ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਪੱਸ਼ਟੀਕਰਨ ਦੇਣ ਪਹੁੰਚੇ ਬਿਕਰਮ ਮਜੀਠੀਆ, ਕਿਹਾ... - Bikram Majithia reached Akal Takht

author img

By ETV Bharat Punjabi Team

Published : Sep 5, 2024, 3:48 PM IST

Bikram Majithia reached Akal Takht: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਸਕੱਤਰੇਤ ਦਫਤਰ ਵਿਖੇ ਆਪਣਾ ਸਪੱਸ਼ਟੀਕਰਨ ਸੌਂਪਿਆ।

BIKRAM MAJITHIA REACHED AKAL TAKHT
BIKRAM MAJITHIA REACHED AKAL TAKHT (ETV Bharat)

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਬਾਗੀ ਨੇਤਾਵਾਂ ਵੱਲੋਂ 2007 ਤੋਂ 2017 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਾਗੀ ਅਕਾਲੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਸ ਵੇਲੇ ਦੇ ਮੰਤਰੀਆਂ ਦੇ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਸ਼ਿਕਾਇਤ ਦਿੰਦੇ ਹੋਏ ਉਹਨਾਂ ਨੂੰ ਤਲਬ ਕਰਨ ਦੀ ਗੱਲ ਕਹੀ ਗਈ ਸੀ, ਜਿਸ ਤੋਂ ਬਾਅਦ ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਘੋਸ਼ਿਤ ਕੀਤਾ ਗਿਆ ਹੈ।

ਅੱਜ ਮਾਝੇ ਦੇ ਜਰਨੈਲ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 1 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦੇ ਹੋਏ ਨਿਮਾਣੇ ਸਿੱਖ ਵਾਂਗ ਆਪਣਾ ਸਪਸ਼ਟੀਕਰਨ ਸੌਂਪ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਫੈਸਲਾ ਹੋਵੇਗਾ, ਉਸ ਨੂੰ ਸਿਰ ਮੱਥੇ ਪ੍ਰਵਾਨ ਕਰਨਗੇ। ਇਸ ਦਰ 'ਤੇ ਕਿਸੇ ਦੀ ਵੀ ਕੋਈ ਸਿਆਣਪ ਨਹੀਂ ਚੱਲਣੀ ਇਥੇ ਸਿਰ ਨਿਵਾਉਣਾ ਹੀ ਚੰਗਾ ਹੈ।

ਬਾਗ਼ੀ ਧੜੇ ਦੀਆਂ ਸ਼ਿਕਾਇਤਾਂ:-

  • ਬਾਦਲ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲਿਆਂ ਦੀ ਸਹੀ ਜਾਂਚ ਨਹੀ ਹੋਈ।
  • ਬੇਅਦਬੀ ਤੋਂ ਬਾਅਦ ਦੁੱਖਦਾਈ ਗੋਲੀ ਕਾਂਡ ਵਾਪਰੇ ਪਰ ਕੋਈ ਕਰਵਾਈ ਨਹੀਂ ਹੋਈ।
  • ਦਸਮ ਪਿਤਾ ਦੀ ਨਕਲ ਕਰਨ 'ਤੇ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਗਈ।
  • ਬਾਦਲ ਸਰਕਾਰ ਵੱਲੋਂ ਰਾਮ ਰਹੀਮ ਨੂੰ ਮੁਆਫ਼ੀ ਦੇਣ ਤੋਂ ਬਾਅਦ 80 ਲੱਖ ਰੁਪਏ ਦੀ ਇਸ਼ਤਹਾਰਬਾਜ਼ੀ ਕੀਤੀ ਗਈ।
  • ਕਈ ਮਾਮਲਿਆਂ 'ਚ ਨਾਮਜਦ ਸੁਮੇਧ ਸੈਣੀ ਨੂੰ ਡੀਜੀਪੀ ਬਣਾਇਆ।
  • ਇਸ ਦੇ ਨਾਲ ਹੀ ਮਨਮਾਨੀਆਂ ਕਰਨ ਦੇ ਦੋਸ਼ ਵੀ ਬਾਦਲ ਸਰਕਾਰ ਉੱਤੇ ਲਾਏ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.