ETV Bharat / state

ਭੈਣ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਬਿਕਰਮ ਮਜੀਠੀਆ ਨੇ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ - LOK SABHA ELECTION 2024 - LOK SABHA ELECTION 2024

LOK SABHA ELECTION 2024 : ਲੋਕ ਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੇ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਬਠਿੰਡਾ ਤੋਂ ਅਕਾਲੀ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਲਈ ਪ੍ਰਚਾਰ ਕਰਨ ਲਈ ਉਹਨਾਂ ਦੇ ਭਰਾ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੀ ਮੈਦਾਨ ਵਿੱਚ ਉਤਰੇ ਹੋਏ ਹਨ।

Bikramjit Majithia campaigning in favor of sister Harsimrat Kaur Badal
ਭੈਣ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਬਿਕਰਮ ਮਜੀਠੀਆ ਨੇ ਵਿਰੋਧੀਆਂ 'ਤੇ ਸਾਧੇ ਨਿਸ਼ਾਨੇ (ETV BHARAT MANSA)
author img

By ETV Bharat Punjabi Team

Published : May 20, 2024, 2:07 PM IST

ਭੈਣ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਮਜੀਠੀਆ (ETV BHARAT MANSA)

ਮਾਨਸਾ: ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਵੱਖੋ ਵੱਖ ਸਿਆਸੀ ਪਾਰਟੀਆਂ ਮੈਦਾਨ ਵਿੱਚ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੇ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਥੇ ਬਠਿੰਡਾ ਤੋਂ ਅਕਾਲੀ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਲਈ ਪ੍ਰਚਾਰ ਜ਼ੋਰਾਂ ਸ਼ੋਰਾਂ ਉੱਤੇ ਹੈ। ਇਸ ਦੌਰਾਨ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਤਾਂ ਪ੍ਰਚਾਰ ਕੀਤਾ ਹੀ ਜਾ ਰਿਹਾ ਹੈ। ਨਾਲ ਹੀ ਹਰਸਿਮਰਤ ਕੌਰ ਬਾਦਲ ਦੇ ਭਰਾ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੀ ਮੈਦਾਨ ਵਿੱਚ ਉਤਰੇ ਹੋਏ ਹਨ।

ਬੁਢਲਾਡਾ 'ਚ ਵਿਰੋਧੀਆਂ 'ਤੇ ਸਾਢੇ ਨਿਸ਼ਾਨੇ : ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਦੇ ਲਈ ਉਨਾਂ ਦੇ ਭਰਾ ਬਿਕਰਮ ਸਿੰਘ ਮਜੀਠੀਆ ਮਾਨਸਾ ਹਲਕੇ ਦੇ ਬੁਢਲਾਡਾ ਵਿਖੇ ਪਹੁੰਚੇ। ਜਿਥੇ ਉਹਨਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਨਾਲ ਨਾਲ ਬੀਜੇਪੀ 'ਤੇ ਨਿਸ਼ਾਨੇ ਸਾਧੇ। ਇਸ ਮੌਕੇ ਉਹਨਾਂ ਕਿਹਾ ਕਿ ਸਿੱਧੂ ਮੂਸੇ ਵਾਲੇ ਦਾ ਕਤਲ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਕਰਵਾਇਆ ਹੈ ਕਿਉਂਕਿ ਉਹਨਾਂ ਨੇ ਸਿਕਿਉਰਟੀ ਘੱਟ ਕਰਕੇ ਮੀਡੀਆ ਦੇ ਵਿੱਚ ਉਸ ਨੂੰ ਵਾਇਰਲ ਕੀਤਾ ਸੀ। ਜਿਸ ਤੋਂ ਬਾਅਦ ਮੂਸੇ ਵਾਲਾ ਦੀ ਸੁਰੱਖਿਆ ਘੱਟ ਹੋਣ ਕਾਰਨ ਉਸ 'ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਮੌਕੇ ਅਕਾਲੀ ਅਗੁ ਮਜੀਠੀਆ ਨੇ ਕਿਹਾ ਕਿ ਮੂਸੇ ਵਾਲਾ ਦੇ ਪਰਿਵਾਰ ਹੁਣ ਤੱਕ ਸਰਕਾਰ ਅੱਗੇ ਇਨਸਾਫ ਦੇ ਲਈ ਭਟਕ ਰਿਹਾ ਹੈ ਜਦੋਂ ਕਿ ਪੰਜਾਬ ਸਰਕਾਰ ਸਿਰਫ ਟਾਈਮ ਪਾਸ ਕਰ ਰਹੀ

ਭਗਵੰਤ ਮਾਨ ਸਰਕਾਰ ਨੂੰ ਨਹੀਂ ਪੰਜਾਬ ਦੀ ਫਿਕਰ : ਬਿਕਰਮ ਸਿੰਘ ਮਜੀਠੀਏ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਵਿੱਚ 700 ਤੋਂ ਜਿਆਦਾ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਹੋਏ ਸ਼ਹੀਦ ਹੋ ਗਏ। ਹੁਣ ਪੰਜਾਬ ਦੀ ਧਰਤੀ 'ਤੇ ਉਹਨਾਂ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਪੰਜਾਬ ਦਾ ਨੌਜਵਾਨ ਸ਼ਹੀਦ ਕਰ ਦਿੱਤਾ। ਪਰ ਪੰਜਾਬ ਦੇ ਮੁੱਖ ਮੰਤਰੀ ਕਿੱਥੇ ਹਨ ਜੋ ਕਿਸਾਨਾਂ ਦਾ ਸਾਥ ਦੇਣ ਦੀ ਬਜਾਏ ਦਿੱਲੀ ਦਾ ਸਾਥ ਦੇ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਨਾਂ ਹੀ ਮਿਲੀਆਂ ਜੁਲੀਆਂ ਹੋਈਆਂ ਹਨ ਸਿਰਫ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ, ਉਹਨਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੱਡੀਆਂ ਵੱਡੀਆਂ ਗਰੰਟੀਆਂ ਦਿੱਤੀਆਂ ਸੀ। ਜਿਸ ਦੇ ਚਲਦੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਿਲ ਕੀਤੀ ਗਈ ਸੀ। ਪਰ ਅੱਜ ਤੱਕ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਨਹੀਂ ਕੀਤੀਆਂ ਗਈਆਂ । ਪੰਜਾਬ ਦਾ ਪੈਸਾ ਵੱਖ-ਵੱਖ ਰਾਜਾਂ ਵਿੱਚ ਪ੍ਰਚਾਰ 'ਤੇ ਉਡਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਪੈਸੇ ਨਾਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਹੈਲੀਕਾਪਟਰ ਤੇ ਘੁਮਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਭਗਵੰਤ ਮਾਨ ਜੋ ਆਪਣੀ ਮਾਂ ਪਾਰਟੀ ਅਤੇ ਆਪਣੇ ਪਰਿਵਾਰ ਦਾ ਨਹੀਂ ਹੋਇਆ ਉਹ ਪੰਜਾਬ ਦੇ ਲੋਕਾਂ ਦਾ ਨਹੀਂ ਹੋ ਸਕਦਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.