ETV Bharat / state

ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ, ਸਜ਼ਾ 'ਤੇ ਰੋਕ, ਭਲਕੇ ਲਹਿਰਾ ਸਕਣਗੇ ਤਿਰੰਗਾ - Punjab Cabinet Minister Aman Arora

ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਜ਼ਾ ਉਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਾਣੋ ਪੂਰੀ ਮਾਮਲਾ।

Big relief to Punjab Cabinet Minister Aman Arora from the court
ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ
author img

By ETV Bharat Punjabi Team

Published : Jan 25, 2024, 12:59 PM IST

Updated : Jan 25, 2024, 1:26 PM IST

ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ ਦੇ ਕੈਬਿਨਟ ਮੰਤਰੀ ਅਮਰ ਅਰੋੜਾ ਨੂੰ ਅਦਾਲਤ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਅਮਨ ਅਰੋੜਾ ਦੀ ਸਜ਼ਾ ਉਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਅਮਨ ਅਰੋੜਾ ਨੂੰ ਘਰੇਲੂ ਕਲੇਸ਼ ਨਾਲ ਜੁੜੇ ਇੱਕ ਪੁਰਾਣੇ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਅਮਨ ਅਰੋੜਾ ਜੇਲ੍ਹ ਜਾ ਸਕਦੇ ਹਨ ਅਤੇ 26 ਜਨਵਰੀ ਨੂੰ ਝੰਡਾ ਵੀ ਨਹੀਂ ਲਹਿਰਾ ਸਕਦੇ। ਇਸ ਨੂੰ ਲੈਕੇ ਅੱਜ ਅੱਜ ਅਦਾਲਤ ਨੇ ਸਥਿਤੀ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾ ਸਕਣਗੇ। ਮੰਤਰੀ ਨੇ 15 ਸਾਲ ਪੁਰਾਣੇ ਪਰਿਵਾਰਕ ਝਗੜੇ ਦੇ ਕੇਸ ਵਿੱਚ ਸੁਣਾਈ ਗਈ ਦੋ ਸਾਲ ਦੀ ਸਜ਼ਾ ਖ਼ਿਲਾਫ਼ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਅੱਜ ਫੈਸਲਾ ਸੁਣਾਉਂਦੇ ਹੋਏ ਸਜ਼ਾ ਉੱਤੇ ਰੋਕ ਲਗਾ ਦਿੱਤੀ ਹੈ।

22 ਜਨਵਰੀ ਨੂੰ ਹੋਈ ਸੁਣਵਾਈ : ਮੰਤਰੀ ਅਮਨ ਅਰੋੜਾ ਦੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਸਰਕਾਰ ਵੱਲੋਂ ਸੰਗਰੂਰ ਕੋਰਟ ਦੇ ਫੈਸਲੇ ਦੀ ਕਾਪੀ ਹਾਈ ਕੋਰਟ ਨੂੰ ਸੌਂਪੀ ਹੈ, ਕਿਉਂਕਿ 22 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਹਾਈ ਕੋਰਟ ਵਿੱਚ ਦੱਸਿਆ ਸੀ ਕਿ ਇਸ ਕੇਸ ਦੀ ਸੁਣਵਾਈ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ। ਅਜਿਹੇ 'ਚ ਮਾਮਲੇ ਦੀ ਸੁਣਵਾਈ 25 ਤੱਕ ਵਧਾ ਦਿੱਤੀ ਗਈ।

ਮਾਮਲੇ ਦੀ ਸੁਣਵਾਈ ਪੂਰਾ ਦਿਨ ਚੱਲੀ: ਦੱਸ ਦੇਈਏ ਕਿ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਮੰਤਰੀ ਅਮਨ ਅਰੋੜਾ ਨਾਲ ਸਬੰਧਤ ਕੇਸ ਦੀ ਸੁਣਵਾਈ ਹੋਈ। ਅਦਾਲਤ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਸੁਣਵਾਈ ਚੱਲਦੀ ਰਹੀ। ਹਾਲਾਂਕਿ ਸ਼ਾਮ ਹੋਣ ਕਾਰਨ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਨਾਲ ਹੀ ਕਿਹਾ ਕਿ ਫੈਸਲਾ ਵੀਰਵਾਰ ਨੂੰ ਸੁਣਾਇਆ ਜਾਵੇਗਾ।

ਅਯੋਗ ਕਰਾਰ ਕਰਨ ਦੀ ਕੀਤੀ ਸੀ ਅਪੀਲ: ਇਸ ਫੈਸਲੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਦੀ ਹੈ। ਦੂਜੇ ਪਾਸੇ, ਮਾਨਸਾ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਤਰਫੋਂ ਕੈਬਨਿਟ ਮੰਤਰੀ ਅਮਨ ਅਰੋੜਾ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਉਸ ਦੀ ਦਲੀਲ ਹੈ ਕਿ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਅਯੋਗ ਹੈ। ਅਜਿਹੇ 'ਚ ਉਨ੍ਹਾਂ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਪਰ ਹੁਣ ਅਦਾਲਤ ਵੱਲੋਂ ਵੱਡੀ ਰਾਹਤ ਦਿੰਦੇ ਹੋਏ ਸਜ਼ਾ ਉਤੇ ਰੋਕ ਲਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਅਮਨ ਅਰੋੜਾ ਅਤੇ ਉਨਾਂ ਦੇ ਜੀਜੇ ਰਜਿੰਦਰ ਦੀਪ ਵਿਚਾਲੇ ਚੱਲ ਰਹੇ ਘਰੇਲੂ ਕਲੇਸ਼ ਦੇ ਸੰਗਰੂਰ ਕੋਰਟ ਵੱਲੋਂ ਅਮਨ ਅਰੋੜਾ ਨੂੰ 31 ਜਨਵਰੀ ਤੱਕ ਸਟੇਅ ਦੇ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਸੁਨਾਮ ਕੋਟ ਵੱਲੋਂ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ।

Last Updated : Jan 25, 2024, 1:26 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.