ETV Bharat / state

ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਹੋਈ ਵੱਡੀ ਵਾਰਦਾਤ, ਆੜ੍ਹਤੀਏ 'ਤੇ ਗੋਲੀ ਚੱਲਣ ਦੀ ਵੀਡੀਓ ਹੋਈ ਵਾਇਰਲ - Big incident in Ferozepur - BIG INCIDENT IN FEROZEPUR

Big Incident In Ferozepur: ਫਿਰੋਜ਼ਪੁਰ ‘ਚ ਗੁਰਮੀਤ ਸਿੰਘ ਉਰਫ਼ ਕਾਲਾ ਆੜ੍ਹਤੀਏ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਹੈ। ਜ਼ਖਮੀ ਹਾਲਤ ‘ਚ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੜ੍ਹੋ, ਪੂਰੀ ਖ਼ਬਰ...

Big incident in Ferozepur
ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਹੋਈ ਵੱਡੀ ਵਾਰਦਾਤ (Etv Bharat (ਪੱਤਰਕਾਰ, ਫਿਰੋਜ਼ਪੁਰ))
author img

By ETV Bharat Punjabi Team

Published : Sep 7, 2024, 1:03 PM IST

Updated : Sep 7, 2024, 1:46 PM IST

ਆੜ੍ਹਤੀਏ 'ਤੇ ਗੋਲੀ ਚੱਲਣ ਦੀ ਵੀਡੀਓ ਹੋਈ ਵਾਇਰਲ (Etv Bharat (ਪੱਤਰਕਾਰ, ਫਿਰੋਜ਼ਪੁਰ))

ਫਿਰੋਜ਼ਪੁਰ : ਫਿਰੋਜ਼ਪੁਰ ‘ਚ ਇੱਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਗੁਰਮੀਤ ਸਿੰਘ ਆੜ੍ਹਤੀਆ ਦੇ ਨਾਲ ਵਾਪਰੀ ਹੈ। ਘਟਨਾ ਇਸ ਤਰ੍ਹਾਂ ਹੈ ਕਿ ਸੂਚਨਾ ਮਿਲਣ ‘ਤੇ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ।

ਘਰ ਦੇ ਬਾਹਰ ਗੋਲੀ ਚਲਾਈ: ਦੱਸ ਦੇਈਏ ਕਿ ਫਿਰੋਜ਼ਪੁਰ ਹੁਸੈਨੀਵਾਲਾ ਬਾਰਡਰ 'ਤੇ ਪੈਂਦੇ ਪਿੰਡ ਨਵਾਂ ਬਰੇਕੇ 'ਚ ਗੁਰਮੀਤ ਸਿੰਘ ਉਰਫ਼ ਕਾਲਾ ਆੜ੍ਹਤੀਆ 'ਤੇ ਦੋ ਹਮਲਾਵਰਾਂ ਨੇ ਉਸ ਦੇ ਘਰ ਦੇ ਬਾਹਰ ਗੋਲੀ ਚਲਾ ਦਿੱਤੀ ਹੈ। ਜਿਸ ਕਾਰਨ ਗੁਰਮੀਤ ਸਿੰਘ ਉਰਫ਼ ਕਾਲਾ ਆੜ੍ਹਤੀਆ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਪੀੜਤ ਦੇ ਬਹੁਤ ਨੇੜਿਓ ਗੋਲੀ ਮਾਰੀ: ਘਟਨਾ ਦੀ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਹੱਥਾਂ 'ਚ ਹਥਿਆਰ ਫੜੇ ਸਾਰੇਆਮ ਗੋਲੀਆਂ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦਾ ਜਦੋਂ ਪੁਲਿਸ ਨੂੰ ਪਤਾ ਲੱਗਿਆ ਤਾਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਖਮੀ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ: ਫਿਰੋਜ਼ਪੁਰ 'ਚ ਲਗਾਤਾਰ ਗੋਲੀਬਾਰੀ ਹੋ ਰਹੀ ਹੈ ਅਤੇ ਇਸ ਘਟਨਾ ਤੋਂ ਠੀਕ 2 ਦਿਨ ਬਾਅਦ ਫਿਰੋਜ਼ਪੁਰ 'ਚ ਇੱਕ ਵਾਰ ਫਿਰ ਦੋ ਹਮਲਾਵਰਾਂ ਨੇ ਪਿੰਡ ਸਰਹਾਦੀ ਦੇ ਰਹਿਣ ਵਾਲੇ ਗੁਰਮੀਤ ਸਿੰਘ ਨਾਂ ਦੇ ਵਿਅਕਤੀ 'ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਹੈ। ਜ਼ਖਮੀ ਹਾਲਤ ਵਿੱਚ ਉਸ ਨੂੰ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਜ਼ਖ਼ਮੀ ਦਾ ਇਲਾਜ ਕੀਤਾ ਜਾ ਰਿਹਾ ਹੈ।

ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ਾਂ ਨੇ ਉਸ ਦਾ ਪਿੱਛਾ ਕੀਤਾ: ਜ਼ਖਮੀ ਨੇ ਦੱਸਿਆ ਕਿ ਗੁਰਮੀਤ ਸਿੰਘ ਇੱਕ ਕਿਸਾਨ ਅਤੇ ਆੜਤੀਆ ਹੈ ਜੋ ਕਿ ਜਿਵੇਂ ਹੀ ਘਰ ਪਹੁੰਚਿਆ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ਾਂ ਨੇ ਉਸ ਦਾ ਪਿੱਛਾ ਕੀਤਾ, ਜਿਨ੍ਹਾਂ ਨੇ ਗੁਰਮੀਤ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ।

ਮਾਮਲੇ ਦੀ ਜਾਂਚ ਜਾਰੀ : ਘਟਨਾ ਵਾਲੀ ਥਾਂ 'ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਸਾਨੂੰ ਇੱਥੇ ਗੋਲੀ ਚੱਲਣ ਦੀ ਸੂਚਨਾ ਮਿਲੀ ਹੈ ਅਤੇ ਗੁਰਮੀਤ ਸਿੰਘ ਨਾਮਕ ਵਿਅਕਤੀ ਦੇ ਜ਼ਖਮੀ ਹੋਣ ਦੀ ਅਜੇ ਤੱਕ ਪੂਰੀ ਜਾਣਕਾਰੀ ਨਹੀਂ ਹੈ ਹਮਲਾਵਰਾਂ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਜ਼ਖਮੀਆਂ ਦੇ ਬਿਆਨ ਲੈ ਕੇ ਮਾਮਲਾ ਦਰਜ ਕੀਤਾ ਜਾਵੇਗਾ।

Last Updated : Sep 7, 2024, 1:46 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.