ETV Bharat / state

ਨਸ਼ੇ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਵਿਦੇਸ਼ੀ ਪਿਸਤੌਲਾਂ ਸਣੇ 2 ਨਾਮੀ ਤਸਕਰ ਅਰਬਾਂ ਦੀ ਹੈਰੋਇਨ ਨਾਲ ਕੀਤੇ ਕਾਬੂ - 105 KG HEROIN RECOVERED

ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਭੁੱਲਰ ਦੇ 2 ਸਾਥੀਆਂ ਨੂੰ 105 ਕਿਲੋ ਹੈਰੋਇਨ ਸਣੇ ਕਾਬੂ ਕੀਤਾ।

Big police operation against drugs, 2 smugglers arrested with foreign pistols, 105 kg of heroin also recovered
ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਭੁੱਲਰ ਦੇ 2 ਸਾਥੀਆਂ ਨੂੰ 105 ਕਿਲੋ ਹੈਰੋਇਨ ਸਣੇ ਕਾਬੂ ਕੀਤਾ। (ETV BHARAT)
author img

By ETV Bharat Punjabi Team

Published : Oct 27, 2024, 10:08 AM IST

ਚੰਡੀਗੜ੍ਹ : ਨਸ਼ਾ ਤਸਕਰੀ ਖਿਲਾਫ ਲਗਾਤਾਰ ਪੰਜਾਬ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਿਥੇ ਨਸ਼ਾ ਤਸਕਰ ਸਰਗਰਮ ਹਨ ਤਾਂ ਉਥੇ ਹੀ ਪੁਲਿਸ ਵੱਲੋਂ ਵੀ ਸਰਗਰਮੀ ਦੇ ਨਾਲ ਇਹਨਾਂ ਤਸਕਰਾਂ ਉੱਤੇ ਠੱਲ੍ਹ ਪਾਈ ਜਾ ਰਹੀ ਹੈ। ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਸਰਹੱਦ ਪਾਰ ਤੋਂ ਤਸਕਰੀ ਦੇ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਜ਼ਬਤ ਕੀਤੀ ਹੈ।

ਡੀਜੀਪੀ ਪੰਜਾਬ ਨੇ ਦਿੱਤੀ ਜਾਣਕਾਰੀ

ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ੜਾਦਵ ਨੇ ਸੋਸ਼ਲ ਮੀਡੀਆ ਪੋਸਟ ਪਾਈ ਅਤੇ ਲਿਖਿਆ ਕਿ ਇਸ ਕਾਰਵਾਈ 'ਚ ਪੁਲਿਸ ਨੇ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜ਼ਾਈਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵੀ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਰਵਨੀਤ ਬਿੱਟੂ ਦਾ ਸੂਬਾ ਸਰਕਾਰ 'ਤੇ ਨਿਸ਼ਾਨਾ, ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਦੱਸਿਆ ਪੰਜਾਬ ਦਾ ਦੁਸ਼ਮਣ

ਜਾਣੋ ਕੌਣ ਹੈ ਇੰਸਪੈਕਟਰ ਅਰਸ਼ਪ੍ਰੀਤ ਕੌਰ, ਜਿਸ 'ਤੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਉਣ ਦਾ ਇਲਜ਼ਾਮ, ਵਿਵਾਦਾਂ ਨਾਲ ਹੈ ਪੁਰਾਣਾ ਨਾਤਾ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਮੱਗਲਰ ਅਵਤਾਰ ਸਿੰਘ ਤਾਰੀ ਨੂੰ ਗ੍ਰਿਫ਼ਤਾਰ ਕਰਕੇ ਦੋ ਸਾਲ ਲਈ ਭੇਜਿਆ ਜੇਲ੍ਹ

ਪਾਣੀ ਦੇ ਰਸਤੇ ਕਰਦੇ ਸੀ ਤਸਕਰੀ

ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ, ਟਾਇਰਾਂ ਦੀਆਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜੋ ਦਰਸਾਉਂਦੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਣੀ ਦੇ ਰਸਤੇ ਰਾਹੀਂ ਕੀਤੀ ਜਾਂਦੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC), ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ ਅਤੇ ਇਹਨਾਂ ਨਾਲ ਸਬੰਧਿਤ ਅਗਲੀਆਂ ਪਿਛਲੀਆਂ ਸਾਰੀਆਂ ਪਰਤਾਂ ਫਰੋਲੀਆਂ ਜਾਣਗੀਆਂ ਤਾਂ ਜੋ ਪਤਾ ਲੱਗ ਸਕੇ ਕਿ ਇਹਨਾਂ ਤਸਕਰਾਂ ਦਾ ਗਿਰੋਹ ਕਿੰਨਾ ਵੱਡਾ ਹੈ ਅਤੇ ਨਸ਼ੇ ਦਾ ਅਦਾਨ ਪ੍ਰਦਾਨ ਕਿਥੋਂ ਕਰਦੇ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.