ETV Bharat / state

ਕਰੀਬ 20 ਸਾਲ ਪਹਿਲਾਂ ਠੇਕੇ 'ਤੇ ਭਰਤੀ ਕੰਪਿਊਟਰ ਅਧਿਆਪਕਾਂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੁਣ ਮਿਲੇਗਾ ਰੈਗੂਲਰ ਪੇਅ ਸਕੇਲ - RELIEF TO COMPUTER TEACHERS

ਠੇਕੇ 'ਤੇ ਭਰਤੀ ਕੰਪਿਊਟਰ ਅਧਿਆਪਕਾਂ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਉਨ੍ਹਾਂ ਨੂੰ ਰੈਗੂਲਰ ਪੇਅ ਸਕੇਲ ਮਿਲੇਗਾ।

ਕੰਪਿਊਟਰ ਅਧਿਆਪਕਾਂ ਨੂੰ ਰਾਹਤ
ਕੰਪਿਊਟਰ ਅਧਿਆਪਕਾਂ ਨੂੰ ਰਾਹਤ (Etv Bharat)
author img

By ETV Bharat Punjabi Team

Published : Feb 27, 2025, 6:37 PM IST

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਇੱਕ ਮਹੱਤਵਪੂਰਣ ਫ਼ੈਸਲਾ ਸੁਣਾਇਆ ਹੈ, ਜਿਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਇਹ ਫ਼ੈਸਲਾ ਉਨ੍ਹਾਂ ਕੰਪਿਊਟਰ ਅਧਿਆਪਕਾਂ ਨਾਲ ਜੁੜਿਆ ਹੋਇਆ ਹੈ ਜਿਨ੍ਹਾਂ ਨੂੰ 2004 ਤੋਂ 2006 ਦਰਮਿਆਨ ਪੰਜਾਬ ਸਰਕਾਰ ਨੇ ਠੇਕੇ ਦੇ ਆਧਾਰ ਉੱਤੇ ਭਰਤੀ ਕੀਤਾ ਸੀ, ਪਰ ਹੁਣ ਤੱਕ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਸੀ। ਮਾਣਯੋਗ ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਪੰਜਾਬ ਸਰਕਾਰ ਦੇ ਅਧੀਨ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਵੇਲੇ ਜਾਰੀ ਹੁਕਮਾਂ ਵਿੱਚ ਇਹ ਸਪੱਸ਼ਟ ਰੂਪ ਨਾਲ ਲਿਖਿਆ ਗਿਆ ਸੀ ਕਿ ਉਨ੍ਹਾਂ ਦੀਆਂ ਸੇਵਾ-ਸ਼ਰਤਾਂ ਪੰਜਾਬ ਸਿਵਲ ਸੇਵਾ ਨਿਯਮਾਂ ਅਧੀਨ ਹੋਣਗੀਆਂ।

20 ਸਾਲ ਪਹਿਲਾਂ ਕੀਤੀ ਸੀ ਕੰਪਿਊਟਰ ਅਧਿਆਪਕਾਂ ਦੀ ਭਰਤੀ

ਪੰਜਾਬ ਸਰਕਾਰ ਨੇ ਸਾਲ 2004 ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 1324 ਕੰਪਿਊਟਰ ਫੈਕਲਟੀ ਅਤੇ 1640 ਕੰਪਿਊਟਰ ਅਧਿਆਪਕਾਂ ਦੀ ਭਰਤੀ ਕੱਢੀ ਸੀ। ਇਸ ਤੋਂ ਬਾਅਦ ਸਾਲ 2005 ਵਿੱਚ 500 ਅਤੇ 2006 ਵਿੱਚ 2200 ਕੰਪਿਊਟਰ ਫੈਕਲਟੀ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਇਨ੍ਹਾਂ ਭਰਤੀਆਂ ਮਗਰੋਂ ਅਧਿਆਪਕਾਂ ਨੂੰ ਪੰਜਾਬ ਸੂਚਨਾ ਅਤੇ ਸੰਚਾਰ ਸਿੱਖਿਆ ਸੁਸਾਇਟੀ ਅਧੀਨ ਠੇਕੇ ਉੱਤੇ ਭਰਤੀ ਕੀਤਾ ਗਿਆ ਸੀ। ਉਸ ਵੇਲੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮੁੱਖ ਮੰਤਰੀ ਸਨ।

ਹਾਈ ਕੋਰਟ ਨੇ ਦਿੱਤਾ ਉਨ੍ਹਾਂ ਦੇ ਹੱਕ 'ਚ ਫੈਸਲਾ

ਮਾਣਯੋਗ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿਉਂਕਿ ਕੰਪਿਊਟਰ ਅਧਿਆਪਕ ਸਰਕਾਰ ਵੱਲੋਂ ਬਣਾਈ ਗਈ ਸੁਸਾਇਟੀ ਤਹਿਤ ਕੰਮ ਕਰ ਰਹੇ ਹਨ। ਇਸ ਲਈ ਉਹ ਸਿੱਧੇ ਤੌਰ ਉੱਤੇ ਸਰਕਾਰੀ ਮੁਲਾਜ਼ਮ ਨਹੀਂ ਮੰਨੇ ਜਾ ਸਕਦੇ ਪਰ ਕਿਉਂਕਿ ਉਨ੍ਹਾਂ ਦੀ ਨਿਯੁਕਤੀ ਸਰਕਾਰ ਦੇ ਹੁਕਮਾਂ ਤਹਿਤ ਹੋਈ ਸੀ ਅਤੇ ਉਹ ਸਰਕਾਰੀ ਸਕੂਲਾਂ ਵਿੱਚ ਤੈਨਾਤ ਹਨ, ਇਸ ਲਈ ਉਨ੍ਹਾਂ ਨੂੰ ਉਹ ਸਾਰੀਆਂ ਤਨਖਾਹਾਂ ਅਤੇ ਭੱਤੇ ਦਿੱਤੇ ਜਾਣੇ ਚਾਹੀਦੇ ਹਨ, ਜਿਹੜੇ ਦੂਜੇ ਵੋਕੇਸ਼ਨਲ ਮਾਸਟਰਾਂ ਨੂੰ ਮਿਲਦੇ ਹਨ।

ਪੰਜਾਬ ਸਰਕਾਰ ਦੇ ਅਧੀਨ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ

ਕੋਰਟ ਨੇ ਇਹ ਵੀ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਪੰਜਾਬ ਸਰਕਾਰ ਦੇ ਅਧੀਨ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਵੇਲੇ ਜਾਰੀ ਹੁਕਮਾਂ ਵਿੱਚ ਇਹ ਸਪੱਸ਼ਟ ਰੂਪ ਨਾਲ ਲਿਖਿਆ ਗਿਆ ਸੀ ਕਿ ਉਨ੍ਹਾਂ ਦੀਆਂ ਸੇਵਾ-ਸ਼ਰਤਾਂ ਪੰਜਾਬ ਸਿਵਲ ਸੇਵਾ ਨਿਯਮਾਂ ਦੇ ਤਹਿਤ ਹੋਣਗੀਆਂ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਫ਼ੈਸਲੇ ਨੂੰ ਜਲਦ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਅਤੇ ਯਕੀਨੀ ਬਣਾਉਣ ਕਿ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਯੋਗਤਾ ਦੇ ਮੁਤਾਬਿਕ ਪੂਰਾ ਸਨਮਾਨ ਅਤੇ ਹੱਕ ਮਿਲੇ। ਇਸ ਤੋਂ ਇਲਾਵਾ, ਸਰਕਾਰ ਨੂੰ ਇਹ ਵੀ ਤੈਅ ਕਰਨਾ ਹੋਵੇਗਾ ਕਿ ਕੰਪਿਊਟਰ ਅਧਿਆਪਕਾਂ ਨੂੰ ਹੋਰ ਸਰਕਾਰੀ ਲਾਭ ਜਿਵੇਂ ਕਿ ਪ੍ਰੌਵੀਡੈਂਟ ਫੰਡ, ਪੈਨਸ਼ਨ ਯੋਜਨਾ, ਤਨਖਾਹ ਵਾਧਾ ਅਤੇ ਤਰੱਕੀਆਂ ਦਿੱਤੀਆਂ ਜਾਣਗੀਆਂ ਜਾਂ ਨਹੀਂ ਮਿਲਦੀਆਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.