009 ਦੀਆਂ ਵਿਵਸਥਾਵਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣੇ ਹੋਣਗੇ ਕਿ 2025-26 ਦੇ ਵਿੱਦਿਅਕ ਸੈਸ਼ਨ ਤੋਂ ਇਸ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ।

25 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦੇ ਨਿਰਦੇਸ਼

ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਹਰਮੀਤ ਸਿੰਘ ਗਰੇਵਾਲ ਦੀ ਡਵੀਜ਼ਨ ਬੈਂਚ ਨੇ ਇਸ ਮਾਮਲੇ ਵਿੱਚ ਅੰਤਰਿਮ ਹੁਕਮ ਸੁਣਾਉਂਦਿਆਂ ਕਿਹਾ ਕਿ ਜੋ ਵੀ ਪ੍ਰਾਈਵੇਟ ਸਕੂਲ ਸਿੱਖਿਆ ਦੇ ਅਧਿਕਾਰ ਐਕਟ ਦੀ ਧਾਰਾ ਅਧੀਨ ਆਉਂਦੇ ਹਨ, ਉਹ ਆਪਣੀ ਪਹਿਲੀ ਜਮਾਤ ਦੀਆਂ ਸੀਟਾਂ ਵਿੱਚੋਂ 25 ਫ਼ੀਸਦੀ ਸੀਟਾਂ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਵਰਗ ਦੇ ਬੱਚਿਆਂ ਲਈ ਰਾਖਵੀਆਂ ਕਰਨ ਅਤੇ ਉਨ੍ਹਾਂ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇਣੀ ਯਕੀਨੀ ਬਣਾਉਣ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਹੁਕਮ ਦੀ ਪਾਲਣਾ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਵੀ ਨਿਰਦੇਸ਼ ਦਿੱਤੇ ਹਨ।

ਇਹ ਫ਼ੈਸਲਾ ਕੇਐਸ ਰਾਜੂ ਲੀਗਲ ਟਰੱਸਟ ਵੱਲੋਂ ਦਾਇਰ ਇੱਕ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਆਇਆ ਜਿਸ ਵਿੱਚ ਪੰਜਾਬ ਸਰਕਾਰ ਦੇ "ਪੰਜਾਬ ਆਰਟੀਈ ਰੂਲਜ਼, 2011" ਵਿੱਚ ਬਣਾਏ ਗਏ ਨਿਯਮ 7(4) ਨੂੰ ਚੁਣੌਤੀ ਦਿੱਤੀ ਗਈ ਸੀ। ਅਦਾਲਤ ਵਿੱਚ ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਇਸ ਨਿਯਮ ਕਾਰਨ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਦਾਖ਼ਲਾ ਨਹੀਂ ਮਿਲਦਾ, ਜੋ ਕਿ ਸੰਵਿਧਾਨ ਦੀ ਧਾਰਾ 21-ਏ ਅਤੇ ਆਰਟੀਈ ਐਕਟ ਦੇ ਖ਼ਿਲਾਫ਼ ਹੈ। ਆਰਟੀਈ ਐਕਟ ਦੀ ਧਾਰਾ 12(1)(ਸੀ) ਦੇ ਅਨੁਸਾਰ, ਸਾਰੇ ਨਿਰਧਾਰਿਤ ਸ਼੍ਰੇਣੀ ਦੇ ਸਕੂਲਾਂ, ਜਿਸ ਵਿੱਚ ਗ਼ੈਰ-ਸਹਾਇਤਾ ਪ੍ਰਾਪਤ ਪ੍ਰਾਈਵੇ ਸਕੂਲ ਵੀ ਸ਼ਾਮਿਲ ਹਨ, ਨੂੰ ਆਪਣੀਆਂ ਕੁੱਲ ਸੀਟਾਂ ਦਾ ਘੱਟੋ-ਘੱਟ 25 ਫ਼ੀਸਦੀ ਕਮਜ਼ੋਰ ਵਰਗਾਂ ਅਤੇ ਲੋੜਵੰਦ ਸਮੂਹਾਂ ਦੇ ਵਿਦਿਆਰਥੀਆਂ ਲਈ ਰਾਖਵਾਂ ਕਰਨ ਦੀ ਲੋੜ ਹੈ।

ਹਾਲਾਂਕਿ, ਪੰਜਾਬ ਸਰਕਾਰ ਦੇ ਨਿਯਮ 7(4) ਦੇ ਤਹਿਤ, ਇਹ ਸ਼ਰਤ ਜੋੜੀ ਗਈ ਕਿ ਕਮਜ਼ੋਰ ਅਤੇ ਲੋੜਵੰਦ ਵਰਗ ਦੇ ਵਿਦਿਆਰਥੀਆਂ ਨੂੰ ਪਹਿਲਾਂ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਦਾਖਲਾ ਲੈਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਜੇਕਰ ਉੱਥੇ ਸੀਟਾਂ ਉਪਲਬਧ ਨਹੀਂ ਹਨ, ਤਾਂ ਉਹ ਪ੍ਰਾਈਵੇਟ ਸਕੂਲਾਂ ਵਿੱਚ ਰਾਖਵੀਆਂ ਸੀਟਾਂ ਲਈ ਅਪਲਾਈ ਕਰ ਸਕਦੇ ਹਨ। ਪਟੀਸ਼ਨਕਰਤਾ ਨੇ ਅਦਾਲਤ ਵਿੱਚ ਇਹ ਦਲੀਲ ਦਿੱਤੀ ਕਿ ਇਹ ਨਿਯਮ ਆਰਟੀਈ ਐਕਟ ਦੀ ਮੂਲ ਭਾਵਨਾ ਦੇ ਖਿਲਾਫ਼ ਹੈ ਅਤੇ ਇਸ ਕਾਰਨ ਹੁਣ ਤੱਕ ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਅਨਏਡਿਡ ਸਕੂਲ ਨੇ ਆਰਟੀਈ ਤਹਿਤ ਕਿਸੇ ਵਿਦਿਆਰਥੀ ਨੂੰ ਦਾਖ਼ਲਾ ਨਹੀਂ ਦਿੱਤਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ 1000 ਤੋਂ ਵੱਧ ਸੀਬੀਐਸਈ ਸਕੂਲ ਇਸ ਨਿਯਮ ਦਾ ਹਵਾਲਾ ਦਿੰਦੇ ਹੋਏ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਦਾਖਲਾ ਦੇਣ ਤੋਂ ਇਨਕਾਰ ਕਰ ਰਹੇ ਹਨ, ਜਦੋਂ ਕਿ ਸੀਬੀਐਸਈ ਨਿਯਮਾਂ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਆਰਟੀਈ ਐਕਟ, 2009 ਦੀਆਂ ਵਿਵਸਥਾਵਾਂ ਦੀ ਪਾਲਣਾ ਕਰਨੀ ਹੋਵੇਗੀ।

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਸਪੱਸ਼ਟ ਕੀਤਾ ਕਿ ਆਰਟੀਈ ਐਕਟ ਤਹਿਤ ਪ੍ਰਾਈਵੇਟ ਸਕੂਲਾਂ ਨੂੰ 25 ਫ਼ੀਸਦੀ ਸੀਟਾਂ ਰਾਖਵੀਆਂ ਰੱਖਣੀਆਂ ਪੈਣਗੀਆਂ ਅਤੇ ਸਰਕਾਰੀ ਨਿਯਮਾਂ ਨੂੰ ਆਰ.ਟੀ.ਈ. ਦੀਆਂ ਤਜਵੀਜ਼ਾਂ ਦੇ ਅਨੁਰੂਪ ਬਣਾਉਣਾ ਹੋਵੇਗਾ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਇਸ ਹੁਕਮ ਦੀ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 27 ਮਾਰਚ, 2025 ਨੂੰ ਹੋਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.