ਲੁਧਿਆਣਾ : ਬੀਤੇ ਕੁਝ ਦਿਨ ਪਹਿਲਾਂ ਪੰਜਾਬ ਵਿੱਚ ਸ਼ਿਵ ਸੈਨਾ ਆਗੂਆਂ ''ਤੇ ਹੋਏ ਹਮਲਿਆਂ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਵਿੱਚ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਵੱਲੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਜੁੜੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
In a major breakthrough, Counter Intelligence and Ludhiana Police have jointly dismantled a Babbar Khalsa International (BKI) module operated by foreign-based individuals Harjit Singh @ Laddi, and Sabi. This operation has successfully solved the petrol bomb incidents targeting… pic.twitter.com/oufIrQwwnK
— DGP Punjab Police (@DGPPunjabPolice) November 5, 2024
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਅਤੇ ਲਿਖਿਆ ਕਿ 'ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਨੇ ਸਾਂਝੇ ਤੌਰ 'ਤੇ ਵਿਦੇਸ਼ੀ ਅਧਾਰਿਤ ਬੱਬਰ ਖਾਲਸਾ ਦੇ ਕਾਰਕੁਨ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਸੰਚਾਲਿਤ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 16 ਅਕਤੂਬਰ, 2024 ਨੂੰ ਯੋਗੇਸ਼ ਬਖਸ਼ੀ ਦੀ ਰਿਹਾਇਸ਼ ਅਤੇ 2 ਨਵੰਬਰ, 2024 ਨੂੰ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ ਵਿੱਚ ਹਰਕੀਰਤ ਸਿੰਘ ਖੁਰਾਣਾ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਨ੍ਹਾਂ ਦੀ ਰਿਹਾਇਸ਼ ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਜਿਸ ਦੀ ਜਿੰਮੇਵਾਰੀ ਵੀ ਬੀਤੇ ਦਿਨੀ ਬੱਬਰ ਖਾਲਸਾ ਵੱਲੋਂ ਸੋਸ਼ਲ ਮੀਡੀਆ ਤੇ ਲਈ ਗਈ ਸੀ।
ਬੱਬਰ ਖਾਲਸਾ ਦੇ ਕਾਰਕੁਨ ਕਾਬੂ
ਇਸ ਮਾਮਲੇ ਸਬੰਧੀ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਪ੍ਰੈਸ ਕਾਨਫਰਸ ਕਰਕੇ ਕਿਹਾ ਕਿ ਲੁਧਿਆਣਾ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਅਤੇ ਉਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਤਲਾਸ਼ੀ ਅਤੇ ਟਰੈਕਿੰਗ ਲਈ ਵਰਤਿਆ ਜਾਂਦਾ ਹੈ। ਅੱਗੇ ਉਹਨਾਂ ਕਿਹਾ ਕਿ ਬੱਬਰ ਖਾਲਸਾ ਦੇ ਕਾਰਕੁਨ ਹਰਜੀਤ ਸਿੰਘ ਅਤੇ ਸਾਬੀ ਦੇ ਨਾਲ ਇਹਨਾਂ ਦੇ ਸੰਪਰਕ 'ਚ ਸਨ। ਹਾਲਾਂਕਿ ਇਹ ਕੋਈ ਬਹੁਤੇ ਪ੍ਰੋਫੈਸ਼ਨਲ ਨਹੀਂ ਹਨ, ਇਹਨਾਂ ਨੂੰ ਵਰਗਲਾ ਕੇ ਇਹਨਾਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ ਜਾਂ ਫਿਰ ਇਹ ਵੀ ਹੋ ਸਕਦਾ ਹੈ ਕਿ ਇਹਨਾਂ ਨੂੰ ਪੈਸੇ ਵੀ ਬਹੁਤ ਘੱਟ ਦਿੱਤੇ ਹੋਣਗੇ। ਉਹਨਾਂ ਕਿਹਾ ਬਾਕੀ ਅਸੀਂ ਪੂਰੀ ਮਾਮਲੇ ਦੀ ਤਫਤੀਸ਼ ਕਰ ਰਹੇ ਹਾਂ। ਮੁਲਜ਼ਮਾਂ ਦੀ ਸ਼ਨਾਖਤ ਜਸਵਿੰਦਰ ਰਵਿੰਦਰ, ਮੁਨੀਸ਼ ਸਾਹਿਦ ਅਤੇ ਅਨਿਲ ਵਜੋਂ ਹੋਈ ਹੈ।
ਵੱਡੇ ਅਪਰਾਧਾਂ 'ਚ ਨਾਮਜਦ ਮੁਲਜ਼ਮ
ਹਰਜੀਤ ਸਿੰਘ ਉਰਫ਼ ਲਾਡੀ ਵੀ ਪੰਜਾਬ ਦੇ ਨੰਗਲ ਵਿੱਚ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਲੋੜੀਂਦਾ ਮੁਲਜ਼ਮ ਹੈ ਅਤੇ ਇਸ ਉਸ ਉੱਤੇ 10 ਲੱਖ ਰੁਪਏ ਦਾ ਇਨਾਮ ਹੈ। ਐਨਆਈਏ ਵੱਲੋਂ ਉਸ ਤੇ ਇਨਾਮ ਰੱਖਿਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਅਸੀਂ ਮਾਮਲੇ ਦੀ ਪੂਰੀ ਡੁੰਘਾਈ ਦੇ ਨਾਲ ਜਾਂਚ ਕਰ ਰਹੇ ਹਨ ਉਹਨਾਂ ਕਿਹਾ ਕਿ ਇਹ ਕਿਸ ਤਰ੍ਹਾਂ ਉਹਨਾਂ ਦੇ ਸੰਪਰਕ ਵਿੱਚ ਆਏ ਅਤੇ ਇਹਨਾਂ ਦੇ ਉਹਨਾਂ ਨਾਲ ਸਿੱਧੇ ਲਿੰਕ ਸੀ ਜਾਂ ਫਿਰ ਇਹ ਕਿਸੇ ਦੇ ਅੱਗੇ ਲਿੰਕ ਵਿੱਚ ਆਏ ਹਨ ਇਸ ਦੀ ਪੂਰੀ ਡੁੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।
ਇੱਕ ਮਹੀਨੇ ਅੰਦਰ ਸ਼ਿਵ ਸੈਨਾ ਦੇ ਦੋ ਆਗੂਆਂ 'ਤੇ ਪੈਟਰੋਲ ਬੰਬ ਨਾਲ ਹਮਲਾ, ਦਹਿਸ਼ਤਗਰਦੀ ਜਥੇਬੰਦੀਆਂ ਨੇ ਲਈ ਜਿੰਮੇਵਾਰੀ
ਇਹ ਸੀ ਮਾਮਲਾ
ਕਾਬਿਲੇ ਗੌਰ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਦੇ ਸ਼ਿਵ ਸੈਨਾ ਆਗੂਆਂ ਦੇ ਘਰ ਦੇ ਬਾਹਰ ਪੈਟਰੋਲ ਬੰਬ ਨਾਲ ਹਮਲਾ ਹੋਇਆ ਸੀ। ਜਿਸ ਨੂੰ ਲੈ ਕੇ ਲਗਾਤਾਰ ਕਾਨੂੰਨ ਵਿਵਸਥਾ 'ਤੇ ਸਵਾਲ ਖੜੇ ਕੀਤੇ ਜਾ ਰਹੇ ਸਨ। ਇਸ ਦੀ ਜਿੰਮੇਵਾਰੀ ਵਿਦੇਸ਼ ਵਿੱਚ ਬੈਠੇ ਬੱਬਰ ਖਾਲਸਾ ਦੇ ਕਾਰਕੁਨਾਂ ਵੱਲੋਂ ਲਈ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਪੁਲਿਸ ਇਹਨਾਂ ਮੁਲਜ਼ਮਾਂ ਦੀ ਭਾਲ ਦੇ ਵਿੱਚ ਜੁਟੀ ਹੋਈ ਸੀ। ਬੀਤੇ ਦਿਨ ਸਾਡੀ ਟੀਮ ਵੱਲੋਂ ਪੁਲਿਸ ਕਮਿਸ਼ਨਰ ਨਾਲ ਗੱਲਬਾਤ ਕੀਤੀ ਗਈ ਸੀ ਤਾਂ ਉਹਨਾਂ ਪਹਿਲਾਂ ਹੀ ਇਸ ਸਬੰਧੀ ਖੁਲਾਸਾ ਕਰ ਦਿੱਤਾ ਸੀ ਕਿ ਅਸੀਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲਦ ਹੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।